ਹਰਿਆਣਾ/ਚੰਡੀਗੜ੍ਹ— ਹਰਿਆਣਾ ਦੀ ਮਨੋਹਰ ਸਰਕਾਰ ਦੇ ਖਿਲਾਫ ਭ੍ਰਿਸ਼ਟਾਚਾਰ ਅਤੇ ਹੋਰ ਕਈ ਮੁੱਦਿਆਂ ਨੂੰ ਲੈ ਕੇ ਕਾਂਗਰਸ ਨੇ ਮੰਗਲਵਾਰ ਨੂੰ ਵਿਧਾਨ ਸਭਾ ਦਾ ਘਿਰਾਅ ਕਰਨ ਲਈ ਕੂਚ ਕੀਤਾ। ਆਪਣੇ ਸੈਂਕੜੇ ਸਾਥੀਆਂ ਅਤੇ ਸਾਬਕਾ ਕੈਬਨਿਟ ਮੰਤਰੀ ਕੈਪਟਨ ਅਜੇ ਯਾਦਵ ਨਾਲ ਵਿਧਾਨ ਸਭਾ ਵੱਲ ਵਧ ਰਹੇ ਕਾਂਗਰਸ ਵਰਕਰਾਂ ਨੂੰ ਪੁਲਸ ਨੇ ਦੌੜਾ ਦਿੱਤਾ। ਇਸ ਦੌਰਾਨ ਪੁਲਸ ਨੇ ਲਾਠੀਚਾਰਜ ਵੀ ਕੀਤਾ ਅੇਤ ਵਿਧਾਨ ਸਭਾ ਪੁੱਜਣ ਤੋਂ ਪਹਿਲਾਂ ਹੀ ਕਾਂਗਰਸੀਆਂ ਨੂੰ ਦੌੜਾ ਦਿੱਤਾ। ਪੁਲਸ ਨੇ ਕਾਂਗਰਸ ਪ੍ਰਦੇਸ਼ ਪ੍ਰਧਾਨ ਅਸ਼ੋਕ ਤੰਵਰ ਨੂੰ ਗ੍ਰਿਫਤਾਰ ਵੀ ਕਰ ਲਿਆ। ਨਾਲ ਹੀ ਕਾਂਗਰਸ ਦੇ ਵੱਡੇ ਨੇਤਾਵਾਂ ਨੂੰ ਵੀ ਹਿਰਾਸਤ 'ਚ ਲੈ ਲਿਆ। ਮਨੋਹਰ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਕਈ ਨੇਤਾਵਾਂ ਨੇ ਗ੍ਰਿਫਤਾਰੀਆਂ ਵੀ ਦਿੱਤੀਆਂ।
ਹਰਿਆਣਾ ਕਾਂਗਰਸ ਦੇ ਬੁਲਾਰੇ ਕੁਲਦੀਪ ਸੋਨੀ ਨੇ ਪ੍ਰਦੇਸ਼ ਦੀ ਭਾਜਪਾ ਸਰਕਾਰ 'ਤੇ ਗੁਰੂਗ੍ਰਾਮ ਦੀ ਗਵਾਲ ਪਹਾੜੀ ਮਾਮਲੇ 'ਚ ਹਜ਼ਾਰਾਂ ਕਰੋੜ ਦਾ ਘੁਟਾਲਾ ਕਰਨ ਦਾ ਦੋਸ਼ ਲਾਇਆ ਹੈ। ਕੁਲਦੀਪ ਨੇ ਕਿਹਾ ਕਿ ਪੁਲਸ ਨੇ ਬਹੁਤ ਹੀ ਬੇਰਹਿਮੀ ਨਾਲ ਕਾਂਗਰਸ ਵਰਕਰਾਂ 'ਤੇ ਲਾਠੀਚਾਰਜ ਕੀਤਾ, ਜਿਸ 'ਚ ਕਈ ਵਰਕਰਾਂ ਨੂੰ ਗੰਭੀਰ ਸੱਟਾਂ ਵੀ ਲੱਗੀਆਂ ਹਨ।
ਬੋਰਡ ਨੇ ਪੇਪਰਾਂ ਦੀ ਚੈਕਿੰਗ ਲਈ ਲਗਾਏ 25 ਹਜ਼ਾਰ ਅਧਿਆਪਕ
NEXT STORY