ਵੈੱਬ ਡੈਸਕ : ਜੰਮੂ ਕਸ਼ਮੀਰ ਦੇ ਪਹਿਲਗਾਮ 'ਚ ਮੰਗਲਵਾਰ ਨੂੰ ਹੋਏ ਅੱਤਵਾਦੀ ਹਮਲੇ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਹਮਲੇ 'ਚ 26 ਲੋਕਾਂ ਦੀ ਜਾਨ ਚਲੀ ਗਈ ਹੈ, ਜਦੋਂ ਕਿ ਕਈ ਹੋਰ ਜ਼ਖ਼ਮੀ ਹੋ ਗਏ ਸਨ। ਉੱਥੇ ਹੀ ਹਮਲੇ ਦੇ ਪਿਛੇ ਲੁਕੇ ਅੱਤਵਾਦੀਆਂ ਦੀ ਭਾਲ ਲਈ ਪੂਰੇ ਇਲਾਕੇ ਨੂੰ ਘੇਰ ਲਿਆ ਗਿਆ ਹੈ। ਇਸ ਦੌਰਾਨ ਇਨ੍ਹਾਂ ਮਾਰੇ ਗਏ ਬੇਕਸੂਰ ਲੋਕਾਂ ਦੀ ਲਿਸਟ ਜਾਰੀ ਕੀਤੀ ਗਈ ਹੈ, ਜੋ ਕਿ ਸਾਰੇ ਹੀ ਪੁਰਸ਼ ਹਨ।

ਦੱਸ ਦਈਏ ਕਿ ਇਸ ਅੱਤਵਾਦੀ ਹਮਲੇ ਨੂੰ ਅੰਜਾਮ ਦੇਣ ਵਾਲੇ ਦਰਿੰਦਿਆਂ ਦੀ ਅਸਲ ਤਸਵੀਰ ਸਾਹਮਣੇ ਆ ਗਈ ਹੈ। ਇਹ ਉਹ ਦਰਿੰਦੇ ਹਨ ਜਿਨ੍ਹਾਂ ਨੇ 26 ਬੇਕਸੂਰ ਲੋਕਾਂ ਨੂੰ ਗੋਲੀਆਂ ਮਾਰ ਦਿੱਤੀਆਂ। ਇਸ ਤੋਂ ਪਹਿਲਾਂ ਜਾਂਚ ਏਜੰਸੀਆਂ ਨੇ ਅੱਤਵਾਦੀਆਂ ਦੇ ਸਕੈਚ ਜਾਰੀ ਕੀਤੇ ਸਨ। ਦੱਸਣਯੋਗ ਹੈ ਕਿ ਬੈਸਰਨ ਘਾਟੀ, ਜਿਸ ਨੂੰ ਲੋਕ ਪਿਆਰ ਨਾਲ 'ਮਿੰਨੀ ਸਵਿਟਜ਼ਰਲੈਂਡ' ਕਹਿੰਦੇ ਹਨ, ਮੰਗਲਵਾਰ ਦੁਪਹਿਰ 2.30 ਵਜੇ ਅਚਾਨਕ ਗੋਲੀਬਾਰੀ ਦੀ ਆਵਾਜ਼ ਨਾਲ ਕੰਬ ਗਈ। ਪਹਾੜਾਂ ਦੀ ਗੋਦ 'ਚ ਵਸੇ ਇਸ ਸੁੰਦਰ ਸਥਾਨ 'ਤੇ ਪਹੁੰਚਣ ਵਾਲੇ ਸੈਲਾਨੀਆਂ ਨੇ ਸ਼ਾਇਦ ਹੀ ਸੋਚਿਆ ਹੋਵੇਗਾ ਕਿ ਉਨ੍ਹਾਂ ਦੀਆਂ ਛੁੱਟੀਆਂ ਦੀਆਂ ਤਸਵੀਰਾਂ ਕਿਸੇ ਕਾਲੀਆਂ ਖ਼ਬਰਾਂ ਦੀਆਂ ਸੁਰਖੀਆਂ 'ਚ ਬਦਲ ਜਾਣਗੀਆਂ। ਫ਼ੌਜ, ਸੀਆਰਪੀਐੱਫ ਅਤੇ ਜੰਮੂ ਕਸ਼ਮੀਰ ਪੁਲਸ ਦੇ ਜਵਾਨ ਪਹਿਲਗਾਮ ਦੇ ਜੰਗਲਾਂ 'ਚ ਸਰਚ ਆਪਰੇਸ਼ਨ ਚਲਾ ਰਹੇ ਸਨ। ਉੱਥੇ ਹੀ ਹੈਲੀਕਾਪਟਰ ਅਤੇ ਡਰੋਨ ਦੀ ਮਦਦ ਨਾਲ ਉੱਚਾਈ ਵਾਲੇ ਇਲਾਕਿਆਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਕਿ ਕਿਸੇ ਵੀ ਸ਼ੱਕੀ ਗਤੀਵਿਧੀ 'ਤੇ ਤੁਰੰਤ ਕਾਰਵਾਈ ਕੀਤੀ ਜਾ ਸਕੇ।
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ, ਹੋਈ ਗੋਲੀਬਾਰੀ
NEXT STORY