ਸੂਰਤ-ਕੋਰੋਨਾਵਾਇਰਸ ਦੇ ਖਤਰੇ ਨੂੰ ਦੇਖਦੇ ਹੋਏ ਪੂਰੇ ਦੇਸ਼ 'ਚ ਲਾਕਡਾਊਨ ਦਾ ਐਲਾਨ ਕੀਤਾ ਗਿਆ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਜਿੱਥੇ ਵੀ ਹਨ ਉੱਥੇ ਹੀ ਰਹਿਣ ਹਾਲਾਂਕਿ ਇਸ ਤੋਂ ਬਾਅਦ ਲੋਕ ਆਪਣੇ ਘਰ ਵਾਪਸੀ ਜਾਣ ਦੀ ਕੋਸ਼ਿਸ਼ ਕਰ ਰਹੇ ਹਨ। ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਗੁਜਰਾਤ ਦੇ ਸੂਰਤ ਤੋਂ ਸਾਹਮਣੇ ਆਇਆ ਹੈ, ਜਿੱਥੇ ਲਾਕਡਾਊਨ ਕਾਰਨ ਫਸੇ ਪ੍ਰਵਾਸੀ ਮਜ਼ਦੂਰ ਘਰ ਭੇਜੇ ਜਾਣ ਦੀ ਮੰਗ ਕਰਦੇ ਹੋਏ ਸ਼ੁੱਕਰਵਾਰ ਰਾਤ ਸੜਕਾਂ 'ਤੇ ਉਤਰ ਪਏ ਅਤੇ ਹਿੰਸਕ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸ਼ਹਿਰ ਦੇ ਲਕਸਾਨਾ ਇਲਾਕੇ 'ਚ ਮਜ਼ਦੂਰਾਂ ਨੇ ਠੇਲਿਆਂ ਅਤੇ ਟਾਇਰਾਂ ਨੂੰ ਅੱਗ ਲਾ ਕੇ ਹੰਗਾਮਾ ਕੀਤਾ, ਜਿਸ ਕਾਰਨ ਪੁਲਸ ਨੇ ਲਗਭਗ 80 ਲੋਕਾਂ ਨੂੰ ਹਿਰਾਸਤ 'ਚ ਲੈ ਲਿਆ।
ਇਕ ਅਧਿਕਾਰੀ ਨੇ ਦੱਸਿਆ ਹੈ ਕਿ ਹਿਰਾਸਤ 'ਚ ਲਏ ਗਏ ਜ਼ਿਆਦਾਤਰ ਮਜ਼ਦੂਰ ਓਡੀਸ਼ਾ ਦੇ ਹਨ। ਘਟਨਾ ਤੋਂ ਬਾਅਦ ਇਲਾਕੇ 'ਚ ਕਾਫੀ ਗਿਣਤੀ 'ਚ ਪੁਲਸ ਤਾਇਨਾਤ ਕੀਤੀ ਗਈ ਅਤੇ ਸਥਿਤੀ ਹੁਣ ਕੰਟਰੋਲ 'ਚ ਹੈ। ਇਕ ਅਧਿਕਾਰੀ ਮੁਤਾਬਕ ਮਜ਼ਦੂਰਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਘਰ ਭੇਜਣ ਲਈ ਜਰੂਰੀ ਇੰਤਜ਼ਾਮ ਕੀਤੇ ਜਾਣ ਅਤੇ ਇਸ ਦੇ ਨਾਲ ਹੀ ਬਾਕੀ ਮਜ਼ਦੂਰਾਂ ਦਾ ਤਰੁੰਤ ਭੁਗਤਾਨ ਵੀ ਕੀਤਾ ਜਾਵੇ।

ਕੋਰੋਨਾ ਵਾਇਰਸ : ਸਿਹਤ ਮੰਤਰਾਲਾ ਦੀ ਅਪੀਲ- ਜਨਤਕ ਥਾਵਾਂ 'ਤੇ ਥੁੱਕਣ 'ਤੇ ਰੋਕ ਲਾਉਣ ਸੂਬੇ
NEXT STORY