ਨਵੀਂ ਦਿੱਲੀ (ਭਾਸ਼ਾ)— ਕੇਂਦਰੀ ਗ੍ਰਹਿ ਮੰਤਰਾਲਾ ਨੇ ਜਮਾਤ 10ਵੀਂ ਅਤੇ 12ਵੀਂ ਬੋਰਡ ਪ੍ਰੀਖਿਆ ਆਯੋਜਿਤ ਕਰਨ ਲਈ ਲਾਕਡਾਊਨ ਵਿਚ ਛੋਟ ਦਿੱਤੀ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਗ੍ਰਹਿ ਮੰਤਰਾਲਾ ਨੇ ਪਹਿਲਾਂ ਹੀ ਸੂਬਾ ਸਰਕਾਰਾਂ ਨੂੰ ਚਿੱਠੀ ਲਿਖੀ ਹੈ ਅਤੇ ਕੁਝ ਸ਼ਰਤਾਂ ਨਾਲ ਦੇਸ਼ ਭਰ ਵਿਚ ਪ੍ਰੀਖਿਆਵਾਂ ਆਯੋਜਿਤ ਕਰਨ ਲਈ ਦਿੱਤੀ ਗਈ ਛੋਟ ਬਾਰੇ ਉਨ੍ਹਾਂ ਨੂੰ ਸੂਚਿਤ ਕੀਤਾ ਹੈ। ਸ਼ਾਹ ਨੇ ਟਵੀਟ ਕੀਤਾ ਕਿ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਧਿਆਨ 'ਚ ਰੱਖਦੇ ਹੋਏ, ਉਨ੍ਹਾਂ ਦੀ ਸੁਰੱਖਿਆ ਲਈ ਸਮਾਜਿਕ ਦੂਰੀ, ਮਾਸਕ ਵਰਗੀਆਂ ਕੁਝ ਸ਼ਰਤਾਂ ਨਾਲ 10ਵੀਂ ਅਤੇ 12ਵੀਂ ਦੀ ਬੋਰਡ ਪ੍ਰੀਖਿਆਵਾਂ ਆਯੋਜਿਤ ਕਰਨ ਲਈ ਲਾਕਡਾਊਨ ਵਿਚ ਛੋਟ ਦੇਣ ਦਾ ਫੈਸਲਾ ਕੀਤਾ ਗਿਆ ਹੈ।
ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਨੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਨੂੰ ਲਿਖੀ ਆਪਣੀ ਚਿੱਠੀ ਵਿਚ ਕਿਹਾ ਕਿ ਲਾਕਡਾਊਨ ਦਿਸ਼ਾ-ਨਿਰਦੇਸ਼ਾਂ ਤਹਿਤ ਸਕੂਲਾਂ ਨੂੰ ਖੋਲ੍ਹਣਾ ਸਹੀ ਨਹੀਂ ਹੈ ਅਤੇ ਇਸ ਦੇ ਨਤੀਜੇ ਵਜੋਂ ਸਿੱਖਿਆ ਬੋਰਡ, ਸੀ. ਬੀ. ਐੱਸ.ਈ, ਆਈ. ਸੀ. ਐੱਸ. ਈ. ਵਲੋਂ ਲਈਆਂ ਜਾ ਰਹੀਆਂ 10ਵੀਂ ਅਤੇ 12ਵੀਂ ਦੀਆਂ ਸਲਾਨਾ ਬੋਰਡ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ। ਭੱਲਾ ਨੇ ਕਿਹਾ ਕਿ ਬੋਰਡ ਪ੍ਰੀਖਿਆਵਾਂ ਦੇ ਆਯੋਜਨ ਲਈ ਸੂਬਾ ਸਰਕਾਰਾਂ ਅਤੇ ਸੀ. ਬੀ. ਐੱਸ. ਈ. ਤੋਂ ਬੇਨਤੀ ਪ੍ਰਾਪਤ ਹੋਏ ਅਤੇ ਗ੍ਰਹਿ ਮੰਤਰਾਲਾ ਨੇ ਇਸ ਮਾਮਲੇ 'ਤੇ ਗੌਰ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਦੇਖਦਿਆਂ 10ਵੀਂ ਅਤੇ 12ਵੀਂ ਦੀ ਬੋਰਡ ਪ੍ਰੀਖਿਆਵਾਂ ਆਯੋਜਿਤ ਕਰਨ ਲਈ ਲਾਕਡਾਊਨ ਦੇ ਦਿਸ਼ਾ-ਨਿਰਦੇਸ਼ਾਂ 'ਚ ਛੋਟ ਦੇਣ ਦਾ ਫੈਸਲਾ ਲਿਆ ਗਿਆ ਹੈ।
ਜੰਮੂ ਕਸ਼ਮੀਰ 'ਚ ਅੱਤਵਾਦੀਆਂ ਦੇ ਹਮਲੇ 'ਚ ਸੀਮਾ ਸੁਰੱਖਿਆ ਬਲ ਦੇ ਦੋ ਜਵਾਨ ਜਖ਼ਮੀ
NEXT STORY