ਕਟਿਹਾਰ — ਬਿਹਾਰ ਦੇ ਕਟਿਹਾਰ ਜ਼ਿਲ੍ਹੇ 'ਚ ਕਥਿਤ ਸ਼ਰਾਬ ਮਾਫੀਆ ਨੂੰ ਗ੍ਰਿਫਤਾਰ ਕਰਨ ਗਈ ਪੁਲਸ 'ਤੇ ਭੀੜ ਨੇ ਹਮਲਾ ਕਰ ਦਿੱਤਾ, ਜਿਸ ਨਾਲ ਦੋ ਜਵਾਨ ਜ਼ਖਮੀ ਹੋ ਗਏ। ਪੁਲਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਕਟਿਹਾਰ ਜ਼ਿਲ੍ਹਾ ਪੁਲਸ ਵੱਲੋਂ ਜਾਰੀ ਬਿਆਨ ਅਨੁਸਾਰ, “ਮੰਗਲਵਾਰ (8 ਅਕਤੂਬਰ) ਦੀ ਰਾਤ ਨੂੰ ਸੂਚਨਾ ਮਿਲੀ ਸੀ ਕਿ ਰਾਜੇਸ਼ ਕੁਮਾਰ ਚੌਹਾਨ ਭੇਰਿਆ, ਰਾਹੀਕਾ ਗੋਸ਼ਾਲਾ ਖੇਤਰ ਵਿੱਚ ਸ਼ਰਾਬ ਦੀ ਤਸਕਰੀ ਕਰ ਰਿਹਾ ਸੀ। ਜਦੋਂ ਕਾਂਸਟੇਬਲ ਗੁਲਸ਼ਨ ਕੁਮਾਰ ਅਤੇ ਰਿਤੇਸ਼ ਕੁਮਾਰ ਉਸ ਨੂੰ ਗ੍ਰਿਫਤਾਰ ਕਰਨ ਲਈ ਪਹੁੰਚੇ ਤਾਂ ਦੋਸ਼ੀਆਂ ਦੇ ਸਮਰਥਨ 'ਚ ਆਈ ਭੀੜ ਨੇ ਕਾਂਸਟੇਬਲ 'ਤੇ ਪਥਰਾਅ ਸ਼ੁਰੂ ਕਰ ਦਿੱਤਾ। ਪੁਲਸ ਦਾ ਮੋਟਰਸਾਈਕਲ ਵੀ ਨੁਕਸਾਨਿਆ ਗਿਆ।
ਬਿਆਨ 'ਚ ਕਿਹਾ ਗਿਆ ਹੈ ਕਿ ਜ਼ਖਮੀ ਕਾਂਸਟੇਬਲ ਨੇ ਕਿਸੇ ਤਰ੍ਹਾਂ ਆਪਣੀ ਜਾਨ ਬਚਾਈ ਅਤੇ ਨਜ਼ਦੀਕੀ ਪੁਲਸ ਸਟੇਸ਼ਨ ਪਹੁੰਚ ਕੇ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਫਿਲਹਾਲ ਦੋਵੇਂ ਜ਼ਖਮੀ ਪੁਲਸ ਕਰਮਚਾਰੀਆਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਬਾਅਦ 'ਚ ਸਥਾਨਕ ਪੁਲਸ ਸਟੇਸ਼ਨ ਤੋਂ ਵਾਧੂ ਬਲ ਮੌਕੇ 'ਤੇ ਪਹੁੰਚ ਗਏ ਅਤੇ ਮੁੱਖ ਦੋਸ਼ੀ ਚੌਹਾਨ ਸਮੇਤ ਕੁੱਲ 11 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
'ਇਲਾਜ' ਲਈ ਦਿੱਤੀ ਆਪਣੀ ਹੀ ਧੀ ਦੀ ਬਲੀ, ਪਤੀ-ਪਤਨੀ ਗ੍ਰਿਫਤਾਰ
NEXT STORY