ਨੈਸ਼ਨਲ ਡੈਸਕ : ਬਾਗੇਸ਼ਵਰ ਧਾਮ ਦੇ ਮੁਖੀ ਪੰਡਿਤ ਧੀਰੇਂਦਰ ਸ਼ਾਸਤਰੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਉਨ੍ਹਾਂ ਨੂੰ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ 'ਤੇ ਇਕ ਈ-ਮੇਲ ਮਿਲੀ ਸੀ, ਜਿਸ ਵਿੱਚ ਮੁਲਜ਼ਮ ਨੇ 10 ਲੱਖ ਰੁਪਏ ਦੀ ਮੰਗ ਕੀਤੀ ਸੀ। ਛਤਰਪੁਰ ਜ਼ਿਲ੍ਹੇ ਦੀ ਬਮਿਠਾ ਪੁਲਸ ਨੇ ਦੋਸ਼ੀ ਨੂੰ ਬਿਹਾਰ ਦੇ ਪਟਨਾ ਤੋਂ ਗ੍ਰਿਫਤਾਰ ਕਰ ਲਿਆ ਹੈ।
ਪੁਲਸ ਮੁਤਾਬਕ ਮੁਲਜ਼ਮ ਨੇ 2-3 ਈ-ਮੇਲ ਕੀਤੇ ਸਨ, ਜਿਨ੍ਹਾਂ 'ਚ 10 ਲੱਖ ਰੁਪਏ ਦੀ ਮੰਗ ਕੀਤੀ ਗਈ ਤੇ ਪੈਸੇ ਨਾ ਮਿਲਣ 'ਤੇ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਗਈ ਸੀ। ਸ਼ਨੀਵਾਰ ਮੁਲਜ਼ਮ ਨੂੰ ਰਾਜਨਗਰ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ। ਮੁਲਜ਼ਮ ਬਿਹਾਰ ਦੇ ਨਾਲੰਦਾ ਜ਼ਿਲ੍ਹੇ ਦੇ ਪਿੰਡ ਸ਼ੰਕਰਡੀਹ ਦਾ ਰਹਿਣ ਵਾਲਾ ਹੈ ਅਤੇ ਹਾਲ ਹੀ 'ਚ ਪਟਨਾ ਦੇ ਕੰਕੜਬਾਗ ਵਿੱਚ ਰਹਿ ਰਿਹਾ ਸੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਦਫ਼ਤਰੀ ਸਟਾਫ਼ ਦੀ ਹੜਤਾਲ ਪਰ ਮੋਗਾ ’ਚ 'ਤਾਰਿਆਂ ਦੀ ਛਾਵੇਂ' ਹੋ ਰਹੀਆਂ ਰਜਿਸਟਰੀਆਂ
ਪੁਲਸ ਨੇ ਦੱਸਿਆ ਕਿ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਨੂੰ ਜਾਨੋਂ ਮਾਰਨ ਦੀ ਧਮਕੀ ਵਾਲੀ ਈਮੇਲ 19 ਅਕਤੂਬਰ 2023 ਨੂੰ ਭੇਜੀ ਗਈ ਸੀ। ਮੁਲਜ਼ਮ ਨੇ ਇਹ ਈ-ਮੇਲ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ 'ਤੇ ਭੇਜੀ ਸੀ। ਇਸ ਈ-ਮੇਲ ਵਿੱਚ ਧੀਰੇਂਦਰ ਸ਼ਾਸਤਰੀ ਨੂੰ ਇਕ ਦਿਨ ਦਾ ਸਮਾਂ ਦਿੱਤਾ ਗਿਆ ਸੀ ਤੇ ਜਾਨ ਬਚਾਉਣ ਲਈ 10 ਲੱਖ ਰੁਪਏ ਦੀ ਮੰਗ ਕੀਤੀ ਗਈ ਸੀ। ਪਹਿਲੀ ਈ-ਮੇਲ 'ਤੇ ਕੋਈ ਜਵਾਬ ਨਾ ਮਿਲਣ 'ਤੇ ਮੁਲਜ਼ਮ ਨੇ 22 ਅਕਤੂਬਰ ਨੂੰ ਦੂਜੀ ਈ-ਮੇਲ ਭੇਜੀ।
ਧੀਰੇਂਦਰ ਸ਼ਾਸਤਰੀ ਵੱਲੋਂ 20 ਅਕਤੂਬਰ ਨੂੰ ਥਾਣਾ ਬਮਿਠਾ ਨੂੰ ਧਮਕੀ ਭਰੀ ਈ-ਮੇਲ ਸਬੰਧੀ ਸੂਚਨਾ ਦਿੱਤੀ ਗਈ ਸੀ। ਮਾਮਲਾ ਸੰਵੇਦਨਸ਼ੀਲ ਹੋਣ ਕਾਰਨ ਪੁਲਸ ਨੇ ਤੁਰੰਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ, ਜਿਸ ਤੋਂ ਬਾਅਦ ਸਾਈਬਰ ਸੈੱਲ ਦੀ ਮਦਦ ਨਾਲ ਮੁਲਜ਼ਮ ਨੂੰ ਫੜ ਲਿਆ ਗਿਆ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤ 2025 ਤੱਕ ਬਣ ਜਾਵੇਗਾ 5,000 ਅਰਬ ਡਾਲਰ ਦੀ ਅਰਥਵਿਵਸਥਾ : ਸ਼ਾਹ
NEXT STORY