ਨੈਸ਼ਨਲ ਡੈਸਕ- ਗੁਜਰਾਤ ਦੇ ਭਾਵਨਗਰ ਜ਼ਿਲ੍ਹੇ 'ਚ ਬੁੱਧਵਾਰ ਨੂੰ ਕਥਿਤ ਤੌਰ ’ਤੇ ਮਿਲਾਵਟੀ ਸ਼ਰਾਬ ਪੀਣ ਨਾਲ 2 ਲੋਕਾਂ ਦੀ ਮੌਤ ਹੋ ਗਈ ਅਤੇ 19 ਹੋਰਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਸ ਮਾਮਲੇ ਵਿਚ 4 ਸ਼ਰਾਬ ਸਮੱਗਲਰਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਗੁਜਰਾਤ ਵਿਚ ਸ਼ਰਾਬ ਬਣਾਉਣ, ਵਿਕਰੀ ਅਤੇ ਸੇਵਨ ’ਤੇ ਪਾਬੰਦੀ ਹੈ।
ਪੁਲਸ ਸੁਪਰਡੈਂਟ (ਐੱਸ. ਪੀ.) ਨਿਤੇਸ਼ ਪਾਂਡੇ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਖੜਕੜੀ ਪਿੰਡ ਵਿਚ ਲੋਕਾਂ ਦੇ ਇਕ ਸਮੂਹ ਨੇ ਆਈ. ਐੱਮ. ਐੱਫ. ਐੱਲ. ਦੇ ਇਕ ਬ੍ਰਾਂਡ ਦੀ ‘ਨਕਲੀ’ ਬੋਤਲ ਤੋਂ ਸ਼ਰਾਬ ਪੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਤਬੀਅਤ ਵਿਗੜ ਗਈ। ਪੁਲਸ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਵਿਚ ਪਤਾ ਲੱਗਿਆ ਹੈ ਕਿ ਮਿਲਾਵਟੀ ਸ਼ਰਾਬ ਦੀਆਂ ਬੋਤਲਾਂ ਨੂੰ ਮੱਧ ਪ੍ਰਦੇਸ਼ ਤੋਂ ਲਿਆਂਦਾ ਗਿਆ ਸੀ।
ਪੇਸ਼ੀ 'ਤੇ ਆਏ ਗੈਂਗਸਟਰ ਦਾ ਅਦਾਲਤ 'ਚ ਗੋਲ਼ੀਆਂ ਮਾਰ ਕੇ ਕਤਲ ! ਹਿਸਾਰ ਕੋਰਟ 'ਚ ਹੋਈ ਵਾਰਦਾਤ
NEXT STORY