ਨਵੀਂ ਦਿੱਲੀ- ਦੇਸ਼ 'ਚ ਲੋਕ ਸਭਾ ਅਤੇ ਵਿਧਾਨ ਸਭਾ ਦੀਆਂ ਚੋਣਾਂ ਇਕੱਠੇ ਕਰਵਾਉਣ ਦੇ ਪ੍ਰਬੰਧ ਵਾਲੇ 2 ਬਿੱਲਾਂ 'ਤੇ ਵਿਚਾਰ ਕਰਨ ਲਈ ਗਠਿਤ ਸੰਸਦ ਦੀ ਸੰਯੁਕਤ ਕਮੇਟੀ ਦੀ ਪਹਿਲੀ ਬੈਠਕ 'ਚ ਬੁੱਧਵਾਰ ਨੂੰ ਹੋਵੇਗੀ। ਬੈਠਕ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਮੈਂਬਰਾਂ ਨੇ ਇਕੱਠੇ ਚੋਣਾਂ ਦੇ ਵਿਚਾਰ ਦੀ ਜਿੱਥੇ ਸ਼ਲਾਘਾ ਕੀਤੀ ਗਈ, ਉੱਥੇ ਵਿਰੋਧੀ ਧਿਰ ਦੇ ਮੈਂਬਰਾਂ ਨੇ ਇਸ 'ਤੇ ਸਵਾਲ ਚੁੱਕੇ। ਸੂਤਰਾਂ ਨੇ ਕਿਹਾ ਕਿ ਕਾਨੂੰਨ ਅਤੇ ਨਿਆਂ ਮੰਤਰਾਲਾ ਦੇ ਅਧਿਕਾਰੀਆਂ ਨੇ ਬੈਠਕ ਦੌਰਾਨ ਪ੍ਰਸਤਾਵਿਤ ਕਾਨੂੰਨਾਂ ਦੇ ਉਪਬੰਧਾਂ 'ਤੇ ਇਕ ਪੇਸ਼ਕਾਰੀ ਦਿੱਤੀ, ਜਿਸ ਵਿਚ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਇੱਕੋ ਸਮੇਂ ਕਰਵਾਉਣ ਦੇ ਵਿਚਾਰ ਦਾ ਹਵਾਲਾ ਦਿੱਤਾ ਗਿਆ, ਜਿਸ ਨੂੰ ਕਾਨੂੰਨ ਕਮਿਸ਼ਨ ਸਮੇਤ ਵੱਖ-ਵੱਖ ਸੰਸਥਾਵਾਂ ਨੇ ਸਮਰਥਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਮੈਂਬਰਾਂ ਨੇ 'ਇਕ ਦੇਸ਼, ਇੱਕ ਚੋਣ' ਦੇ ਪ੍ਰਸਤਾਵ ਦਾ ਸਮਰਥਨ ਕਰਦਿਆਂ ਕਿਹਾ ਕਿ ਇਹ ਦੇਸ਼ ਦੇ ਹਿੱਤ 'ਚ ਹੈ। ਸੂਤਰਾਂ ਮੁਤਾਬਕ ਕਾਂਗਰਸ ਦੇ ਇਕ ਮੈਂਬਰ ਨੇ ਕਿਹਾ ਕਿ ਇਹ ਵਿਚਾਰ ਸੰਵਿਧਾਨ ਦੇ ਮੂਲ ਢਾਂਚੇ ਦੇ ਖ਼ਿਲਾਫ਼ ਹੈ, ਜਦਕਿ ਤ੍ਰਿਣਮੂਲ ਕਾਂਗਰਸ ਦੇ ਇਕ ਸੰਸਦ ਮੈਂਬਰ ਨੇ ਕਿਹਾ ਕਿ ਇਹ ਲੋਕਾਂ ਦੇ ਲੋਕਤੰਤਰੀ ਅਧਿਕਾਰਾਂ ਨੂੰ ਨਕਾਰਦਾ ਹੈ।
ਇਹ ਵੀ ਪੜ੍ਹੋ : 11 ਜਨਵਰੀ ਤੱਕ ਵਧੀਆਂ ਸਕੂਲਾਂ ਦੀਆਂ ਛੁੱਟੀਆਂ, ਆਨਲਾਈਨ ਲੱਗਣਗੀਆਂ ਕਲਾਸਾਂ
ਭਾਜਪਾ ਦੇ ਸੰਸਦ ਮੈਂਬਰ ਪੀਪੀ ਚੌਧਰੀ ਦੀ ਪ੍ਰਧਾਨਗੀ ਵਾਲੀ 39 ਮੈਂਬਰੀ ਸੰਯੁਕਤ ਸੰਸਦੀ ਕਮੇਟੀ 'ਚ ਕਾਂਗਰਸ ਤੋਂ ਪ੍ਰਿਯੰਕਾ ਗਾਂਧੀ ਵਾਡਰਾ, ਜਨਤਾ ਦਲ (ਯੂ) ਤੋਂ ਸੰਜੇ ਝਾਅ, ਸ਼ਿਵ ਸੈਨਾ ਤੋਂ ਸ਼੍ਰੀਕਾਂਤ ਸ਼ਿੰਦੇ, ਆਮ ਆਦਮੀ ਪਾਰਟੀ (ਆਪ) ਤੋਂ ਸੰਜੇ ਸਿੰਘ ਅਤੇ ਤ੍ਰਿਣਮੂਲ ਕਾਂਗਰਸ ਤੋਂ ਕਲਿਆਣ ਬੈਨਰਜੀ ਸਮੇਤ ਸਾਰੇ ਪ੍ਰਮੁੱਖ ਦਲਾਂ ਦੇ ਮੈਂਬਰ ਸ਼ਾਮਲ ਹੋਏ। ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਇਕੱਠੇ ਕਰਵਾਉਣ ਦੇ ਪ੍ਰਬੰਧ ਵਾਲੇ 'ਸੰਵਿਧਾਨ (129ਵਾਂ ਸੋਧ) ਬਿੱਲ, 2024' ਅਤੇ ਉਸ ਨਾਲ ਜੁੜੇ 'ਸੰਘ ਰਾਜ ਖੇਤਰ ਕਾਨੂੰਨ (ਸੋਧ) ਬਿੱਲ, 2024' 'ਤੇ ਵਿਚਾਰ ਲਈ ਸੰਸਦ ਦੀ 39 ਮੈਂਬਰੀ ਸੰਯੁਕਤ ਕਮੇਟੀ ਦਾ ਗਠਨ ਕੀਤਾ ਗਿਆ ਹੈ। ਕਮੇਟੀ ਦੇ 39 ਮੈਂਬਰਾਂ 'ਚ ਭਾਜਪਾ ਦੇ 16, ਕਾਂਗਰਸ ਦੇ 5, ਸਮਾਜਵਾਦੀ ਪਾਰਟੀ, ਤ੍ਰਿਣਮੂਲ ਕਾਂਗਰਸ ਅਤੇ ਦਰਮੁਕ ਦੇ 2-2, ਸ਼ਿਵ ਸੈਨਾ (ਉਬਾਠਾ), ਰਾਕਾਂਪਾ (ਐੱਸਪੀ), ਮਾਕਪਾ, ਆਮ ਆਦਮੀ ਪਾਰਟੀ, ਬੀਜੂ ਜਨਤਾ ਦਲ (ਬੀਜਦ) ਅਤੇ ਵਾਈਐੱਸਆਰ ਕਾਂਗਰਸ ਪਾਰਟੀ ਦੇ ਇਕ-ਇਕ ਮੈਂਬਰ ਸ਼ਾਮਲ ਹਨ। ਕਮੇਟੀ 'ਚ ਰਾਜਗ ਦੇ ਕੁੱਲ 22 ਮੈਂਬਰ ਹਨ, ਜਦੋਂ ਕਿ ਵਿਰੋਧੀ ਗਠਜੋੜ 'ਇੰਡੀਆ ਨੈਸ਼ਨਲ ਡੈਵਲਪਮੈਂਟਲ ਇਨਕਲੂਸਿਵ ਅਲਾਇੰਸ' (ਇੰਡੀਆ) ਦੇ 10 ਮੈਂਬਰ ਹਨ। ਬੀਜਦ ਅਤੇ ਵਾਈਐੱਸਆਰ ਕਾਂਗਰਸ ਪਾਰਟੀ ਸੱਤਾਧਾਰੀ ਜਾਂ ਵਿਰੋਧੀ ਗਠਜੋੜ ਦੇ ਮੈਂਬਰ ਨਹੀਂ ਹਨ। ਕਮੇਟੀ ਨੂੰ ਬਜਟ ਸੈਸ਼ਨ ਦੇ ਅੰਤਿਮ ਹਫ਼ਤੇ ਦੇ ਪਹਿਲੇ ਦਿਨ ਤੱਕ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ। ਇਨ੍ਹਾਂ ਬਿੱਲਾਂ ਨੂੰ ਪਿਛਲੇ ਸਾਲ 17 ਦਸੰਬਰ ਨੂੰ ਲੋਕ ਸਭਾ 'ਚ ਪੇਸ਼ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ 66 ਸਾਲ ਪੁਰਾਣਾ ਸੋਨੇ ਦਾ ਬਿੱਲ, 1 ਤੋਲੇ ਦੀ ਕੀਮਤ ਸੁਣ ਹੋਵੋਗੇ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਹਾਕੁੰਭ ਜਾਣ ਵਾਲੇ ਸ਼ਰਧਾਲੂ ਪ੍ਰਯਾਗਰਾਜ 'ਚ ਇਨ੍ਹਾਂ ਥਾਂਵਾਂ 'ਤੇ ਘੁੰਮ ਸਕਦੇ ਹਨ
NEXT STORY