ਮੁੰਬਈ-ਕੋਰੋਨਾਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇਸ ਦੇ ਮੱਦੇਨਜ਼ਰ ਦੇਸ਼ ਭਰ 'ਚ ਲਾਕਡਾਊਨ ਲਾਗੂ ਹੈ। ਇਸ ਦੌਰਾਨ ਮਹਾਰਾਸ਼ਟਰ 'ਚ ਲਗਾਤਾਰ ਕੋਰੋਨਾਵਾਇਰਸ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਲਾਕਡਾਊਨ 31 ਮਈ ਤੱਕ ਵਧਾ ਦਿੱਤਾ ਗਿਆ ਹੈ। ਹਾਲਾਂਕਿ ਸਰਕਾਰ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਲਾਕਡਾਊਨ ਸਿਰਫ ਮੁੰਬਈ ਸਮੇਤ ਸਿਰਫ ਹਾਟਸਪਾਟ ਵਾਲੇ ਇਲਾਕਿਆਂ 'ਚ ਲਾਗੂ ਹੋਵੇਗਾ।
ਦੱਸ ਦੇਈਏ ਕਿ ਵੀਰਵਾਰ ਨੂੰ ਮੁੱਖ ਮੰਤਰੀ ਊਧਵ ਠਾਕਰੇ ਦੀ ਪ੍ਰਧਾਨਗੀ 'ਚ ਹੋਈ ਬੈਠਕ ਦੌਰਾਨ ਕੋਰੋਨਾ ਦੇ ਹਾਟ ਸਪਾਟ ਇਲਾਕਿਆਂ 'ਚ ਲਾਕਡਾਊਨ ਵਧਾਉਣ ਦੀ ਸੰਭਾਵਨਾ ਹੈ। ਮੁੰਬਈ ਮੈਟਰੋਪਾਲੀਟਨ ਖੇਤਰ, ਪੁਣੇ, ਸੋਲਾਪੁਰ, ਔਰੰਗਾਬਾਦ ਅਤੇ ਮਾਲੇਗਾਂਵ 'ਚ ਲਾਕਡਾਊਨ ਨੂੰ 31 ਮਈ ਤੱਕ ਵਧਾਇਆ ਜਾ ਸਕਦਾ ਹੈ। ਇਹ ਇਲਾਕੇ ਕੋਰੋਨਾ ਦੇ ਮੱਦੇਨਜ਼ਰ ਹਾਟਸਪਾਟ ਐਲਾਨ ਕੀਤੇ ਗਏ ਹਨ।
ਮੁੱਖ ਮੰਤਰੀ ਊਧਵ ਦੀ ਅਗਵਾਈ 'ਚ ਹੋਈ ਸੂਬੇ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ, ਜਲ ਸਰੋਤ ਮੰਤਰੀ ਜਯੰਤ ਪਾਟਿਲ, ਸ਼ਹਿਰੀ ਵਿਕਾਸ ਮੰਤਰੀ ਏਕਨਾਥ ਸ਼ਿੰਦੇ, ਉਦਯੋਗ ਮੰਤਰੀ ਸੁਭਾਸ਼ ਦੇਸਾਈ, ਮਾਲੀਆ ਮੰਤਰੀ ਬਾਲਾਸਾਹੇਬ ਥੋਰਾਟ ਅਤੇ ਲੋਕ ਨਿਰਮਾਣ ਵਿਭਾਗ ਮੰਤਰੀ ਅਸ਼ੋਕ ਚੌਹਾਨ ਮੁੱਖ ਮੰਤਰੀ ਦੀ ਪ੍ਰਧਾਨਗੀ 'ਚ ਹੋਈ ਬੈਠਕ 'ਚ ਸ਼ਾਮਲ ਹੋਏ।
ਦੱਸਣਯੋਗ ਹੈ ਕਿ ਦੇਸ਼ ਭਰ 'ਚ ਸਭ ਤੋਂ ਜ਼ਿਆਦਾ ਕੋਰੋਨਾ ਦੇ ਮਾਮਲੇ ਮਹਾਰਾਸ਼ਟਰ ਤੋਂ ਸਾਹਮਣੇ ਆਏ ਹਨ। ਮਹਾਰਾਸ਼ਟਰ 'ਚ ਬੀਤੇ 24 ਘੰਟਿਆਂ ਦੌਰਾਨ 1602 ਨਵੇਂ ਮਾਮਲੇ ਸਾਹਮਣੇ ਆਏ ਹਨ। ਸੂਬੇ 'ਚ ਪੀੜਤ ਮਾਮਲਿਆਂ ਦੀ ਗਿਣਤੀ 27524 ਤੱਕ ਪਹੁੰਚ ਚੁੱਕੀ ਹੈ ਜਦਕਿ ਮ੍ਰਿਤਕਾਂ ਦਾ ਅੰਕੜਾ ਇਕ ਹਜ਼ਾਰ ਤੋਂ ਪਾਰ ਪਹੁੰਚ ਚੁੱਕਿਆ ਹੈ। ਸੂਬੇ 'ਚ 1019 ਮੌਤਾਂ ਹੋ ਚੁੱਕੀਆਂ ਹਨ। ਇਕੱਲੇ ਮੁੰਬਈ 'ਚ ਕੋਰੋਨਾ ਦੇ 16738 ਮਾਮਲੇ ਸਾਹਮਣੇ ਆਏ ਹਨ ਅਤੇ 621 ਮੌਤਾਂ ਹੋ ਚੁੱਕੀਆਂ ਹਨ।
ਪ੍ਰਵਾਸੀ ਮਜ਼ਦੂਰਾਂ ਦੀ ਮੌਤ ਦੇ ਮਾਮਲੇ 'ਚ ਦਖਲਅੰਦਾਜ਼ੀ ਤੋਂ ਸੁਪਰੀਮ ਕੋਰਟ ਦਾ ਇਨਕਾਰ
NEXT STORY