ਨਵੀਂ ਦਿੱਲੀ— ਦਿੱਲੀ-ਐੱਨ. ਸੀ. ਆਰ. ਦੇ ਸਮਾਗ ਦੀ ਲਪੇਟ 'ਚ ਆਉਣ ਤੋਂ ਬਾਅਦ ਹੁਣ ਸਰਕਾਰ ਨੇ ਇਸ ਨਾਲ ਨਜਿੱਠਣ ਲਈ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਅਤੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਇਕ ਅਪਾਤ ਬੈਠਕ ਦੌਰਾਨ ਦਿੱਲੀ ਦੇ ਖਤਰਨਾਕ ਵਾਤਾਵਰਨ ਨੂੰ ਸਾਫ ਕਰਨ ਲਈ ਕਈ ਵੱਡੇ ਫੈਸਲੇ ਕੀਤੇ ਹਨ।
ਉਪ ਰਾਜਪਾਲ ਨੇ ਇਸ ਬੈਠਕ ਤੋਂ ਬਾਅਦ ਟਵੀਟ ਕਰ ਕੇ ਅਹਿਮ ਫੈਸਲਿਆਂ ਦੀ ਜਾਣਕਾਰੀ ਦਿੱਤੀ ਹੈ।
ਦਿੱਲੀ 'ਚ ਹਰ ਪ੍ਰਕਾਰ ਦੇ ਸਿਵਲ ਕੰਸਟ੍ਰਕਸ਼ਨ 'ਤੇ ਤੁਰੰਤ ਰੋਕ ਲਗਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਟਰੱਕਾਂ ਦੀ ਐਂਟਰੀ 'ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਸਿਰਫ ਜ਼ਰੂਰੀ ਵਸਤੂਆਂ ਨੂੰ ਲੈ ਕੇ ਆਉਣ ਵਾਲੇ ਟਰੱਕਾਂ ਨੂੰ ਹੀ ਇਸ ਰੋਕ ਤੋਂ ਮੁਕਤ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਸਕੂਲਾਂ ਨੂੰ ਐਤਵਾਰ ਤੱਕ ਬੰਦ ਰੱਖਣ ਦਾ ਹੁਕਮ ਵੀ ਦਿੱਤਾ ਗਿਆ ਹੈ।
ਪ੍ਰਦੂਸ਼ਣ ਦਾ ਕਹਿਰ : ਹੁਣ ਆਨਲਾਈਨ ਵਿਕਣ ਲੱਗੀ ਗਈ 'ਸਾਫ ਹਵਾ'
NEXT STORY