ਨੈਸ਼ਨਲ ਡੈਸਕ- ਮਹਾਰਾਸ਼ਟਰ ਦੇ ਨਵੀਂ ਮੁੰਬਈ ਇਲਾਕੇ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਵਿੱਚ ਇੱਕ 44 ਸਾਲਾ ਔਰਤ ਨੇ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ, ਜਿਸ ਤੋਂ ਬਾਅਦ ਪੁਲਸ ਨੇ ਉਸਦੇ ਲਿਵ-ਇਨ ਪਾਰਟਨਰ ਖ਼ਿਲਾਫ਼ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕੀਤਾ ਹੈ।
ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਔਰਤ ਦੀ ਲਾਸ਼ 8 ਜੁਲਾਈ ਨੂੰ ਰਬਾਲੇ ਖੇਤਰ ਦੇ ਗੋਥਾਵਲੇ ਪਿੰਡ ਵਿੱਚ ਆਪਣੇ ਘਰ ਵਿੱਚ ਛੱਤ ਨਾਲ ਲਟਕਦੀ ਮਿਲੀ ਸੀ। ਔਰਤ ਦੀਆਂ ਪਹਿਲਾਂ ਹੀ ਦੋ ਧੀਆਂ ਹਨ। ਪਾਲਘਰ ਜ਼ਿਲ੍ਹੇ ਦੇ ਵਸਈ ਦਾ ਰਹਿਣ ਵਾਲਾ 37 ਸਾਲਾ ਮੁਲਜ਼ਮ ਤਿੰਨ ਸਾਲਾਂ ਤੋਂ ਵੀ ਵੱਧ ਸਮੇਂ ਤੋਂ ਔਰਤ ਨਾਲ 'ਲਿਵ-ਇਨ' ਵਿੱਚ ਰਹਿ ਰਿਹਾ ਸੀ। ਰਬਾਲੇ ਪੁਲਸ ਸਟੇਸ਼ਨ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਉਕਤ ਵਿਅਕਤੀ ਨੇ ਪਹਿਲਾਂ ਔਰਤ ਦਾ ਵਿਸ਼ਵਾਸ ਹਾਸਲ ਕੀਤਾ ਅਤੇ ਇਸ ਮਗਰੋਂ ਉਸ ਨੇ ਕਥਿਤ ਤੌਰ 'ਤੇ ਉਸ ਤੋਂ 10 ਲੱਖ ਰੁਪਏ ਲੈ ਲਏ।
ਇਹ ਵੀ ਪੜ੍ਹੋ- ਭਾਰਤ 'ਚ ਪੈਰ ਪਸਾਰ ਰਹੀ ਇਹ 'ਖ਼ਾਮੋਸ਼ ਮਹਾਮਾਰੀ' !
ਮ੍ਰਿਤਕ ਔਰਤ ਦੀ ਧੀ ਵੱਲੋਂ 11 ਜੁਲਾਈ ਨੂੰ ਦਰਜ ਕਰਵਾਈ ਗਈ ਸ਼ਿਕਾਇਤ ਦਾ ਹਵਾਲਾ ਦਿੰਦੇ ਹੋਏ ਅਧਿਕਾਰੀ ਨੇ ਕਿਹਾ ਕਿ ਜਦੋਂ ਔਰਤ ਬਾਅਦ ਵਿੱਚ ਉਸ ਨਾਲ ਰਿਸ਼ਤਾ ਤੋੜਨਾ ਚਾਹੁੰਦੀ ਸੀ ਤਾਂ ਉਸ ਵਿਅਕਤੀ ਨੇ ਉਸ ਦੀਆਂ ਇਤਰਾਜ਼ਯੋਗ ਤਸਵੀਰਾਂ ਅਤੇ ਵੀਡੀਓ ਉਸ ਦੇ ਰਿਸ਼ਤੇਦਾਰਾਂ ਨੂੰ ਭੇਜਣ ਦੀ ਧਮਕੀ ਦਿੱਤੀ।
ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਉਸ ਵਿਅਕਤੀ ਨੇ ਔਰਤ ਨਾਲ ਕਈ ਵਾਰ ਕੁੱਟਮਾਰ ਕੀਤੀ ਅਤੇ ਤੰਗ-ਪ੍ਰੇਸ਼ਾਨ ਕੀਤਾ, ਜਿਸ ਕਾਰਨ ਉਸ ਨੇ ਇਹ ਖ਼ੌਫ਼ਨਾਕ ਕਦਮ ਚੁੱਕਿਆ। ਸ਼ਿਕਾਇਤ ਦੇ ਅਨੁਸਾਰ ਮੁਲਜ਼ਮ ਨੇ ਔਰਤ ਦੀਆਂ ਧੀਆਂ ਨੂੰ ਵੀ ਅਸ਼ਲੀਲ ਮੈਸੇਜ ਭੇਜੇ ਅਤੇ ਉਨ੍ਹਾਂ ਨੂੰ ਧਮਕੀ ਭਰੇ ਫੋਨ ਵੀ ਕੀਤੇ। ਅਧਿਕਾਰੀ ਨੇ ਕਿਹਾ ਕਿ ਸ਼ਿਕਾਇਤ ਦੇ ਆਧਾਰ 'ਤੇ ਪੁਲਸ ਨੇ ਵਿਅਕਤੀ ਵਿਰੁੱਧ ਭਾਰਤੀ ਦੰਡਾਵਲੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਕਈ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਹਰ ਪਾਸੇ ਹੋ ਗਈ ਪੁਲਸ ਹੀ ਪੁਲਸ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦਿਨ-ਦਿਹਾੜੇ ਅਧਿਆਪਕ ਦਾ ਗੋਲੀ ਮਾਰ ਕੇ ਕਤਲ, ਪੈ ਗਿਆ ਚੀਕ-ਚਿਹਾੜਾ
NEXT STORY