ਕੋਲਕਾਤਾ : ਪੱਛਮੀ ਬੰਗਾਲ ਦੇ ਨਾਦੀਆ ਅਤੇ ਜਲਪਾਈਗੁੜੀ ਜ਼ਿਲ੍ਹਿਆ ਵਿਚ ਬਿਜਲੀ ਡਿੱਗਣ ਨਾਲ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਘੱਟੋ-ਘੱਟ ਚਾਰ ਹੋਰ ਲੋਕ ਜ਼ਖ਼ਮੀ ਹੋ ਗਏ। ਦੂਜੇ ਪਾਸੇ ਲਗਾਤਾਰ ਵੱਧ ਰਹੀ ਗਰਮੀ ਦੇ ਕਾਰਨ ਆਮ ਜਨਜੀਵਨ ਲਗਭਗ ਠੱਪ ਹੋ ਗਿਆ ਹੈ। ਲੋਕ ਤੇਜ਼ ਧੁੱਪ ਤੋਂ ਬਚਣ ਲਈ ਦਿਨ ਵੇਲੇ ਘਰ ਦੇ ਅੰਦਰ ਰਹਿਣ ਨੂੰ ਤਰਜੀਹ ਦੇ ਰਹੇ ਹਨ। ਅਧਿਕਾਰਤ ਸੂਤਰਾਂ ਨੇ ਸ਼ੁੱਕਰਵਾਰ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ।
ਇਹ ਵੀ ਪੜ੍ਹੋ : Corona Comeback: ਮੁੜ ਆ ਗਿਆ ਕੋਰੋਨਾ! 31 ਮੌਤਾਂ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ, ਅਲਰਟ ਜਾਰੀ
ਨਾਦੀਆ ਜ਼ਿਲ੍ਹੇ ਦੇ ਪ੍ਰਸ਼ਾਸਕੀ ਕਸਬੇ ਸ਼ਾਂਤੀਪੁਰ ਵਿਚ ਵੀਰਵਾਰ ਸ਼ਾਮ ਨੂੰ ਸੂਤਰਗੜ੍ਹ ਬਲਾਕ ਨੰਬਰ 10 ਵਿੱਚ ਬਿਜਲੀ ਡਿੱਗਣ ਨਾਲ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਹੋਰ ਗੰਭੀਰ ਰੂਪ ਵਿੱਚ ਝੁਲਸ ਗਿਆ। ਮ੍ਰਿਤਕਾਂ ਦੀ ਪਛਾਣ ਬਬਾਈ ਘੋਸ਼ ਅਤੇ ਕਾਸ਼ੀ ਘੋਸ਼ ਵਜੋਂ ਹੋਈ ਹੈ। ਜ਼ਖ਼ਮੀ ਪਗਲਾ ਸਾਧੂਖਾਨ ਨੂੰ ਕਈ ਥਾਵਾਂ ਤੋਂ ਜਲਣ ਕਾਰਨ ਸੰਤੀਪੁਰ ਸਟੇਟ ਜਨਰਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਚਸ਼ਮਦੀਦਾਂ ਨੇ ਦੱਸਿਆ ਕਿ ਅਚਾਨਕ ਮੀਂਹ ਪੈਣ ਤੋਂ ਬਾਅਦ ਤਿੰਨੇ ਇੱਕ ਬੋਹੜ ਦੇ ਦਰੱਖ਼ਤ ਹੇਠ ਪਨਾਹ ਲੈਣ ਲਈ ਖੜ੍ਹੇ ਹੋ ਗਏ, ਜਿਥੇ ਉਹਨਾਂ 'ਤੇ ਬਿਜਲੀ ਡਿੱਗ ਪਈ।
ਇਹ ਵੀ ਪੜ੍ਹੋ : ਵਿਆਹ ਤੋਂ ਚੌਥੇ ਦਿਨ ਲਾੜੀ ਨੇ ਕੀਤਾ ਲਾੜੇ ਦਾ ਕਤਲ, ਵਜ੍ਹਾ ਜਾਣ ਉੱਡਣਗੇ ਹੋਸ਼
ਬਿਜਲੀ ਡਿੱਗਣ ਨਾਲ ਤੀਸਰੀ ਮੌਤ ਉੱਤਰ ਬੰਗਾਲ ਦੇ ਜਲਪਾਈਗੁੜੀ ਜ਼ਿਲ੍ਹੇ ਦੇ ਧੂਪਗੁੜੀ ਵਿਖੇ ਹੋਈ, ਜਿਥੇ ਤਿੰਨ ਹੋਰ ਲੋਕ ਵੀ ਝੁਲਸ ਗਏ। ਇਹ ਘਟਨਾ ਮਲਿਕਪਾਰਾ ਵਿਖੇ ਵਾਪਰੀ ਹੈ, ਜਿਥੇ ਪ੍ਰਭਾਤ ਚੰਦਰ ਰਾਏ ਦੀ ਮੀਂਹ ਨਾਲ ਸਬੰਧਿਤ ਘਟਨਾ ਵਿਚ ਮੌਤ ਹੋ ਗਈ। ਜ਼ਖ਼ਮੀਆਂ ਵਿਚ ਬਸੰਤੀ ਰਾਏ ਨਾਮ ਦੀ ਇਕ ਔਰਤ ਦੀ ਸ਼ਾਮਲ ਸੀ, ਜੋ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ। ਉਸਨੂੰ ਜਲਪਾਈਗੁੜੀ ਸੁਪਰ ਸਪੈਸ਼ਲਿਟੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਆਉਣ ਵਾਲੇ ਕੁਝ ਦਿਨਾਂ ਵਿੱਚ ਦੱਖਣੀ ਅਤੇ ਉੱਤਰੀ ਬੰਗਾਲ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਨਗਰ ਨਿਗਮ ਅਧਿਕਾਰੀ ਦੇ ਘਰ ਸਣੇ 13 ਥਾਵਾਂ 'ਤੇ ED ਦਾ ਛਾਪਾ, 30 ਕਰੋੜ ਦੀ ਨਕਦੀ, ਸੋਨਾ ਤੇ ਹੀਰੇ ਬਰਾਮਦ
ਇਨ੍ਹਾਂ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਅਤੇ ਗਰਜ-ਤੂਫ਼ਾਨ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਵਸਨੀਕਾਂ ਨੂੰ ਕਿਸੇ ਵੀ ਅਸੁਵਿਧਾ ਤੋਂ ਬਚਣ ਲਈ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਆਪਣੇ ਬਾਹਰ ਨਿਕਲਣ ਨੂੰ ਸੀਮਤ ਕਰਨ ਦੀ ਸਲਾਹ ਦਿੱਤੀ ਹੈ। ਦੱਖਣੀ ਬੰਗਾਲ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਤਾਪਮਾਨ 36 ਤੋਂ 40 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ, ਪਰ ਨਮੀ ਕਾਰਨ 42 ਤੋਂ 44 ਡਿਗਰੀ ਦੇ ਵਿਚਕਾਰ ਮਹਿਸੂਸ ਕੀਤਾ ਗਿਆ।
ਇਹ ਵੀ ਪੜ੍ਹੋ : ਮੁੜ ਲਾਜ਼ਮੀ ਹੋਇਆ ਮਾਸਕ, ਹੋ ਜਾਓ ਸਾਵਧਾਨ, ਜਾਰੀ ਹੋਈ ਚਿਤਾਵਨੀ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
Corona Comeback: ਮੁੜ ਆ ਗਿਆ ਕੋਰੋਨਾ! 31 ਮੌਤਾਂ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ, ਅਲਰਟ ਜਾਰੀ
NEXT STORY