ਜਗਦਲਪੁਰ/ਰਾਏਪੁਰ (ਏਜੰਸੀ) - ਛੱਤੀਸਗੜ੍ਹ ’ਚ ਭਾਰੀ ਮੀਂਹ ਕਾਰਨ ਨਦੀਆਂ ਚੜ੍ਹਣ ਤੋਂ ਬਾਅਦ ਆਏ ਹੜ੍ਹ ਦੌਰਾਨ ਪਿਛਲੇ 2 ਦਿਨਾਂ ’ਚ ਲੱਗਭਗ 5,000 ਲੋਕਾਂ ਨੂੰ ਬਚਾਇਆ ਗਿਆ ਹੈ, ਜਿਨ੍ਹਾਂ ’ਚ 16 ਲੋਕਾਂ ਨੂੰ ਹਵਾਈ ਮਾਰਗ ਰਾਹੀਂ ਸੁਰੱਖਿਅਤ ਕੱਢਿਆ ਗਿਆ। ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਇਸ ਦਰਮਿਆਨ ਇਕ ਅਜਿਹੀ ਵੀਡੀਓ ਸਾਹਮਣੇ ਆਈ ਹੈ, ਜਿਸ ’ਚ ਲੋਕ ਧਮਤਰੀ ਦੀ ਇਕ ਦੁਕਾਨ ਤੋਂ ਹੜ੍ਹ ਦੇ ਪਾਣੀ ’ਚ ਰੁੜ੍ਹ ਕੇ ਆਈਆਂ ਸ਼ਰਾਬ ਦੀਆਂ ਬੋਤਲਾਂ ਇਕੱਠੀਆਂ ਕਰਦੇ ਨਜ਼ਰ ਆਏ। ਲੋਕ ਸ਼ਰਾਬ ਇਕੱਠੀ ਕਰਨ ਲਈ ਟੋਕਰੀਆਂ ਨੂੰ ਰੱਸੀਆਂ ਬੰਨ੍ਹ ਰਹੇ ਹਨ।
ਇਹ ਵੀ ਪੜ੍ਹੋ : ਫਰੀਦਾਬਾਦ : ਜ਼ਿੰਦਗੀ ਦੀ ਜੰਗ ਹਾਰੀ 3 ਸਾਲਾਂ ਜਵਾਕੜੀ; 10 ਘੰਟਿਆਂ ਮਗਰੋਂ 250 ਫੁੱਟ ਬੋਰਵੈੱਲ 'ਚੋਂ ਬਾਹਰ ਕੱਢੀ ਦੇਹ
ਅਧਿਕਾਰੀਆਂ ਨੇ ਦੱਸਿਆ ਕਿ ਸਭ ਤੋਂ ਵੱਧ ਪ੍ਰਭਾਵਿਤ ਬਸਤਰ ’ਚ ਹਾਈਵੇਅ ’ਤੇ ਫਸੇ 6 ਟਰੱਕ ਡਰਾਈਵਰਾਂ ਅਤੇ ਉਨ੍ਹਾਂ ਦੇ ਸਹਾਇਕਾਂ ਨੇ ਆਪਣੇ ਵਾਹਨਾਂ ਦੀਆਂ ਛੱਤਾਂ ’ਤੇ ਚੜ੍ਹ ਕੇ ਮਦਦ ਮੰਗੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਬਚਾ ਲਿਆ ਗਿਆ। ਉਨ੍ਹਾਂ ਨੇ ਦੱਸਿਆ ਕਿ ਸ਼ਨੀਵਾਰ ਨੂੰ ਧਮਤਰੀ ਜ਼ਿਲ੍ਹੇ ’ਚ ਵੱਖ-ਵੱਖ ਘਟਨਾਵਾਂ ’ਚ ਰੁੜ੍ਹ ਜਾਣ ਨਾਲ 2 ਲੋਕਾਂ ਦੇ ਲਾਪਤਾ ਹੋਣ ਦੀ ਸੂਚਨਾ ਮਿਲੀ, ਜਦਕਿ ਬਿਲਾਸਪੁਰ ਜ਼ਿਲ੍ਹੇ ’ਚ ਸ਼ੂਕਦੀ ਅਰਪਾ ਨਦੀ ’ਚ ਨਹਾਉਂਦੇ ਸਮੇਂ 12 ਅਤੇ 16 ਸਾਲ ਦੇ 2 ਲੜਕੇ ਰੁੜ੍ਹ ਗਏ। ਇਨ੍ਹਾਂ ’ਚੋਂ ਇਕ ਦੀ ਲਾਸ਼ ਬਰਾਮਦ ਕਰ ਲਈ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੀਂਹ ਰੁਕਣ ਦੇ ਬਾਵਜੂਦ ਉੱਪਰੀ ਖੇਤਰਾਂ ਤੋਂ ਲਗਾਤਾਰ ਪਾਣੀ ਆਉਣ ਅਤੇ ਬੰਨ੍ਹਾਂ ਤੋਂ ਪਾਣੀ ਛੱਡੇ ਜਾਣ ਕਾਰਨ ਨਦੀਆਂ ਅਤੇ ਨਾਲਿਆਂ ’ਚ ਪਾਣੀ ਦਾ ਪੱਧਰ ਵਧ ਰਿਹਾ ਹੈ, ਜਿਸ ਨਾਲ ਖਾਸ ਕਰ ਕੇ ਬਸਤਰ ਅਤੇ ਆਸ-ਪਾਸ ਦੇ ਇਲਾਕਿਆਂ ’ਚ ਹੜ੍ਹ ਵਰਗੇ ਹਾਲਾਤ ਹੋਰ ਗੰਭੀਰ ਹੋ ਗਏ ਹਨ।
ਇਹ ਵੀ ਪੜ੍ਹੋ : ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਹੋਈ ਭਾਰੀ ਬਰਫ਼ਬਾਰੀ, ਦੋ ਦਿਨਾਂ ਲਈ ਰੋਕੀ ਯਾਤਰਾ
ਕੇਦਾਰਨਾਥ ਯਾਤਰਾ ਮਾਰਗ ’ਚ ਜ਼ਮੀਨ ਖਿਸਕਣ
ਉੱਤਰਾਖੰਡ ਦੇ ਸਾਰੇ ਜ਼ਿਲ੍ਹਿਆਂ ’ਚ ਕੱਲ ਤੋਂ ਭਾਰੀ ਮੀਂਹ ਪੈ ਰਿਹਾ ਹੈ। ਰਿਸ਼ੀਕੇਸ਼ ’ਚ ਗੰਗਾ ਚਿਤਾਵਨੀ ਪੱਧਰ ਤੋਂ ਪਾਰ ਪਹੁੰਚ ਗਈ ਹੈ ਅਤੇ ਘਾਟਾਂ ’ਤੇ ਜਾਣ ’ਤੇ ਰੋਕ ਲਾ ਦਿੱਤੀ ਗਈ ਹੈ। ਉੱਥੇ ਹੀ, ਰੁਦਰਪ੍ਰਯਾਗ ’ਚ ਕੇਦਾਰਨਾਥ ਯਾਤਰਾ ਮਾਰਗ ’ਤੇ ਜ਼ਮੀਨ ਖਿਸਕਣ ਦੀ ਘਟਨਾ ਹੋਈ ਹੈ। ਇਸ ਨਾਲ ਲੱਗਭਗ 4 ਹਜ਼ਾਰ ਸ਼ਰਧਾਲੂ ਫਸ ਗਏ ਹਨ। ਖ਼ਰਾਬ ਮੌਸਮ ਨੂੰ ਦੇਖਦੇ ਹੋਏ ਅੱਜ ਕੇਦਾਰਨਾਥ ਯਾਤਰਾ ’ਤੇ ਰੋਕ ਲਾ ਦਿੱਤੀ ਗਈ ਅਤੇ ਹੈਲੀਕਾਪਟਰ ਸੇਵਾਵਾਂ ਵੀ ਬੰਦ ਹਨ।
ਇਹ ਵੀ ਪੜ੍ਹੋ : Shradh 2026: ਸ਼ਰਾਧਾਂ ’ਚ ਵੱਡੇ-ਵੱਡੇਰਿਆਂ ਨੂੰ ਖੁਸ਼ ਕਰਨ ਲਈ ਕਦੇ ਨਾ ਕਰੋ ਇਹ ਗਲਤੀਆਂ, ਨਹੀਂ ਤਾਂ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਅਲੀਗੜ੍ਹ 'ਚ ਨੌਜਵਾਨ ਨਾਲ ਕੁੱਟਮਾਰ, ਅੱਧਾ ਸਿਰ-ਦਾੜ੍ਹੀ ਮੁੰਨਵਾ ਕੇ ਰੁੱਖ ਨਾਲ ਬੰਨ੍ਹਿਆ
NEXT STORY