ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਸੂਬੇ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇਕ 24 ਸਾਲਾ ਠੇਕੇ 'ਤੇ ਕੰਮ ਕਰਦੇ ਲਾਈਨਮੈਨ ਦੀ ਬਿਜਲੀ ਦਾ ਝਟਕਾ ਲੱਗਣ ਕਾਰਨ ਦਰਦਨਾਕ ਮੌਤ ਹੋ ਗਈ। ਇਸ ਮਗਰੋਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਤਿਰਵਾ ਬਿਜਲੀ ਸਬਸਟੇਸ਼ਨ ਅੱਗੇ ਰੱਖ ਕੇ ਵਿਰੋਧ ਪ੍ਰਦਰਸ਼ਨ ਕੀਤਾ।
ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਸ਼ੁੱਕਰਵਾਰ ਨੂੰ ਸੂਬੇ ਦੇ ਕੰਨੌਜ ਜ਼ਿਲ੍ਹੇ 'ਚ ਪੈਂਦੇ ਪੁੰਗਰਾ ਪਿੰਡ ਵਿੱਚ ਵਾਪਰੀ। ਬਿਜਲੀ ਵਿਭਾਗ ਦੇ ਲਾਈਨਮੈਨ ਬ੍ਰਜੇਸ਼ ਰਾਠੌਰ ਨੇ ਬਿਜਲੀ ਦੀ ਲਾਈਨ ਦੀ ਮੁਰੰਮਤ ਲਈ ਸਪਲਾਈ ਬੰਦ ਕਰ ਦਿੱਤੀ ਸੀ, ਪਰ ਜਿਵੇਂ ਹੀ ਉਹ ਖੰਭੇ 'ਤੇ ਚੜ੍ਹਿਆ, ਬਿਜਲੀ ਸਪਲਾਈ ਸ਼ੁਰੂ ਹੋ ਗਈ ਅਤੇ ਉਸ ਨੂੰ ਬਿਜਲੀ ਦਾ ਜ਼ੋਰਦਾਰ ਝਟਕਾ ਲੱਗਿਆ। ਉਸ ਨੂੰ ਤੁਰੰਤ ਸਰਕਾਰੀ ਮੈਡੀਕਲ ਕਾਲਜ ਤਿਰਵਾ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਸ ਘਟਨਾ ਮਗਰੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ 'ਚ ਕਾਫ਼ੀ ਰੋਸ ਦੇਖਿਆ ਜਾ ਰਿਹਾ ਹੈ ਤੇ ਉਨ੍ਹਾਂ ਨੇ ਲਾਸ਼ ਨੂੰ ਤਿਰਵਾ ਪਾਵਰ ਹਾਊਸ ਲਿਜਾ ਕੇ ਸੜਕ ਜਾਮ ਕਰ ਦਿੱਤੀ। ਇਕੱਠੀ ਹੋਈ ਭੀੜ ਦੋ ਘੰਟੇ ਤੱਕ ਹੰਗਾਮਾ ਕਰਦੀ ਰਹੀ। ਮੌਕੇ 'ਤੇ ਪਹੁੰਚੀ ਪੁਲਸ ਨੇ ਪਰਿਵਾਰਕ ਮੈਂਬਰਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ, ਪਰ ਉਨ੍ਹਾਂ ਨੇ ਸਹਿਯੋਗ ਕਰਨ ਤੋਂ ਇਨਕਾਰ ਕਰ ਦਿੱਤਾ।
ਇਹ ਵੀ ਪੜ੍ਹੋ- 2020 ਪਰਿਵਾਰਾਂ ਲਈ ਵੱਡੀ ਖ਼ਬਰ ! ਸਰਕਾਰ ਨੇ ਖ਼ਾਤਿਆਂ 'ਚ ਪਾਈ ਕਰੋੜਾਂ ਦੀ ਰਾਸ਼ੀ
ਉਨ੍ਹਾਂ ਨੇ ਲਾਸ਼ ਨੂੰ ਜ਼ਬਰਦਸਤੀ ਹਟਾਉਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਸੜਕ ਜਾਮ ਕਰਨ ਵਾਲੇ ਲੋਕਾਂ ਅਤੇ ਪੁਲਸ ਵਿਚਾਲੇ ਝੜਪ ਹੋ ਗਈ। ਔਰਤਾਂ ਦੀ ਪੁਲਸ ਕਰਮਚਾਰੀਆਂ ਨਾਲ ਵੀ ਝੜਪ ਹੋਈ। ਪੁਲਸ ਨੇ ਲਾਠੀਆਂ ਨਾਲ ਭੀੜ ਨੂੰ ਭਜਾ ਦਿੱਤਾ ਅਤੇ ਤਿੰਨ ਘੰਟਿਆਂ ਬਾਅਦ ਆਵਾਜਾਈ ਬਹਾਲ ਕੀਤੀ।
ਪੁਲਸ ਸੁਪਰਡੈਂਟ ਵਿਨੋਦ ਕੁਮਾਰ ਨੇ ਕਿਹਾ ਕਿ ਠਠੀਆ ਦੇ ਰਹਿਣ ਵਾਲੇ ਰਾਠੌਰ ਦੀ ਮੌਤ ਬਿਜਲੀ ਦੇ ਝਟਕੇ ਕਾਰਨ ਹੋਈ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਤਿਰਵਾ ਪਾਵਰ ਹਾਊਸ 'ਤੇ ਲਾਸ਼ ਰੱਖ ਕੇ ਹੰਗਾਮਾ ਕੀਤਾ ਅਤੇ ਕੁਝ ਬਦਮਾਸ਼ਾਂ ਨੇ ਪੁਲਸ ਦੀ ਗੱਡੀ 'ਤੇ ਪੱਥਰਬਾਜ਼ੀ ਵੀ ਕੀਤੀ, ਜਿਸ ਕਾਰਨ ਕਾਰ ਦਾ ਸ਼ੀਸ਼ਾ ਟੁੱਟ ਗਿਆ। ਕੁਮਾਰ ਨੇ ਕਿਹਾ ਕਿ ਝੜਪ ਦੌਰਾਨ ਕੁਝ ਪੁਲਸ ਕਰਮਚਾਰੀ ਵੀ ਜ਼ਖਮੀ ਹੋਏ ਹਨ, ਉਨ੍ਹਾਂ ਕਿਹਾ ਕਿ ਬਦਮਾਸ਼ਾਂ ਦੀ ਪਛਾਣ ਕਰ ਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਕਨੌਜ ਦੇ ਸੰਸਦ ਮੈਂਬਰ ਅਤੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਲਾਈਨਮੈਨ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਹੈ। ਐਕਸ 'ਤੇ ਇੱਕ ਪੋਸਟ ਵਿੱਚ ਉਨ੍ਹਾਂ ਕਿਹਾ, "ਕਨੌਜ ਵਿੱਚ ਇੱਕ ਇਲੈਕਟ੍ਰੀਸ਼ੀਅਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਮੰਦਭਾਗੀ ਹੈ। ਸੋਗ ਦੇ ਅਜਿਹੇ ਸੰਵੇਦਨਸ਼ੀਲ ਮਾਹੌਲ ਵਿੱਚ ਪੁਲਸ ਨੇ ਜਨਤਾ ਅਤੇ ਖਾਸ ਕਰਕੇ ਔਰਤ ਨਾਲ ਜਿਸ ਤਰ੍ਹਾਂ ਵਿਵਹਾਰ ਕੀਤਾ ਹੈ, ਉਹ ਬਹੁਤ ਇਤਰਾਜ਼ਯੋਗ ਹੈ। ਦੋਸ਼ੀ ਪੁਲਸ ਮੁਲਾਜ਼ਮਾਂ ਨੂੰ ਮੁਅੱਤਲ ਕੀਤਾ ਜਾਣਾ ਚਾਹੀਦਾ ਹੈ ਅਤੇ ਸਜ਼ਾਯੋਗ ਕਾਰਵਾਈ ਵੀ ਕੀਤੀ ਜਾਣੀ ਚਾਹੀਦੀ ਹੈ।"
ਉਨ੍ਹਾਂ ਅੱਗੇ ਕਿਹਾ, "ਅਸੀਂ ਮੰਗ ਕਰਦੇ ਹਾਂ ਕਿ ਪੀੜਤ ਪਰਿਵਾਰ ਨੂੰ 1 ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ। ਇਸ ਦੇ ਨਾਲ ਹੀ ਇਹ ਵੀ ਮੰਗ ਕੀਤੀ ਜਾ ਰਹੀ ਹੈ ਕਿ ਬਿਜਲੀ ਦੇ ਕਰੰਟ ਦੇ ਕਾਰਨ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੇ ਹਾਦਸੇ ਨਾ ਵਾਪਰਨ। ਵਿਭਾਗ ਵੱਲੋਂ ਇਸ ਦਾ ਨੋਟਿਸ ਲਿਆ ਜਾਵੇ।"
ਇਹ ਵੀ ਪੜ੍ਹੋ- ਵੱਡੀ ਖ਼ਬਰ ; ਹੜਤਾਲ 'ਤੇ ਚਲੇ ਗਏ ਕੰਪਨੀ ਦੇ 10,000 ਕਰਮਚਾਰੀ ! ਸਾਰੀਆਂ ਉਡਾਣਾਂ ਹੋਈਆਂ ਰੱਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮਥੁਰਾ 'ਚ ਪਹਿਲੀ ਵਾਰ ਮਨਾਈ ਜਾਵੇਗੀ ਪਲਾਸਟਿਕ ਮੁਕਤ ਜਨਮ ਅਸ਼ਟਮੀ
NEXT STORY