ਸ਼੍ਰੀਨਗਰ (ਭਾਸ਼ਾ)— ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਰਾਮ ਮਾਧਵ ਨੇ ਕਿਹਾ ਹੈ ਕਿ ਭਾਜਪਾ ਨੂੰ ਲੋਕ ਸਭਾ ਚੋਣਾਂ 2019 ਨੂੰ ਲੈ ਕੇ ਜੰਮੂ-ਕਸ਼ਮੀਰ ਵਿਚ ਪਿਛਲੀ ਵਾਰ ਤੋਂ ਬਿਹਤਰ ਪ੍ਰਦਰਸ਼ਨ ਕਰਨ ਦੀ ਉਮੀਦ ਹੈ। ਉਨ੍ਹਾਂ ਨੇ ਮੰਗਲਵਾਰ ਨੂੰ ਭਰੋਸਾ ਜਤਾਇਆ ਕਿ ਭਾਜਪਾ ਜੰਮੂ ਅਤੇ ਲੱਦਾਖ ਵਿਚ ਸਾਰੀਆਂ 3 ਸੀਟਾਂ 'ਤੇ ਜਿੱਤ ਪ੍ਰਾਪਤ ਕਰੇਗੀ। ਮਾਧਵ ਨੇ ਸੀਨੀਅਰ ਪਾਰਟੀ ਨੇਤਾਵਾਂ ਨਾਲ ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਨੂੰ ਜੰਮੂ-ਕਸ਼ਮੀਰ ਵਿਚ 2014 ਦੀਆਂ ਲੋਕ ਸਭਾ ਚੋਣਾਂ ਦੀ ਤੁਲਨਾ ਵਿਚ ਇਸ ਵਾਰ ਬਿਹਤਰ ਨਤੀਜੇ ਦੀ ਉਮੀਦ ਹੈ।
ਉਨ੍ਹਾਂ ਨੇ ਸੂਬੇ ਵਿਚ ਨੈਸ਼ਨਲ ਕਾਨਫਰੰਸ-ਕਾਂਗਰਸ ਗਠਜੋੜ 'ਤੇ ਨਿਸ਼ਾਨਾ ਵਿੰਨ੍ਹਿਆ ਅਤੇ ਸੀਟਾਂ ਦੀ ਵੰਡ ਨੂੰ ਲੈ ਕੇ ਇਸ ਦੇ ਸਮਝੌਤੇ ਨੂੰ 'ਨਾਟਕ' ਕਰਾਰ ਦਿੱਤਾ। ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ ਸ਼ਾਰਦਾ ਪੀਠ ਦੇ ਸ਼ਰਧਾਲੂਆਂ ਲਈ ਪਾਕਿਸਤਾਨ ਵਲੋਂ ਲਾਂਘਾ ਖੋਲ੍ਹੇ ਜਾਣ ਦੀ ਆਗਿਆ ਦਿੱਤੇ ਜਾਣ ਸਬੰਧੀ ਖਬਰਾਂ 'ਤੇ ਮਾਧਵ ਨੇ ਕਿਹਾ ਕਿ ਇਸ ਬਾਰੇ ਕੇਂਦਰ ਸਰਕਾਰ ਫੈਸਲਾ ਕਰੇਗੀ ਪਰ ਅੱਤਵਾਦ ਵੱਡੀ ਚੁਣੌਤੀ ਹੈ। ਉਨ੍ਹਾਂ ਨੇ ਕਿਹਾ ਕਿ ਇਕ ਵਾਰ ਅੱਤਵਾਦ ਦਾ ਮੁੱਦਾ ਹੱਲ ਹੋ ਜਾਵੇ ਤਾਂ ਹੋਰ ਮੁੱਦੇ ਵੀ ਹੱਲ ਕੀਤੇ ਜਾਣਗੇ।
ਹੁਣ ਏਅਰ ਇੰਡੀਆ ਦੇ ਮੈਨਿਊ 'ਚ ਬਰਗਰ, ਕੋਲਡ ਡ੍ਰਿੰਕ ਦੀ ਥਾਂ ਮਿਲੇਗਾ ਸਿਹਤਮੰਦ ਭੋਜਨ
NEXT STORY