ਨੈਸ਼ਨਲ ਡੈਸਕ : ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਤੋਂ ਇੱਕ ਵੱਡੀ ਸਿਆਸੀ ਖ਼ਬਰ ਸਾਹਮਣੇ ਆ ਰਹੀ ਹੈ। ਲੱਦਾਖ ਦੇ ਉਪ ਰਾਜਪਾਲ ਕਵਿੰਦਰ ਗੁਪਤਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦੇ ਅਸਤੀਫੇ ਦੀ ਖ਼ਬਰ ਆਉਣ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ। ਸਰੋਤਾਂ ਅਨੁਸਾਰ ਕਵਿੰਦਰ ਗੁਪਤਾ ਨੇ ਆਪਣੇ ਅਹੁਦੇ ਤੋਂ ਕਿਸ ਕਾਰਨ ਅਸਤੀਫਾ ਦਿੱਤਾ ਹੈ, ਇਸ ਬਾਰੇ ਅਜੇ ਤੱਕ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਜ਼ਿਕਰਯੋਗ ਹੈ ਕਿ ਲੱਦਾਖ ਦੇ ਉਪ ਰਾਜਪਾਲ ਨੇ ਇਹ ਅਸਤੀਫਾ ਉਸ ਵੇਲੇ ਦਿੱਤਾ ਹੈ ਜਦੋਂ ਕੁਝ ਹੀ ਦੇਰ ਪਹਿਲਾਂ ਪੱਛਮੀ ਬੰਗਾਲ ਦੇ ਰਾਜਪਾਲ ਸੀ.ਵੀ. ਆਨੰਦ ਬੋਸ ਨੇ ਵੀ ਆਪਣਾ ਅਹੁਦਾ ਛੱਡ ਦਿੱਤਾ। ਵਿੰਦਰ ਗੁਪਤਾ ਨੂੰ 18 ਜੁਲਾਈ 2025 ਨੂੰ ਲੱਦਾਖ ਦਾ ਉਪ ਰਾਜਪਾਲ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਨੇ ਬ੍ਰਿਗੇਡੀਅਰ (ਡਾ.) ਬੀ.ਡੀ. ਮਿਸ਼ਰਾ ਦੀ ਜਗ੍ਹਾ ਲਈ ਸੀ। ਉਪ ਰਾਜਪਾਲ ਬਣਨ ਤੋਂ ਪਹਿਲਾਂ ਉਹ ਭਾਰਤੀ ਜਨਤਾ ਪਾਰਟੀ (BJP) ਦੇ ਦਿੱਗਜ ਨੇਤਾ ਰਹੇ ਹਨ ਅਤੇ ਜੰਮੂ-ਕਸ਼ਮੀਰ ਦੇ ਉਪ ਮੁੱਖ ਮੰਤਰੀ ਵਜੋਂ ਵੀ ਅਹਿਮ ਜ਼ਿੰਮੇਵਾਰੀ ਨਿਭਾ ਚੁੱਕੇ ਹਨ। ਲੱਦਾਖ ਦਾ ਅਗਲਾ ਉਪ ਰਾਜਪਾਲ ਕੌਣ ਹੋਵੇਗਾ, ਇਸ ਬਾਰੇ ਫਿਲਹਾਲ ਇੰਤਜ਼ਾਰ ਕਰਨਾ ਪਵੇਗਾ ਕਿਉਂਕਿ ਕੇਂਦਰ ਸਰਕਾਰ ਵੱਲੋਂ ਅਜੇ ਕਿਸੇ ਨਵੇਂ ਨਾਮ ਦਾ ਐਲਾਨ ਨਹੀਂ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਧੀ ਸਿਆਸੀ ਹਲਚਲ ! ਪੱਛਮੀ ਬੰਗਾਲ ਦੇ ਰਾਜਪਾਲ ਨੇ ਦਿੱਤਾ ਅਸਤੀਫਾ
NEXT STORY