ਨਵੀਂ ਦਿੱਲੀ - ਚੋਣ ਕਮਿਸ਼ਨ ਨੇ ਚੋਣਾਂ ਦੇ ਐਗਜ਼ਿਟ ਪੋਲ 'ਤੇ ਪਾਬੰਦੀ ਲਗਾ ਦਿੱਤੀ ਹੈ। ਕਮਿਸ਼ਨ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਦੱਸਿਆ ਗਿਆ ਹੈ ਕਿ 19 ਅਪ੍ਰੈਲ ਨੂੰ ਸਵੇਰੇ 7 ਵਜੇ ਤੋਂ 1 ਜੂਨ ਸ਼ਾਮ 6.30 ਵਜੇ ਤੱਕ ਐਗਜ਼ਿਟ ਪੋਲ ਦਿਖਾਉਣ 'ਤੇ ਪਾਬੰਦੀ ਲਗਾਈ ਗਈ ਹੈ।
ਇਹ ਵੀ ਪੜ੍ਹੋ : ਕਾਂਗਰਸ ਨੂੰ IT ਵਿਭਾਗ ਤੋਂ ਮਿਲਿਆ 1,823 ਕਰੋੜ ਰੁਪਏ ਦਾ ਇਕ ਹੋਰ ਨਵਾਂ ਨੋਟਿਸ
ਵੀਰਵਾਰ ਨੂੰ ਜਾਰੀ ਨੋਟੀਫਿਕੇਸ਼ਨ 'ਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਲੋਕ ਪ੍ਰਤੀਨਿਧਤਾ ਕਾਨੂੰਨ ਦੀਆਂ ਵਿਵਸਥਾਵਾਂ ਦੇ ਤਹਿਤ 48 ਘੰਟਿਆਂ ਦੌਰਾਨ ਕਿਸੇ ਵੀ ਇਲੈਕਟ੍ਰਾਨਿਕ ਮੀਡੀਆ 'ਤੇ ਕਿਸੇ ਵੀ ਓਪੀਨੀਅਨ ਪੋਲ ਜਾਂ ਕਿਸੇ ਹੋਰ ਸਰਵੇਖਣ ਦੇ ਨਤੀਜਿਆਂ ਸਮੇਤ ਕਿਸੇ ਵੀ ਚੋਣ ਮਾਮਲੇ ਨੂੰ ਪ੍ਰਦਰਸ਼ਿਤ ਕਰਨ ਦੀ ਮਨਾਹੀ ਹੋਵੇਗੀ।
ਇਹ ਵੀ ਪੜ੍ਹੋ : ਅਡਾਨੀ, ਅੰਬਾਨੀ ’ਚ ਪਹਿਲੀ ਵਾਰ ਗਠਜੋੜ, ਰਿਲਾਇੰਸ ਨੇ ਅਡਾਨੀ ਪਾਵਰ ਦੇ ਪ੍ਰਾਜੈਕਟ ’ਚ ਖਰੀਦੀ 26 ਫੀਸਦੀ ਹਿੱਸੇਦਾਰੀ
ਲੋਕ ਸਭਾ ਚੋਣਾਂ ਤੋਂ ਇਲਾਵਾ ਆਂਧਰਾ ਪ੍ਰਦੇਸ਼, ਅਰੁਣਾਚਲ ਪ੍ਰਦੇਸ਼, ਉੜੀਸਾ ਅਤੇ ਸਿੱਕਮ ਦੀਆਂ ਵਿਧਾਨ ਸਭਾਵਾਂ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਇਸੇ ਦੌਰਾਨ 12 ਰਾਜਾਂ ਦੀਆਂ 25 ਵਿਧਾਨ ਸਭਾ ਸੀਟਾਂ 'ਤੇ ਵੱਖ-ਵੱਖ ਜ਼ਿਮਨੀ ਚੋਣਾਂ ਵੀ ਹੋ ਰਹੀਆਂ ਹਨ। ਦੱਸ ਦੇਈਏ ਕਿ ਚੋਣ ਕਮਿਸ਼ਨ ਨੇ 16 ਮਾਰਚ ਨੂੰ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਸੀ। ਲੋਕ ਸਭਾ ਚੋਣਾਂ ਸੱਤ ਪੜਾਵਾਂ ਵਿੱਚ ਹੋਣਗੀਆਂ। ਪਹਿਲਾ ਪੜਾਅ 19 ਅਪ੍ਰੈਲ ਨੂੰ ਸ਼ੁਰੂ ਹੋਵੇਗਾ ਅਤੇ ਆਖਰੀ ਪੜਾਅ ਦੀ ਵੋਟਿੰਗ 1 ਜੂਨ ਨੂੰ ਹੋਵੇਗੀ। ਚੋਣਾਂ ਦੇ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ।
ਇਹ ਵੀ ਪੜ੍ਹੋ : Bank Holiday : ਕੱਲ੍ਹ ਸ਼ੁੱਕਰਵਾਰ ਨੂੰ ਬੰਦ ਰਹਿਣਗੇ ਬੈਂਕ, ਸ਼ਨੀਵਾਰ-ਐਤਵਾਰ ਹੋਵੇਗਾ ਕੰਮਕਾਜ, ਜਾਣੋ ਵਜ੍ਹਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਿਮਾਚਲ ਪ੍ਰਦੇਸ਼ : ਰਾਣਾ ਅਤੇ ਲਖਨਪਾਲ ਨੇ ਪ੍ਰੇਮ ਕੁਮਾਰ ਧੂਮਲ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ
NEXT STORY