ਨਵੀਂ ਦਿੱਲੀ (ਭਾਸ਼ਾ)— ਸਿੱਖਾਂ ਦੇ 10ਵੇਂ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਿਵਸ ਦੇ ਮੌਕੇ 'ਤੇ ਲੋਕ ਸਭਾ ਵਿਚ ਵੀਰਵਾਰ ਨੂੰ ਸੰਸਦ ਮੈਂਬਰਾਂ ਨੇ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕੀਤਾ। ਆਮ ਆਦਮੀ ਪਾਰਟੀ (ਆਪ) ਦੇ ਭਗਵੰਤ ਮਾਨ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਜੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਿਵਸ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਸਿੱਖ ਭਾਈਚਾਰਾ ਦਸੰਬਰ ਦੇ ਆਖਰੀ ਹਫਤੇ ਨੂੰ ਸ਼ਹੀਦੀ ਹਫਤਾ ਮੰਨਦਾ ਹੈ, ਕਿਉਂਕਿ ਇਸ ਸਮੇਂ ਦੌਰਾਨ ਗੁਰੂ ਜੀ ਦੇ ਪਰਿਵਾਰ ਦੀ ਸ਼ਹਾਦਤ ਹੋਈ। ਉਨ੍ਹਾਂ ਨੇ ਕਿਹਾ, ''ਮੈਂ ਮੰਗ ਕਰਦਾ ਹਾਂ ਕਿ ਸ਼ਹੀਦਾਂ ਨੂੰ ਇਸ ਸਦਨ ਵਿਚ ਸ਼ਰਧਾਂਜਲੀ ਦਿੱਤੀ ਜਾਵੇ।''
ਅਕਾਲੀ ਦਲ ਦੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਵੀ ਇਸ ਦਾ ਜ਼ਿਕਰ ਕੀਤਾ ਕਿ ਸ਼ਹੀਦਾਂ ਦੇ ਸਨਮਾਨ ਵਿਚ ਸਦਨ ਵਿਚ ਦੋ ਮਿੰਟ ਦਾ ਮੌਨ ਰੱਖਿਆ ਜਾਵੇ। ਕਾਂਗਰਸ ਦੇ ਰਣਜੀਤ ਰੰਜਨ ਨੇ ਵੀ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਦੋ ਪੁੱਤਰਾਂ ਨੂੰ ਕੰਧ 'ਚ ਚਿਣਵਾਏ ਜਾਣ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਇਨ੍ਹਾਂ ਦੀ ਸ਼ਹਾਦਤ ਦੇਸ਼ ਲਈ ਹੋਈ ਅਤੇ ਸਦਨ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹੈ। ਕੇਂਦਰੀ ਮੰਤਰੀ ਅਤੇ ਭਾਜਪਾ ਮੈਂਬਰ ਐੱਸ. ਐੱਸ. ਆਹਲੂਵਾਲੀਆ ਨੇ ਕਿਹਾ ਪੂਰੇ ਸਿੱਖ ਸਮਾਜ ਲਈ 21 ਤੋਂ 27 ਦਸੰਬਰ ਸ਼ਹੀਦੀ ਹਫਤਾ ਹੁੰਦਾ ਹੈ, ਕਿਉਂਕਿ ਇਸ ਦੌਰਾਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦੇ ਸ਼ਹੀਦ ਹੋਏ। ਉਨ੍ਹਾਂ ਨੇ ਕਿਹਾ ਕਿ ਸਦਨ ਵਿਚ ਸ਼ਰਧਾਂਜਲੀ ਦਿੱਤੀ ਜਾਵੇ, ਤਾਂ ਕਿ ਦੇਸ਼ ਅਤੇ ਦੁਨੀਆ ਵਿਚ ਇਨ੍ਹਾਂ ਸ਼ਹੀਦਾਂ ਦੀ ਸ਼ਹਾਦਤ ਨੂੰ ਲੈ ਕੇ ਵੱਡਾ ਸੰਦੇਸ਼ ਜਾ ਸਕੇ। ਓਧਰ ਲੋਕ ਸਭਾ ਸਪੀਕਰ ਸੁਮਿੱਤਾ ਮਹਾਜਨ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਦੋਹਾਂ ਪੁੱਤਰਾਂ ਦੀ ਸ਼ਹਾਦਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਕਿਸੇ ਇਕ ਧਰਮ ਦਾ ਵਿਸ਼ਾ ਨਹੀਂ ਹੈ, ਸਗੋਂ ਕਿ ਇਨ੍ਹਾਂ ਬੱਚਿਆਂ ਨੇ ਦੇਸ਼ ਲਈ ਸ਼ਹਾਦਤ ਦਿੱਤੀ। ਉਨ੍ਹਾਂ ਕਿਹਾ ਕਿ ਇਸ ਕੁਰਬਾਨੀ ਨੂੰ ਦੇਸ਼ ਕਦੇ ਨਹੀਂ ਭੁੱਲ ਸਕਦਾ ਅਤੇ ਪੂਰਾ ਸਦਨ ਇਨ੍ਹਾਂ ਦੀ ਸ਼ਹਾਦਤ 'ਤੇ ਹਮਦਰਦੀ ਪ੍ਰਗਟ ਕਰਦਾ ਹੈ।
10 ਗ੍ਰਿਫਤਾਰ ਦੋਸ਼ੀ 12 ਦਿਨ ਦੀ ਐੱਨ.ਆਈ.ਏ. ਹਿਰਾਸਤ 'ਚ
NEXT STORY