ਨੋਇਡਾ- ਨੋਇਡਾ ਦੇ ਥਾਣਾ ਸੈਕਟਰ-39 ਖੇਤਰ 'ਚ ਸਥਿਤ ਸੁਪਰੀਮ ਟਾਵਰ ਦੀ 7ਵੀਂ ਮੰਜ਼ਿਲ ਤੋਂ ਡਿੱਗ ਕੇ ਐੱਲਐੱਲਬੀ ਦੇ ਇਕ ਵਿਦਿਆਰਥੀ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਅਨੁਸਾਰ ਨੌਜਵਾਨ ਏਮਿਟੀ ਯੂਨੀਵਰਸਿਟੀ ਤੋਂ ਐੱਲਐੱਲਬੀ ਦੀ ਪੜ੍ਹਾਈ ਕਰ ਰਿਹਾ ਸੀ। ਨੋਇਡਾ ਦੇ ਪੁਲਸ ਸੁਪਰਡੈਂਟ ਪ੍ਰਵੀਨ ਕੁਮਾਰ ਸਿੰਘ ਨੇ ਕਿਹਾ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਨੂੰ ਪਤਾ ਲੱਗਾ ਕਿ ਮ੍ਰਿਤਕ ਤਾਪਸ ਗਾਜ਼ੀਆਬਾਦ ਦਾ ਰਹਿਣ ਵਾਲਾ ਸੀ।
ਇਹ ਵੀ ਪੜ੍ਹੋ : ਮੁੜ ਵਧੀਆਂ ਸਕੂਲਾਂ ਦੀਆਂ ਛੁੱਟੀਆਂ, ਇੰਨੇ ਦਿਨ ਹੋਰ ਬੰਦ ਰਹਿਣਗੇ ਸਕੂਲ
ਉਨ੍ਹਾਂ ਕਿਹਾ ਕਿ ਘਟਨਾ ਦੇ ਸਮੇਂ ਫਲੈਟ 'ਚ ਨੌਜਵਾਨ ਨਾਲ ਉਸ ਦੇ ਦੋਸਤ ਵੀ ਸਨ। ਸਿੰਘ ਨੇ ਕਿਹਾ ਕਿ ਨੌਜਵਾਨ ਦੇ ਪਰਿਵਾਰ ਵਾਲਿਆਂ ਨੂੰ ਸੂਚਨਾ ਦੇ ਦਿੱਤੀ ਗਈ ਹੈ। ਪੁਲਸ ਮੁਲਜ਼ਮਾਂ ਨੇ ਹਾਦਸੇ ਵਾਲੀ ਜਗ੍ਹਾ ਦਾ ਨਿਰੀਖਣ ਕੀਤਾ ਅਤੇ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ 66 ਸਾਲ ਪੁਰਾਣਾ ਸੋਨੇ ਦਾ ਬਿੱਲ, 1 ਤੋਲੇ ਦੀ ਕੀਮਤ ਸੁਣ ਹੋਵੋਗੇ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤ ਅੰਦਰੂਨੀ ਜਲ ਮਾਰਗਾਂ ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਲਈ 50,000 ਕਰੋੜ ਰੁਪਏ ਤੋਂ ਵੱਧ ਦਾ ਕਰੇਗਾ ਨਿਵੇਸ਼
NEXT STORY