ਮਹਿਰਾਜਗੰਜ – ਉੱਤਰ ਪ੍ਰਦੇਸ਼ ਦੇ ਮਹਿਰਾਜਗੰਜ ਜ਼ਿਲੇ ਦੇ ਲਕਸ਼ਮੀਪੁਰ ਥਾਣਾ ਖੇਤਰ ’ਚ ਪੈਂਦੇ ਪਿੰਡ ਮਝੌਲੀ ’ਚ ਇਕ ਮਸਜਿਦ ਵਿਚ ਤੇਂਦੂਆ ਵੜ ਗਿਆ। ਰੌਲਾ ਸੁਣ ਕੇ ਭੀੜ ਇਕੱਠੀ ਹੋ ਗਈ। ਇਸ ਦੌਰਾਨ ਨਮਾਜ਼ੀਆਂ ਨੇ ਤੇਂਦੂਏ ਨੂੰ ਕੁੱਟ-ਕੁੱਟ ਕੇ ਮਾਰ ਸੁੱਟਿਆ। ਤੇਂਦੂਏ ਦੇ ਜਵਾਬੀ ਹਮਲੇ ’ਚ 4 ਵਿਅਕਤੀ ਜ਼ਖਮੀ ਹੋ ਗਏ।
ਮਾਮਲੇ ਦੀ ਸੂਚਨਾ ਪੁਲਸ ਤੇ ਜੰਗਲਾਤ ਵਿਭਾਗ ਨੂੰ ਦੇ ਦਿੱਤੀ ਗਈ ਹੈ। ਇਨ੍ਹਾਂ ਟੀਮਾਂ ਨੇ ਪਿੰਡ ਵਿਚ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੌਤ ਦੇ ਅਸਲ ਕਾਰਨਾਂ ਦੀ ਪੜਤਾਲ ਲਈ ਤੇਂਦੂਏ ਦੀ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ, ਜਿਸ ਦੀ ਰਿਪਰੋਟ ਆਉਣ ਪਿੱਛੋਂ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਭਗੌੜਾ ਐਲਾਨੇ ਜਾਣ ਤੋਂ ਬਾਅਦ ਵੀ ਪੇਸ਼ ਨਾ ਹੋਣਾ ‘ਵੱਖਰਾ ਅਪਰਾਧ’: ਸੁਪਰੀਮ ਕੋਰਟ
NEXT STORY