ਨਵੀਂ ਦਿੱਲੀ: ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਡਾ ਨੇ ਸ਼ੁੱਕਰਵਾਰ ਨੂੰ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਮੋਦੀ ਸਰਕਾਰ ਦੀਆਂ ਸਿਹਤ ਪ੍ਰਾਪਤੀਆਂ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਸਾਰੇ ਅਖਿਲ ਭਾਰਤੀ ਆਯੂਰਵਿਗਿਆਨ ਸੰਸਥਾਨਾਂ (AIIMS) ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਨਿਰੰਤਰ ਜਾਰੀ ਹੈ ਅਤੇ ਭਰਤੀ ਦੇ ਮਿਆਰਾਂ (Standards) ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ - ਮੁੜ ਹੋਵੇਗਾ Blackout, 1 ਘੰਟਾ ਬੰਦ ਰਹਿਣਗੀਆਂ ਲਾਈਟਾਂ, ਦਿੱਲੀ 'ਚ ਅਲਰਟ ਜਾਰੀ
ਏਮਜ਼ (AIIMS) ਦੀ ਗਿਣਤੀ 'ਤੇ ਕਾਂਗਰਸ ਨੂੰ ਘੇਰਿਆ
ਨੱਡਾ ਨੇ ਦਾਅਵਾ ਕੀਤਾ ਕਿ ਸਿਹਤ ਖੇਤਰ ਵਿੱਚ ਮੋਦੀ ਸਰਕਾਰ ਦੀ ਕਾਰਗੁਜ਼ਾਰੀ ਪਿਛਲੀਆਂ ਕਾਂਗਰਸ ਸਰਕਾਰਾਂ ਨਾਲੋਂ ਕਈ ਗੁਣਾ ਬਿਹਤਰ ਅਤੇ ਤੇਜ਼ ਹੈ। ਪ੍ਰਸ਼ਨ ਕਾਲ ਦੌਰਾਨ ਕਾਂਗਰਸੀ ਮੈਂਬਰ ਮੁਹੰਮਦ ਜਾਵੇਦ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਨੱਡਾ ਨੇ ਕਈ ਅੰਕੜੇ ਪੇਸ਼ ਕੀਤੇ, ਜਿਸ ਮੁਤਾਬਕ
. 1960 ਤੋਂ 1998 ਤੱਕ: ਦੇਸ਼ ਵਿੱਚ ਸਿਰਫ਼ 1 ਏਮਜ਼ ਖੋਲ੍ਹਿਆ ਗਿਆ।
. ਅਟਲ ਬਿਹਾਰੀ ਵਾਜਪਾਈ ਦੇ ਸਮੇਂ: 6 ਏਮਜ਼ ਖੋਲ੍ਹੇ ਗਏ।
. ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 10 ਸਾਲ: ਰਿਕਾਰਡ 23 ਏਮਜ਼ ਖੋਲ੍ਹੇ ਗਏ ਹਨ।
ਇਹ ਵੀ ਪੜ੍ਹੋ - ਭਾਰਤ 'ਚ ਲੱਗੇਗਾ ਲਾਕਡਾਊਨ! ਵਿੱਤ ਮੰਤਰੀ ਨੇ ਦਿੱਤਾ ਜਵਾਬ
ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਅਤੇ ਨਵੇਂ ਬਦਲਾਅ
ਏਮਜ਼ ਵਿੱਚ ਡਾਕਟਰਾਂ ਅਤੇ ਸਟਾਫ ਦੀ ਕਮੀ ਦੇ ਸਵਾਲ 'ਤੇ ਸਿਹਤ ਮੰਤਰੀ ਨੇ ਦੱਸਿਆ ਕਿ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਅਤੇ ਨਵੇਂ ਬਦਲਾਅ ਕੀਤੇ ਗਏ ਹਨ। ਹਰ ਏਮਜ਼ ਲਈ ਵੱਖਰੀ ਚੋਣ ਕਮੇਟੀ ਬਣਾਈ ਗਈ ਹੈ। ਭਰਤੀ ਲਈ ਹਰ ਤਿੰਨ ਮਹੀਨੇ ਬਾਅਦ ਇੰਟਰਵਿਊ ਲਏ ਜਾ ਰਹੇ ਹਨ ਤਾਂ ਜੋ ਪ੍ਰਕਿਰਿਆ ਵਿੱਚ ਦੇਰੀ ਨਾ ਹੋਵੇ। ਸਟਾਫ ਦੀ ਕਮੀ ਨੂੰ ਪੂਰਾ ਕਰਨ ਲਈ ਸੇਵਾਮੁਕਤ (Retired) ਮਾਹਿਰਾਂ ਦੀਆਂ ਸੇਵਾਵਾਂ ਵੀ ਲਈਆਂ ਜਾ ਰਹੀਆਂ ਹਨ। ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਡਾ ਨੇ ਇਹ ਵੀ ਕਿਹਾ ਕਿ, "ਅਸੀਂ ਕੋਸ਼ਿਸ਼ ਕਰ ਰਹੇ ਹਾਂ ਕਿ ਭਰਤੀ ਦੀ ਪ੍ਰਕਿਰਿਆ ਨਿਰੰਤਰ ਚਲਦੀ ਰਹੇ। ਸਾਡਾ ਮਕਸਦ ਸਿਰਫ਼ ਅਹੁਦੇ ਭਰਨਾ ਨਹੀਂ, ਸਗੋਂ ਉੱਚ ਪੱਧਰੀ ਸਿਹਤ ਸੇਵਾਵਾਂ ਨੂੰ ਬਰਕਰਾਰ ਰੱਖਣਾ ਹੈ।"
ਇਹ ਵੀ ਪੜ੍ਹੋ - ਮਾਡਰਨ ਹੋਇਆ ਕੰਜਕ ਪੂਜਨ, ਫਾਸਟ ਫੂਡ ਦਾ ਪ੍ਰਸਾਦ, ਬਦਲਦਾ ਟ੍ਰੈਂਡ ਵੇਖ ਲੋਕ ਹੈਰਾਨ (ਵੀਡੀਓ)
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਗੁਰਜੀਤ ਔਜਲਾ ਨੇ ਲੋਕ ਸਭਾ 'ਚ ਚੁੱਕਿਆ ਰਸੋਈ ਗੈਸ ਦੀ ਕਾਲਾਬਾਜ਼ਾਰੀ ਦਾ ਮੁੱਦਾ
NEXT STORY