ਪੁਣੇ- ਮਹਾਰਾਸ਼ਟਰ ਦੇ ਪੁਣੇ ਦੀ ਇਕ ਵਿਸ਼ੇਸ਼ ਅਦਾਲਤ ਨੇ ਅੰਧਵਿਸ਼ਵਾਸ ਖ਼ਿਲਾਫ਼ ਲੜਾਈ ਲੜਨ ਵਾਲੇ ਵਰਕਰ ਡਾ. ਨਰੇਂਦਰ ਦਾਭੋਲਕਰ ਦੇ ਕਤਲ ਦੇ ਮਾਮਲੇ 'ਚ 11 ਸਾਲ ਬਾਅਦ ਆਪਣਾ ਫ਼ੈਸਲਾ ਸੁਣਾ ਦਿੱਤਾ ਹੈ। ਇਸ ਸਾਜਿਸ਼ ਦੇ ਮਾਸਟਰਮਾਈਂਡ ਡਾ. ਵੀਰੇਂਦਰ ਤਾਵੜੇ ਸਮੇਤ 2 ਹੋਰ ਦੋਸ਼ੀ ਵਕੀਲ ਸੰਜੀਵ ਪੁਨਾਲੇਕਰ ਅਤੇ ਵਿਕਰਮ ਭਾਵੇ ਨੂੰ ਕੋਰਟ ਨੇ ਸਬੂਤਾਂ ਦੀ ਘਾਟ 'ਚ ਬਰੀ ਕਰ ਦਿੱਤਾ ਹੈ। ਉੱਥੇ ਹੀ ਦਾਭੋਲਕਰ ਨੂੰ ਗੋਲੀ ਮਾਰਨ ਵਾਲੇ ਸ਼ਰਦ ਕਾਲਸਕਰ ਅਤੇ ਸਚਿਨ ਏਂਡੁਰੇ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ ਅਤੇ ਹਰੇਕ 'ਤੇ 5 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।
ਪੁਣੇ ਦੇ ਓਂਕਾਰੇਸ਼ਵਰ ਬਰਿੱਜ 'ਤੇ ਸਵੇਰ ਦੀ ਸੈਰ 'ਤੇ ਨਿਕਲੇ ਦਾਭੋਲਕਰ ਦਾ 20 ਅਗਸਤ 2013 ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ 'ਚ 5 ਲੋਕਾਂ ਨੂੰ ਦੋਸ਼ੀ ਬਣਾਇਆ ਗਿਆ ਸੀ। ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਨਾਲ ਜੁੜੇ ਮਾਮਲਿਆਂ ਦੀ ਵਿਸ਼ੇਸ਼ ਅਦਾਲਤ ਨੇ ਐਡੀਸ਼ਨਲ ਸੈਸ਼ਨ ਜੱਜ ਏ.ਏ. ਜਾਧਵ ਨੇ ਇਹ ਫ਼ੈਸਲਾ ਸੁਣਾਇਆ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮਨੋਜ ਸਿਨਹਾ ਜੰਮੂ-ਕਸ਼ਮੀਰ ਤੋਂ ਛੇਤੀ ਹੀ ਪਰਤ ਸਕਦੇ ਹਨ ਦਿੱਲੀ
NEXT STORY