ਹੈਦਰਾਬਾਦ (ਭਾਸ਼ਾ)- ਤੇਲੰਗਾਨਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਬਕਾ ਸੰਸਦ ਮੈਂਬਰ ਅਤੇ ਦਿੱਗਜ ਅਦਾਕਾਰਾ ਵਿਜੇਸ਼ਾਂਤੀ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਤੋਂ ਅਸਤੀਫਾ ਦੇ ਦਿੱਤਾ ਹੈ। ਸੂਤਰਾਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸੂਤਰਾਂ ਮੁਤਾਬਕ ਵਿਜੇਸ਼ਾਂਤੀ ਦੇ 17 ਨਵੰਬਰ ਨੂੰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਮੌਜੂਦਗੀ ’ਚ ਪਾਰਟੀ ’ਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਉਹ ਹਾਲ ਦੇ ਦਿਨਾਂ ’ਚ ਭਾਜਪਾ ਦੇ ਪ੍ਰੋਗਰਾਮਾਂ ’ਚ ਸਰਗਰਮੀ ਨਾਲ ਹਿੱਸਾ ਨਹੀਂ ਲੈ ਰਹੀ ਸੀ।
ਇਹ ਖ਼ਬਰ ਵੀ ਪੜ੍ਹੋ : ਕੌਣ ਹੈ ਹਾਨੀਆ ਆਮਿਰ? ਕ੍ਰਿਕਟਰ ਬਾਬਰ ਆਜ਼ਮ ਨੂੰ ਡੇਟ ਕਰਨ ਦੀ ਅਫਵਾਹ, ਲੋਕ ਆਖ ਰਹੇ ਪਾਕਿ ਦੀ ਅਨੁਸ਼ਕਾ ਸ਼ਰਮਾ
ਅਦਾਕਾਰਾ ਤੋਂ ਨੇਤਾ ਬਣੀ ਵਿਜੇਸ਼ਾਂਤੀ ਨੇ 2009 ’ਚ ਆਪਣਾ ਸਿਆਸੀ ਕਰੀਅਰ ਸ਼ੁਰੂ ਕੀਤਾ ਅਤੇ ਬੀ. ਆਰ. ਐੱਸ. (ਉਦੋਂ ਟੀ. ਆਰ. ਐੱਸ.) ਦੀ ਟਿਕਟ ’ਤੇ ਮੇਡਕ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚੁਣੀ ਗਈ ਸੀ।
ਬਾਅਦ ’ਚ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਨਾਲ ਮਤਭੇਦਾਂ ਕਾਰਨ ਉਹ ਕਾਂਗਰਸ ਵਿਚ ਸ਼ਾਮਲ ਹੋ ਗਈ ਸੀ ਅਤੇ ਉਸੇ ਹਲਕੇ ਤੋਂ ਦੁਬਾਰਾ ਚੋਣ ਲੜੀ, ਜਿਸ ’ਚ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਵਿਜੇਸ਼ਾਂਤੀ 2020 ’ਚ ਭਾਜਪਾ ’ਚ ਸ਼ਾਮਲ ਹੋ ਗਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਤੋਂ ਪਹਿਲਾਂ ਮੋਦੀ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ, ਕੀਤਾ ਖ਼ਾਸ ਐਲਾਨ
NEXT STORY