ਨਵੀਂ ਦਿੱਲੀ : ਮਾਨਸੂਨ ਸੈਸ਼ਨ ਦੇ ਚੱਲ ਰਹੇ ਸੈਸ਼ਨ ਦੌਰਾਨ ਲੋਕ ਸਭਾ ਦੀ ਕਾਰਵਾਈ ਪਹਿਲਾਂ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਸੀ ਪਰ ਹੁਣ ਇਹ ਕਾਰਵਾਈ 4 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਲੋਕ ਸਭਾ ਵਿਚ ਵਿਰੋਧੀ ਧਿਰ ਦੇ ਮੈਂਬਰ ਪਹਿਲਗਾਮ ਅੱਤਵਾਦੀ ਹਮਲੇ ਅਤੇ ਆਪ੍ਰੇਸ਼ਨ ਸਿੰਦੂਰ 'ਤੇ ਚਰਚਾ ਦੀ ਮੰਗ ਨੂੰ ਲੈ ਕੇ ਹੰਗਾਮਾ ਕਰ ਰਹੇ ਹਨ। ਇਸ ਦੌਰਾਨ ਉਹਨਾਂ ਵਲੋਂ ਜ਼ੋਰਦਾਰ ਨਾਅਰੇ ਵੀ ਲਗਾਏ ਜਾ ਰਹੇ ਹਨ। ਸੈਸ਼ਨ ਦੌਰਾਨ ਵਿਰੋਧੀ ਧਿਰ ਦੇ ਹੰਗਾਮੇ 'ਤੇ ਚੇਅਰ ਤੋਂ ਜਗਦੰਬਿਕਾ ਪਾਲ ਨੇ ਸਦਨ ਨੂੰ ਚੱਲਣ ਦੇਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਸਰਕਾਰ ਹਰ ਨੁਕਤੇ 'ਤੇ ਜਵਾਬ ਦੇਣਾ ਚਾਹੁੰਦੀ ਹੈ। ਤੁਸੀਂ ਸਦਨ ਨੂੰ ਚੱਲਣ ਦਿਓ। ਜੇਕਰ ਵਿਰੋਧੀ ਧਿਰ ਅਜਿਹਾ ਹੰਗਾਮਾ ਕਰਦੇ ਹਨ ਤਾਂ ਚਰਚਾ ਕਿਵੇਂ ਹੋਵੇਗੀ? ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਅਜਿਹਾ ਹੰਗਾਮਾ ਸਹੀ ਨਹੀਂ ਹੈ।
ਇਹ ਵੀ ਪੜ੍ਹੋ - 20 ਸਕਿੰਟਾਂ 'ਚ ਔਰਤ ਨੂੰ ਮਾਰੇ 30 ਥੱਪੜ, ਨਸ਼ੇੜੀ ਨੌਜਵਾਨ ਦੇ ਸ਼ਰਮਨਾਕ ਕਾਰੇ ਦੀ ਵੀਡੀਓ ਵਾਇਰਲ
ਇਸ ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਵਿਸ਼ਾ ਕੁਝ ਵੀ ਹੋਵੇ ਸਰਕਾਰ ਹਰ ਵਿਸ਼ੇ 'ਤੇ ਚਰਚਾ ਕਰਨ ਲਈ ਤਿਆਰ ਹੈ। ਚੇਅਰ ਤੋਂ ਜਗਦੰਬਿਕਾ ਪਾਲ ਨੇ ਕਿਹਾ ਕਿ ਅੱਜ ਕਾਰੋਬਾਰ ਸਲਾਹਕਾਰ ਕਮੇਟੀ ਦੀ ਮੀਟਿੰਗ ਹੈ। ਮੈਂ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਜੀ ਨੂੰ ਅਪੀਲ ਕਰਾਂਗਾ ਕਿ ਅਸੀਂ ਹਰ ਵਿਸ਼ੇ 'ਤੇ ਚਰਚਾ ਕਰਨ ਲਈ ਤਿਆਰ ਹਾਂ। ਫਿਰ ਆਪਣੀ ਗੱਲ ਉੱਥੇ ਰੱਖੋ, ਜਿਸ 'ਤੇ ਤੁਸੀਂ ਚਰਚਾ ਕਰਨਾ ਚਾਹੁੰਦੇ ਹੋ। ਜਗਦੰਬਿਕਾ ਪਾਲ ਨੇ ਕਿਹਾ ਕਿ ਦੇਸ਼ ਦੇ ਲੋਕ ਦੇਖ ਰਹੇ ਹਨ। ਦੇਸ਼ ਦੇ ਲੋਕਾਂ ਨੇ ਫੌਜ ਦੀ ਬਹਾਦਰੀ ਦੇਖੀ ਹੈ। ਅਸੀਂ ਸਦਨ ਚਲਾਉਣਾ ਚਾਹੁੰਦੇ ਹਾਂ। ਸਰਕਾਰ ਚਰਚਾ ਚਾਹੁੰਦੀ ਹੈ। ਤੁਸੀਂ ਸਦਨ ਨੂੰ ਚੱਲਣ ਨਹੀਂ ਦੇਣਾ ਚਾਹੁੰਦੇ। ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ 2 ਵਜੇ ਤੋਂ ਬਾਅਦ 4 ਵਜੇ ਤੱਕ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ - ਹੋ ਗਿਆ ਛੁੱਟੀਆਂ ਦਾ ਐਲਾਨ: 16 ਤੋਂ 28 ਜੁਲਾਈ ਤੇ 2 ਤੋਂ 4 ਅਗਸਤ ਤੱਕ ਬੰਦ ਰਹਿਣਗੇ ਸਕੂਲ-ਕਾਲਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖ਼ਬਰ ; ਬੁੱਧਵਾਰ ਨੂੰ ਹੋ ਗਿਆ ਛੁੱਟੀ ਦਾ ਐਲਾਨ
NEXT STORY