ਨਵੀਂ ਦਿੱਲੀ- ਲੋਕ ਸਭਾ ਨੇ ਮੰਗਲਵਾਰ ਨੂੰ ਉਨ੍ਹਾਂ 8 ਵਿਰੋਧੀ ਮੈਂਬਰਾਂ ਦੀ ਮੁਅੱਤਲੀ ਰੱਦ ਕਰ ਦਿੱਤੀ ਹੈ, ਜਿਨ੍ਹਾਂ ਨੂੰ ਸੰਸਦ ਦੇ ਬਜਟ ਸੈਸ਼ਨ ਦੇ ਪਹਿਲੇ ਪੜਾਅ 'ਚ ਸਦਨ ਦੀ ਮਾਣਹਾਨੀ ਦੇ ਮਾਮਲੇ 'ਚ ਮੁਅੱਤਲ ਕੀਤਾ ਗਿਆ ਸੀ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸੋਮਵਾਰ ਨੂੰ ਸਾਰੇ ਦਲਾਂ ਦੇ ਨੇਤਾਵਾਂ ਦੀ ਇਕ ਬੈਠਕ ਬੁਲਾਈ ਸੀ, ਜਿਸ 'ਚ 8 ਵਿਰੋਧੀ ਮੈਂਬਰਾਂ ਦੀ ਮੁਅੱਤਲੀ ਵਾਪਸ ਲੈਣ 'ਤੇ ਸਹਿਮਤੀ ਬਣੀ ਸੀ। ਸਦਨ 'ਚ ਕਾਂਗਰਸ ਦੇ ਮੁੱਖ ਸਚੇਤਕ ਕੋਡਿਕੁਨਿਲ ਸੁਰੇਸ਼ ਨੇ ਆਸਨ ਤੋਂ ਮੁਅੱਤਲੀ ਰੱਦ ਕਰਨ ਦੀ ਅਪੀਲ ਕੀਤੀ ਅਤੇ ਵਿਰੋਧੀ ਮੈਂਬਰਾਂ ਦੇ ਵਿਵਹਾਰ 'ਤੇ ਅਫਸੋਸ ਪ੍ਰਗਟ ਕੀਤਾ।
ਇਸ ਤੋਂ ਬਾਅਦ ਸੰਸਦੀ ਕਾਰਜ ਮੰਤਰੀ ਕਿਰ ਰਿਜਿਜੂ ਨੇ ਮੁਅੱਤਲੀ ਰੱਦ ਕਰਨ ਦਾ ਪ੍ਰਸਤਾਵ ਸਦਨ 'ਚ ਰੱਖਿਆ, ਜਿਸ ਨੂੰ ਸਦਨ ਨੇ ਆਵਾਜ਼ ਵੋਟ ਨਾਲ ਮਨਜ਼ੂਰੀ ਦਿੱਤੀ। ਬਜਟ ਸੈਸ਼ਨ ਦੇ ਪਹਿਲੇ ਪੜਾਅ ਦੌਰਾਨ ਤਿੰਨ ਫਰਵਰੀ ਨੂੰ ਆਸਨ ਵੱਲ ਕਾਗਜ਼ ਸੁੱਟਣ ਤੋਂ ਬਾਅਦ, ਸਦਨ ਦੀ ਮਾਣਹਾਨੀ ਦੇ ਮਾਮਲੇ 'ਚ ਵਿਰੋਧੀ ਧਿਰ ਦੇ 8 ਮੈਂਬਰਾਂ ਨੂੰ ਬਜਟ ਸੈਸ਼ ਦੀ ਬਾਕੀ ਮਿਆਦ ਲਈ ਮੁਅੱਤਲ ਕਰ ਦਿੱਤਾ ਗਿਆ ਸੀ। ਮੁਅੱਤਲ ਕੀਤੇ ਕੀਤੇ ਗਏ ਸੰਸਦ ਮੈਂਬਰਾਂ 'ਚ ਕਾਂਗਰਸ ਦੇ ਮਨਿਕਮ ਟੈਗੋਰ, ਅਮਰਿੰਦਰ ਸਿੰਘ ਰਾਜਾ ਵੜਿੰਗ, ਗੁਰਜੀਤ ਸਿੰਘ ਔਜਲਾ, ਹਿਬੀ ਈਡਨ, ਡੀਨ ਕੁਰੀਆਕੋਸ, ਪ੍ਰਸ਼ਾਂਤ ਪਡੋਲੇ, ਕਿਰਨ ਕੁਮਾਰ ਰੈੱਡੀ ਅਤੇ ਮਾਰਕਸਵਾਦੀ ਕਮਿਊਨਿਸਟ ਪਾਰਟੀ (ਮਾਕਪਾ) ਦੇ ਐੱਸ. ਵੈਂਕਟੇਸ਼ਨ ਸ਼ਾਮਲ ਹਨ। ਮੁਅੱਤਲੀ ਮਗਰੋਂ ਇਹ ਸੰਸਦ ਮੈਂਬਰ ਕਾਰਵਾਈ ਵਾਲੇ ਦਿਨ ਸੰਸਦ ਦੇ ਮਕਰ ਦੁਆਰ 'ਤੇ ਧਰਨਾ ਦੇ ਰਹੇ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਹੈਦਰਾਬਾਦ ’ਚ ਗੁਰਦੁਆਰਾ ਸਾਹਿਬ ਦੀ ਜਗ੍ਹਾ ’ਤੇ ਜਬਰੀ ਕਬਜ਼ੇ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ
NEXT STORY