ਨੈਸ਼ਨਲ ਡੈਸਕ- ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਸੈਲਾਨੀਆਂ 'ਤੇ ਹੋਏ ਅੱਤਵਾਦੀ ਹਮਲੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਜਦੋਂ ਕਿ ਚਾਰ ਹੋਰ ਗੰਭੀਰ ਜ਼ਖਮੀ ਹੋ ਗਏ ਹਨ। ਇਸ ਹਮਲੇ ਵਿੱਚ ਕੁੱਲ 12 ਲੋਕ ਜ਼ਖਮੀ ਹੋਏ ਹਨ। ਇਹ ਘਟਨਾ ਉਦੋਂ ਵਾਪਰੀ ਜਦੋਂ ਕੁਝ ਸੈਲਾਨੀ ਘੋੜਸਵਾਰੀ ਕਰ ਰਹੇ ਸਨ। ਅੱਤਵਾਦੀ ਸੰਗਠਨ ਟੀਆਰਐੱਫ (ਦਿ ਰੇਸਿਸਟੈਂਸ ਫਰੰਟ) ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ।
ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਕਿਹਾ ਕਿ ਇਸ ਹਮਲੇ ਪਿੱਛੇ ਜੋ ਵੀ ਹੈ, ਉਸਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਘਰਾਂ 'ਚ ਆ ਡਿੱਗਾ ਜਹਾਜ਼ ! ਬਣ ਗਿਆ ਅੱਗ ਦਾ ਗੋਲ਼ਾ, ਪਾਇਲਟ ਦੀ ਹੋਈ ਦਰਦਨਾਕ ਮੌਤ
NEXT STORY