ਨਵੀਂ ਦਿੱਲੀ — ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਖਰਾਬ ਸਿਹਤ ਕਾਰਨ ਕੁਝ ਦਿਨਾਂ ਦੇ ਬ੍ਰੇਕ ਤੋਂ ਬਾਅਦ ਬੁੱਧਵਾਰ ਤੋਂ ਲੋਕ ਸਭਾ ਚੋਣਾਂ ਲਈ ਫਿਰ ਤੋਂ ਪ੍ਰਚਾਰ ਕਰਨਗੇ। ਪਾਰਟੀ ਦੇ ਇਕ ਸੀਨੀਅਰ ਨੇਤਾ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਰਾਹੁਲ ਬੁੱਧਵਾਰ ਨੂੰ ਮਹਾਰਾਸ਼ਟਰ ਦੇ ਅਮਰਾਵਤੀ ਅਤੇ ਸੋਲਾਪੁਰ 'ਚ ਚੋਣ ਰੈਲੀਆਂ ਨੂੰ ਸੰਬੋਧਿਤ ਕਰਨਗੇ।
ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ 'ਐਕਸ' 'ਤੇ ਪੋਸਟ ਕੀਤਾ, ''ਰਾਹੁਲ ਗਾਂਧੀ ਭਲਕੇ ਮਹਾਰਾਸ਼ਟਰ ਤੋਂ ਆਪਣੀ ਚੋਣ ਮੁਹਿੰਮ ਮੁੜ ਸ਼ੁਰੂ ਕਰਨਗੇ। ਉਹ ਅਮਰਾਵਤੀ ਲੋਕ ਸਭਾ ਹਲਕੇ ਵਿੱਚ ਦੁਪਹਿਰ 12:30 ਵਜੇ ਅਤੇ ਸੋਲਾਪੁਰ ਵਿੱਚ ਦੁਪਹਿਰ 3:30 ਵਜੇ ਜਨ ਸਭਾਵਾਂ ਨੂੰ ਸੰਬੋਧਨ ਕਰਨਗੇ।
ਬੀਤੇ ਐਤਵਾਰ ਰਮੇਸ਼ ਨੇ ਰਾਹੁਲ ਦੇ ਬਿਮਾਰ ਹੋਣ ਦੀ ਜਾਣਕਾਰੀ ਦਿੱਤੀ ਸੀ। ਸਾਬਕਾ ਕਾਂਗਰਸ ਪ੍ਰਧਾਨ ਖਰਾਬ ਸਿਹਤ ਕਾਰਨ ਐਤਵਾਰ ਨੂੰ ਰਾਂਚੀ 'ਚ 'ਭਾਰਤ' ਗਠਜੋੜ ਦੀ ਰੈਲੀ 'ਚ ਸ਼ਾਮਲ ਨਹੀਂ ਹੋ ਸਕੇ। ਇਸ ਰੈਲੀ ਵਿੱਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸ਼ਿਰਕਤ ਕੀਤੀ।
ਇਹ ਵੀ ਪੜ੍ਹੋ- ਕੇਰਲ 'ਚ ਬਰਡ ਫਲੂ ਫੈਲਣ ਦੀਆਂ ਰਿਪੋਰਟਾਂ ਵਿਚਕਾਰ ਦੱਖਣੀ ਕਰਨਾਟਕ 'ਚ ਹਾਈ ਅਲਰਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪ੍ਰਧਾਨ ਮੰਤਰੀ ਮੋਦੀ ਧਰਮ ਦੇ ਆਧਾਰ 'ਤੇ ਰਾਜਨੀਤੀ ਨਹੀਂ ਕਰਦੇ: ਰਾਜਨਾਥ ਸਿੰਘ
NEXT STORY