ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਯਾਨੀ ਕਿ ਅੱਜ ਦੇਸ਼ 'ਚ ਲੋਕ ਸਭਾ ਚੋਣਾਂ ਦੇ ਚੌਥੇ ਪੜਾਅ 'ਚ ਲੋਕਾਂ ਨੂੰ ਵੱਡੀ ਗਿਣਤੀ 'ਚ ਵੋਟ ਪਾਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਭਾਰਤ ਦੇ ਲੋਕਤੰਤਰ ਨੂੰ ਮਜ਼ਬੂਤ ਕਰਨਾ ਸਾਡਾ ਸਾਰਿਆਂ ਦਾ ਫਰਜ਼ ਹੈ। ਦੇਸ਼ 'ਚ ਲੋਕ ਸਭਾ ਚੋਣਾਂ ਦੇ ਚੌਥੇ ਪੜਾਅ 'ਚ ਵੋਟਿੰਗ ਦੇ ਨਾਲ-ਨਾਲ ਆਂਧਰਾ ਪ੍ਰਦੇਸ਼ ਅਤੇ ਓਡੀਸ਼ਾ 'ਚ ਵਿਧਾਨ ਸਭਾ ਚੋਣਾਂ ਵੀ ਹੋ ਰਹੀਆਂ ਹਨ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਚੌਥੇ ਪੜਾਅ 'ਚ 10 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 96 ਸੀਟਾਂ 'ਤੇ ਵੋਟਿੰਗ ਹੋ ਰਹੀ ਹੈ।
ਇਹ ਵੀ ਪੜ੍ਹੋ- ਜਾਣੋ ਕੌਣ ਹਨ ਡੀ-ਵੋਟਰ, ਜਿਨ੍ਹਾਂ ਨੂੰ ਭਾਰਤ ’ਚ ਰਹਿ ਕੇ ਵੀ ਵੋਟ ਪਾਉਣ ਦਾ ਅਧਿਕਾਰ ਨਹੀਂ
ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਿਹਾ ਮੈਨੂੰ ਭਰੋਸਾ ਹੈ ਕਿ ਇਨ੍ਹਾਂ ਸਾਰੀਆਂ ਸੀਟਾਂ 'ਤੇ ਲੋਕ ਵੱਡੀ ਗਿਣਤੀ ਵਿਚ ਵੋਟਿੰਗ ਕਰਨਗੇ, ਜਿਨ੍ਹਾਂ ਵਿਚ ਨੌਜਵਾਨ ਅਤੇ ਮਹਿਲਾ ਵੋਟਰ ਵੱਧ-ਚੜ੍ਹ ਕੇ ਹਿੱਸਾ ਲੈਣਗੇ। ਆਓ ਆਪਣਾ ਫ਼ਰਜ਼ ਨਿਭਾਈਏ ਅਤੇ ਲੋਕਤੰਤਰ ਨੂੰ ਮਜ਼ਬੂਤ ਕਰੀਏ। ਪ੍ਰਧਾਨ ਮੰਤਰੀ ਮੋਦੀ ਨੇ ਇਕ ਹੋਰ ਪੋਸਟ ਵਿਚ ਕਿਹਾ ਕਿ ਆਂਧਰਾ ਪ੍ਰਦੇਸ਼ ਦੇ ਲੋਕਾਂ ਖਾਸ ਤੌਰ 'ਤੇ ਪਹਿਲੀ ਵਾਰ ਵੋਟ ਪਾਉਣ ਜਾ ਰਹੇ ਵੋਟਰਾਂ ਨੂੰ ਵਿਧਾਨ ਸਭਾ ਚੋਣਾਂ ਵਿਚ ਵੱਡੀ ਗਿਣਤੀ 'ਚ ਵੋਟ ਪਾਉਣ ਦੀ ਅਪੀਲ ਕਰਦਾ ਹਾਂ। ਇਹ ਚੋਣਾਂ ਸਾਡੀ ਲੋਕਤੰਤਰੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਗੀਆਂ। ਉਨ੍ਹਾਂ ਨੇ ਓਡੀਸ਼ਾ ਦੇ ਵੋਟਰਾਂ ਨੂੰ ਕਿਹਾ ਕਿ ਤੁਹਾਡੀ ਵੋਟ ਤੁਹਾਡੀ ਆਵਾਜ਼ ਹੈ, ਇਸ ਨੂੰ ਜ਼ੋਰ ਨਾਲ ਅਤੇ ਸਪੱਸ਼ਟ ਸੁਣਿਆ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ- CM ਕੇਜਰੀਵਾਲ ਨੇ ਭਾਜਪਾ ਸਰਕਾਰ ਨੂੰ ਘੇਰਿਆ, ਲੋਕ ਸਭਾ ਚੋਣਾਂ ਲਈ ਦਿੱਤੀਆਂ '10 ਗਾਰੰਟੀਆਂ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਾਣੋ ਕੌਣ ਹਨ ਡੀ-ਵੋਟਰ, ਜਿਨ੍ਹਾਂ ਨੂੰ ਭਾਰਤ ’ਚ ਰਹਿ ਕੇ ਵੀ ਵੋਟ ਪਾਉਣ ਦਾ ਅਧਿਕਾਰ ਨਹੀਂ
NEXT STORY