ਮੁਜ਼ੱਫਰਨਗਰ (ਏਜੰਸੀ) : ਰਾਜਸਥਾਨ ਦੀ ਇਕ ਔਰਤ ਨੂੰ ਜੇਲ੍ਹ ਵਿਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਕਥਿਤ ਤੌਰ ’ਤੇ ਪਤਨੀ ਬਣ ਕੇ ਸੋਸ਼ਲ ਮੀਡੀਆ ’ਤੇ ਜਾਟ ਨੇਤਾ ਨੂੰ ਧਮਕੀ ਦੇਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ। ਪੁਲਸ ਦੇ ਇਕ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਸ਼ਾਮਲੀ ਦੇ ਪੁਲਸ ਸੁਪਰਡੈਂਟ (ਐੱਸ.ਪੀ.) ਐੱਨ.ਪੀ. ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਰਾਜਸਥਾਨ ਦੇ ਜੈਪੁਰ ਨਿਵਾਸੀ ਬਿੰਦੂ ਦੇਵੀ ਵਜੋਂ ਹੋਈ ਹੈ ਅਤੇ ਉਸ ਨੂੰ ਜਾਟ ਨੇਤਾ ਮੁਕੁਲ ਚੌਧਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ।
ਇਹ ਵੀ ਪੜ੍ਹੋ : BRICS Summit: PM ਮੋਦੀ ਨੇ ਸ਼ੀ ਜਿਨਪਿੰਗ ਨੂੰ ਦਿੱਤੇ 3 'ਮਿਊਚਲ' ਮੰਤਰ, 50 ਮਿੰਟ ਤੱਕ ਹੋਈ ਦੁਵੱਲੀ ਗੱਲਬਾਤ
ਪੁਲਸ ਅਨੁਸਾਰ, ਚੌਧਰੀ ਨੇ ਹਰਿਆਣਵੀ ਗਾਇਕ ਅੰਕਿਤ ਬਾਲਿਆਨ ਦੇ ਕਤਲ ਵਿਚ ਕਥਿਤ ਤੌਰ ’ਤੇ ਸ਼ਾਮਲ ਗੈਂਗਸਟਰਾਂ ਦੀ ਭਾਲ ਅਤੇ ਗ੍ਰਿਫ਼ਤਾਰੀ ਦੀ ਮੰਗ ਕੀਤੀ ਸੀ। ਪੁਲਸ ਨੇ ਦੱਸਿਆ ਕਿ ਇਸ ਤੋਂ ਬਾਅਦ ਬਿਸ਼ਨੋਈ ਦੀ ਪਤਨੀ ਹੋਣ ਦਾ ਦਾਅਵਾ ਕਰਨ ਵਾਲੀ ਇਕ ਔਰਤ ਨੇ ਸੋਸ਼ਲ ਮੀਡੀਆ ’ਤੇ ਚੌਧਰੀ ਦੇ ਖ਼ਿਲਾਫ਼ ਧਮਕੀ ਭਰੇ ਸੰਦੇਸ਼ ਕਥਿਤ ਤੌਰ ’ਤੇ ਪੋਸਟ ਕੀਤੇ ਅਤੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮਣੀਪੁਰ ’ਚ CRPF ਜਵਾਨਾਂ ’ਤੇ ਗੋਲੀਬਾਰੀ, 56 ਸਾਲਾ ਵਿਅਕਤੀ ਗ੍ਰਿਫ਼ਤਾਰ
NEXT STORY