ਨਵੀਂ ਦਿੱਲੀ— ਕੋਰੋਨਾ ਵਾਇਰਸ ਕਾਰਨ ਭਾਰਤ ਨੂੰ 21 ਦਿਨਾਂ ਲਈ ਲਾਕ ਡਾਊਨ ਕਰ ਦਿੱਤਾ ਗਿਆ ਹੈ। ਅੱਜ ਲਾਕ ਡਾਊਨ ਦਾ ਦੂਜਾ ਦਿਨ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕੋਰੋਨਾ ਵਾਇਰਸ ਦਾ ਪ੍ਰਸਾਰ ਰੋਕਣ ਲਈ ਸਰਕਾਰ ਦੇ 21 ਦਿਨਾਂ ਦੇ ਲਾਕ ਡਾਊਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮਹਾਮਾਰੀ ਵਿਰੁੱਧ ਸਰਕਾਰ ਜੋ ਵੀ ਕਦਮ ਚੁੱਕੇਗੀ ਪਾਰਟੀ ਉਸ ਦਾ ਸਮਰਥਨ ਕਰੇਗੀ। ਸੋਨੀਆ ਗਾਂਧੀ ਨੇ ਵੀਰਵਾਰ ਭਾਵ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਕਿਹਾ ਕਿ ਕਾਂਗਰਸ ਕੋਰੋਨਾ ਵਿਰੁੱਧ ਲੜਾਈ 'ਚ ਸਰਕਾਰ ਅਤੇ ਦੇਸ਼ ਦੀ ਜਨਤਾ ਨਾਲ ਖੜ੍ਹੀ ਹੈ।
ਮੋਦੀ ਦੇ ਪੂਰੇ ਦੇਸ਼ 'ਚ 21 ਦਿਨਾਂ ਦਾ ਲਾਕ ਡਾਊਨ ਲਾਗੂ ਕਰਨ ਨੂੰ ਸਹੀ ਕਦਮ ਦੱਸਦੇ ਹੋਏ ਸੋਨੀਆ ਨੇ ਕਿਹਾ ਕਿ ਇਸ ਵਾਇਰਸ ਨੇ ਪੂਰੀ ਦੁਨੀਆ ਨੂੰ ਮੁਸੀਬਤ 'ਚ ਪਾ ਦਿੱਤਾ ਹੈ ਅਤੇ ਖਾਸ ਕਰ ਕੇ ਸਮਾਜ ਦੇ ਕਮਜ਼ੋਰ ਵਰਗ ਦੇ ਲੋਕਾਂ ਲਈ ਇਹ ਚੁਣੌਤੀ ਬਣ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪੂਰਾ ਦੇਸ਼ ਇਸ ਬੀਮਾਰੀ ਨੂੰ ਹਰਾਉਣ ਲਈ ਇਕਜੁੱਟ ਹੈ ਅਤੇ ਕਾਂਗਰਸ ਪਾਰਟੀ ਇਸ ਨੂੰ ਹਰਾਉਣ ਲਈ ਸਰਕਾਰ ਦੇ ਹਰ ਫੈਸਲੇ ਨਾਲ ਖੜ੍ਹੀ ਹੈ।
ਚਿੱਠੀ ਵਿਚ ਸੋਨੀਆ ਨੇ ਇਸ ਦੇ ਨਾਲ ਹੀ ਪੀ. ਐੱਮ. ਮੋਦੀ ਤੋਂ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ ਦੀ ਸੁਰੱਖਿਆ ਲਈ ਕਦਮ ਚੁੱਕਣ ਦੀ ਵੀ ਅਪੀਲ ਕੀਤੀ ਹੈ। ਸੋਨੀਆ ਨੇ ਚਿੱਠੀ 'ਚ ਉਦਯੋਗ ਲਈ ਰਾਹਤ ਪੈਕੇਜ ਅਤੇ ਆਮ ਲੋਕਾਂ ਲਈ ਰਾਹਤ ਦਾ ਸੁਝਾਅ ਵੀ ਦਿੱਤਾ। ਉਨ੍ਹਾਂ ਨੇ ਚਿੱਠੀ 'ਚ ਸਪਲਾਈ ਚੇਨ ਨੂੰ ਵੀ ਮਜ਼ਬੂਤ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਸਲਾਹ ਦਿੱਤੀ ਹੈ ਕਿ ਕੇਂਦਰ ਸਰਕਾਰ ਸਾਰੇ ਈ. ਐੱਮ. ਆਈ. 'ਤੇ 6 ਮਹੀਨੇ ਲਈ ਰੋਕ ਲਾਵੇ। ਸੋਨੀਆ ਗਾਂਧੀ ਨੇ ਚਿੱਠੀ ਵਿਚ ਮੋਦੀ ਤੋਂ ਮੰਗ ਕੀਤੀ ਹੈ ਕਿ ਲਾਕ ਡਾਊਨ ਦੌਰਾਨ ਸਰਕਾਰੀ ਕਰਮਚਾਰੀਆਂ ਦੀ ਤਨਖਾਹ ਤੋਂ ਕੱਟਣ ਵਾਲੇ ਲੋਨ ਨੂੰ 6 ਮਹੀਨੇ ਲਈ ਰੋਕਿਆ ਜਾਵੇ।
ਉਨ੍ਹਾਂ ਨੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਸੈਕਟਰ ਵਾਈਜ ਰਾਹਤ ਪੈਕੇਜ ਦਾ ਐਲਾਨ ਕਰੇ। ਮੁਸੀਬਤ ਦੀ ਇਸ ਘੜੀ 'ਚ ਕਿਸਾਨਾਂ ਦੇ ਕਰਜ਼ ਅਤੇ ਬਕਾਇਆ ਰਾਸ਼ੀ ਦੀ ਵਸੂਲੀ ਨੂੰ 6 ਮਹੀਨਿਆਂ ਲਈ ਰੋਕ ਦਿੱਤਾ ਜਾਣਾ ਚਾਹੀਦਾ ਹੈ ਅਤੇ ਨਵੇਂ ਸਿਰਿਓਂ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਬਾਰੇ ਫੈਸਲਾ ਲਿਆ ਜਾਣਾ ਚਾਹੀਦਾ ਹੈ।
ਲਾਕ ਡਾਊਨ 'ਚ 3 ਕਰੋੜ ਪੈਕੇਟ ਵੰਡੇਗਾ parle G, ਕਿਹਾ- ਦੇਸ਼ 'ਚ ਨਹੀਂ ਰਹੇਗੀ ਬਿਸਕੁੱਟ ਦੀ ਕਮੀ
NEXT STORY