ਨਵੀਂ ਦਿੱਲੀ, (ਭਾਸ਼ਾ)- ਲੋਕ ਸਭਾ ਨੇ ਉਨ੍ਹਾਂ ਬਿੱਲਾਂ ’ਤੇ ਵਿਚਾਰ ਕਰ ਰਹੀ ਸੰਸਦੀ ਕਮੇਟੀ ਦਾ ਕਾਰਜਕਾਲ ਵੀਰਵਾਰ ਨੂੰ ਵਧਾ ਦਿੱਤਾ, ਜਿਨ੍ਹਾਂ ਵਿਚ ਲੋਕ ਸਭਾ ਅਤੇ ਰਾਜ ਵਿਧਾਨ ਸਭਾਵਾਂ ਲਈ ਇਕੋ ਸਮੇਂ ਚੋਣਾਂ ਕਰਾਉਣ ਦਾ ਪ੍ਰਾਵਧਾਨ ਹੈ।
ਕਮੇਟੀ ਦੇ ਚੇਅਰਮੈਨ ਪੀ. ਪੀ. ਚੌਧਰੀ ਨੇ ਸੰਵਿਧਾਨ (129ਵਾਂ ਸੋਧ) ਬਿੱਲ, 2024 ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਕਾਨੂੰਨ (ਸੋਧ) ਬਿੱਲ, 2024 ਸਬੰਧੀ ਸਾਂਝੀ ਕਮੇਟੀ ਦੇ ਕਾਰਜਕਾਲ ਨੂੰ ਸਾਲ 2026 ਦੇ ਬਜਟ ਸੈਸ਼ਨ ਦੇ ਆਖਰੀ ਹਫ਼ਤੇ ਦੇ ਪਹਿਲੇ ਦਿਨ ਤੱਕ ਵਧਾਉਣ ਦੀ ਮੰਗ ਕਰਨ ਵਾਲਾ ਮਤਾ ਪੇਸ਼ ਕੀਤਾ। ਲੋਕ ਸਭਾ ਨੇ ਇਸ ਮਤੇ ਨੂੰ ਜ਼ੁਬਾਨੀ ਵੋਟ ਨਾਲ ਪਾਸ ਕਰ ਦਿੱਤਾ। ਪਿਛਲੇ ਸਾਲ ਦਸੰਬਰ ਵਿਚ ਗਠਨ ਤੋਂ ਬਾਅਦ ਤੋਂ ਕਮੇਟੀ ਨੇ ਸੰਵਿਧਾਨਕ ਮਾਹਿਰਾਂ, ਅਰਥਸ਼ਾਸਤਰੀਆਂ ਅਤੇ ਕਾਨੂੰਨ ਕਮਿਸ਼ਨ ਦੇ ਚੇਅਰਮੈਨ ਦਿਨੇਸ਼ ਮਹੇਸ਼ਵਰੀ ਸਮੇਤ ਹੋਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਹੈ।
ਹਰਿਆਣਾ ਦੇ 72 ਵੀ. ਆਈ. ਪੀ. ਦੀ ਪੁਲਸ ਸੁਰੱਖਿਆ ਲਈ ਵਾਪਸ
NEXT STORY