ਮੁੰਬਈ (ਭਾਸ਼ਾ)- ਲਾਰੈਂਸ ਬਿਸ਼ਨੋਈ ਗਿਰੋਹ ਦੇ ਮੈਂਬਰ ਨੇ ਮੁੰਬਈ ਦੇ ਇਕ ਕਾਰੋਬਾਰੀ ਨੂੰ ਕਥਿਤ ਤੌਰ ’ਤੇ ਫੋਨ ਕਰ ਕੇ 20 ਲੱਖ ਰੁਪਏ ਦੀ ਰੰਗਦਾਰੀ ਦੀ ਮੰਗ ਕੀਤੀ ਹੈ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਇਕ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਪੁਲਸ ਨੇ ਮਾਲਦਾ ਨਿਵਾਸੀ ਉਦਯੋਗਪਤੀ ਤੋਂ ਮਿਲੀ ਤਹਿਰੀਕ ਦੇ ਆਧਾਰ ’ਤੇ ਮਾਮਲਾ ਦਰਜ ਕੀਤਾ ਹੈ।
ਉਸ ਨੇ ਕਿਹਾ ਕਿ ਤਹਿਰੀਰ ਮੁਤਾਬਕ ਪੀੜਤ ਨੂੰ ਵੀਰਵਾਰ ਰਾਤ ਨੂੰ ਇਕ ਅਣਜਾਣ ਨੰਬਰ ਤੋਂ ਇਕ ਕਾਲ ਆਈ ਅਤੇ ਕਾਲ ਕਰਨ ਵਾਲੇ ਨੇ ਆਪਣੇ-ਆਪ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਦੱਸਿਆ। ਅਧਿਕਾਰੀ ਨੇ ਦੱਸਿਆ ਕਿ ਕਾਲਰ ਨੇ ਬਿਸ਼ਨੋਈ ਦੇ ਨਾਂ ’ਤੇ ਉਦਯੋਗਪਤੀ ਤੋਂ 20 ਲੱਖ ਰੁਪਏ ਦੀ ਰੰਗਦਾਰੀ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇੰਡੀਅਨ ਪੈਨਲ ਕੋਡ ਦੀ ਧਾਰਾ 385 (ਜ਼ਬਰਦਸਤੀ ਵਸੂਲੀ ਲਈ ਕਿਸੇ ਵਿਅਕਤੀ ਨੂੰ ਨੁਕਸਾਨ ਪਹੁੰਚਾਉਣ ਦੀ ਧਮਕੀ) ਤਹਿਤ ਕੇਸ ਦਰਜ ਕਰ ਕੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੰਮੂ ਅਤੇ ਕਸ਼ਮੀਰ: BSF ਨੇ ਸਾਂਬਾ 'ਚ ਕੌਮਾਂਤਰੀ ਸਰਹੱਦ ਨੇੜੇ ਬਾਰੂਦੀ ਸੁਰੰਗ ਨੂੰ ਕੀਤਾ ਨਸ਼ਟ
NEXT STORY