ਨਵੀਂ ਦਿੱਲੀ (ਭਾਸ਼ਾ)- ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਪੰਜਾਬ ਸਰਕਾਰ ਵਲੋਂ ਆਪਣੇ ਮੁਲਾਜ਼ਮਾਂ ਨੂੰ ਅਗਸਤ ਮਹੀਨੇ ਦੀ ਤਨਖਾਹ ਨਾ ਦੇਣ ਬਾਰੇ ਆਈਆਂ ਖਬਰਾਂ ਨੂੰ ਲੈ ਕੇ ਬੁੱਧਵਾਰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ’ਤੇ ਹਮਲਾ ਬੋਲਿਆ। ਖਬਰਾਂ ’ਚ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਰਥਿਕ ਸੰਕਟ ’ਚੋਂ ਲੰਘ ਰਹੀ ਹੈ ਅਤੇ ਉਸ ਨੇ ਅਜੇ ਤੱਕ ਆਪਣੇ ਮੁਲਾਜ਼ਮਾਂ ਨੂੰ ਅਗਸਤ ਮਹੀਨੇ ਦੀ ਤਨਖਾਹ ਵੀ ਨਹੀਂ ਦਿੱਤੀ।
ਰਿਜਿਜੂ ਨੇ ਕਿਹਾ ਕਿ ਕੇਜਰੀਵਾਲ ਭਾਰਤ ਨੂੰ ਨੰਬਰ ਵਨ ਬਣਾਉਣਾ ਚਾਹੁੰਦੇ ਹਨ ਪਰ ਉਨ੍ਹਾਂ ਨੇ ਇਕ ਸਾਲ ’ਚ ਪੰਜਾਬ ਨਾਲ ਕੀ ਕੀਤਾ ਹੈ। ਦਿੱਲੀ ’ਚ ਵੀ ਵੱਡੇ ਪੱਧਰ ’ਤੇ ਪੈਸਿਆਂ ਦੀ ਬਰਬਾਦੀ ਕੀਤੀ ਜਾ ਰਹੀ ਹੈ। ਦਿੱਲੀ ਭਾਰਤ ਦੀ ਕੌਮੀ ਰਾਜਧਾਨੀ ਹੈ। ਇਥੇ ਪ੍ਰਤੀ ਵਿਅਕਤੀ ਆਮਦਨ ਭਾਰਤ ਵਿਚ ਔਸਤ ਪ੍ਰਤੀ ਵਿਅਕਤੀ ਆਮਦਨ ਤੋਂ 3 ਗੁਣਾ ਵੱਧ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਸਾਈਰਸ ਮਿਸਤਰੀ ਕਾਰ ਹਾਦਸੇ ਸਬੰਧੀ ਜਾਂਚ ਉਪਰੰਤ ਫੋਰੈਂਸਿਕ ਟੀਮ ਦਾ ਬਿਆਨ ਆਇਆ ਸਾਹਮਣੇ
NEXT STORY