ਮੁੰਬਈ (ਭਾਸ਼ਾ)— ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁੱਖ ਨੇ ਵੀਰਵਾਰ ਭਾਵ ਅੱਜ ਕਿਹਾ ਕਿ ਦੇਸ਼ ਵਿਆਪੀ ਲਾਕਡਾਊਨ ਲਾਗੂ ਹੋਣ ਤੋਂ ਬਾਅਦ ਸੂਬੇ 'ਚ 487 ਪੁਲਸ ਕਰਮਚਾਰੀ ਕੋਰੋਨਾ ਵਾਇਰਸ ਪਾਜ਼ੇਟਿਵ ਪਾਏ ਗਏ ਹਨ। ਦੇਸ਼ ਵਿਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ 24 ਮਾਰਚ ਨੂੰ ਲਾਕਡਾਊਨ ਲਾਇਆ ਗਿਆ ਸੀ ਅਤੇ ਇਸ ਨੂੰ 17 ਮਈ ਤੱਕ ਵਧਾ ਦਿੱਤਾ ਗਿਆ ਹੈ। ਦੇਸ਼ਮੁੱਖ ਨੇ ਲੜੀਵਾਰ ਟਵੀਟ ਕਰਦਿਆਂ ਕਿਹਾ ਕਿ ਲਾਕਡਾਊਨ ਤੋਂ ਬਾਅਦ ਹੁਣ ਤੱਕ 487 ਪੁਲਸ ਕਰਮਚਾਰੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪੁਲਸ ਹੈਲਪਲਾਈਨ ਨੰਬਰ-100 'ਤੇ ਕੋਰੋਨਾ ਵਾਇਰਸ ਨਾਲ ਸਬੰਧਤ ਫੋਨ ਕਾਲ ਦੀ ਗਿਣਤੀ ਵਧੀ ਹੈ। ਮੰਤਰੀ ਨੇ ਦੱਸਿਆ ਕਿ ਇਸ ਨੰਬਰ 'ਤੇ ਹੁਣ ਤੱਕ 85,309 ਕਾਲਜ਼ ਆਈਆਂ ਹਨ।
ਮੰਤਰੀ ਨੇ ਦੱਸਿਆ ਕਿ ਸੂਬੇ ਵਿਚ 2,24,219 ਲੋਕਾਂ ਨੂੰ ਇਕਾਂਤਵਾਸ ਕੀਤਾ ਗਿਆ ਹੈ ਅਤੇ 649 ਲੋਕ ਇਕਾਂਤਵਾਸ ਨਿਯਮ ਦਾ ਉਲੰਘਣ ਕਰਦੇ ਹੋਏ ਪਾਏ ਗਏ। ਉਨ੍ਹਾਂ ਨੇ ਟਵੀਟ ਕੀਤਾ ਕਿ ਸੂਬਾ ਸਰਕਾਰ 4,738 ਰਾਹਤ ਕੈਂਪ ਚਲਾ ਰਹੀ ਹੈ, ਜਿੱਥੇ 4,35,030 ਪ੍ਰਵਾਸੀ ਮਜ਼ਦੂਰਾਂ ਨੂੰ ਭੋਜਨ ਨਾਲ ਸ਼ਰਨ ਮੁਹੱਈਆ ਕਰਵਾਈ ਗਈ। ਗੈਰ-ਕਾਨੂੰਨੀ ਟਰਾਂਸਪੋਰਟ ਦੇ 1,281 ਮਾਮਲੇ ਦਰਜ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਲਾਕਡਾਊਨ ਲਾਗੂ ਹੋਣ ਤੋਂ ਬਾਅਦ ਭਾਰਤੀ ਸਜ਼ਾ ਜ਼ਾਬਤਾ ਦੀ ਧਾਰਾ -188 ਤਹਿਤ 96,231 ਮਾਮਲੇ ਦਰਜ ਕੀਤੇ ਗਏ ਹਨ, ਜਿਸ ਨਾਲ 18,858 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ 53,330 ਵਾਹਨਾਂ ਨੂੰ ਜ਼ਬਤ ਕੀਤਾ ਗਿਆ।
ਵਿਆਹ ਲਈ ਪ੍ਰਸ਼ਾਸਨ ਤੋਂ ਮਨਜ਼ੂਰੀ ਨਹੀਂ ਮਿਲੀ ਤਾਂ ਮੋਟਰਸਾਈਕਲ 'ਤੇ ਬਿਠਾ ਕੇ ਲੈ ਆਇਆ ਲਾੜੀ
NEXT STORY