ਨਵੀਂ ਦਿੱਲੀ (ਭਾਸ਼ਾ)— ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕੇਰਲ ਵਿਚ ਕਿਸਾਨਾਂ ਦੀ ਖੁਦਕੁਸ਼ੀ ਦਾ ਮੁੱਦਾ ਚੁੱਕਦੇ ਹੋਏ ਵੀਰਵਾਰ ਨੂੰ ਲੋਕ ਸਭਾ 'ਚ ਕਿਹਾ ਕਿ ਦੇਸ਼ ਵਿਚ ਅੰਨਦਾਤਾ ਦੀ ਸਥਿਤੀ ਤਰਸਯੋਗ ਹੈ ਅਤੇ ਪੀ. ਐੱਮ. ਮੋਦੀ ਨੇ ਕਿਸਾਨਾਂ ਨਾਲ ਜੋ ਵਾਅਦਾ ਕੀਤਾ ਸੀ, ਉਨ੍ਹਾਂ ਨੂੰ ਪੂਰਾ ਕਰਨਾ ਚਾਹੀਦਾ ਹੈ। ਇਸ 'ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਕਿਸਾਨਾਂ ਦੀ ਇਸ ਸਥਿਤੀ ਲਈ ਲੰਬੇ ਸਮੇਂ ਤਕ ਰਹੀਆਂ ਸਰਕਾਰਾਂ ਜ਼ਿੰਮੇਵਾਰ ਹਨ ਅਤੇ ਨਰਿੰਦਰ ਮੋਦੀ ਸਰਕਾਰ ਨੇ ਕਿਸਾਨਾਂ ਦੇ ਹਿੱਤ ਵਿਚ ਕਈ ਕਦਮ ਚੁੱਕੇ ਹਨ। ਲੋਕ ਸਭਾ 'ਚ ਸਿਫਰ ਕਾਲ ਦੌਰਾਨ ਰਾਹੁਲ ਗਾਂਧੀ ਨੇ ਕਿਸਾਨਾਂ ਦਾ ਮੁੱਦਾ ਚੁੱਕਿਆ ਅਤੇ ਕਿਹਾ ਕਿ ਉਨ੍ਹਾਂ ਦੇ ਸੰਸਦੀ ਖੇਤਰ ਵਾਇਨਾਡ 'ਚ ਕਰਜ਼ ਦੀ ਅਦਾਇਗੀ ਨਾ ਕਰ ਸਕਣ ਕਾਰਨ ਬੁੱਧਵਾਰ ਨੂੰ ਇਕ ਕਿਸਾਨ ਨੇ ਖੁਦਕੁਸ਼ੀ ਕਰ ਲਈ। ਕੇਰਲ ਵਿਚ ਪਿਛਲੇ ਡੇਢ ਸਾਲਾਂ ਵਿਚ 18 ਕਿਸਾਨ ਖੁਦਕੁਸ਼ੀ ਕਰ ਚੁੱਕੇ ਹਨ। ਕੇਰਲ ਸਰਕਾਰ ਨੇ ਕਰਜ਼ ਵਸੂਲੀ 'ਤੇ ਰੋਕ ਲਾਉਣ ਦੀ ਅਪੀਲ ਕੀਤੀ ਸੀ ਪਰ ਕੇਂਦਰ ਸਰਕਾਰ ਨੇ ਇਸ ਬਾਰੇ ਰਿਜ਼ਰਵ ਬੈਂਕ ਨੂੰ ਨਹੀਂ ਕਿਹਾ। ਉਨ੍ਹਾਂ ਨੇ ਕਿਹਾ ਕਿ ਪਿਛਲੇ 5 ਸਾਲਾਂ ਵਿਚ ਮੋਦੀ ਸਰਕਾਰ ਨੇ ਅਮੀਰਾਂ ਦੇ ਲੱਖਾਂ-ਕਰੋੜਾਂ ਮੁਆਫ਼ ਕੀਤੇ ਹਨ ਪਰ ਕਿਸਾਨਾਂ ਲਈ ਕੁਝ ਨਹੀਂ ਕੀਤਾ ਜਾ ਰਿਹਾ।
ਰਾਜਨਾਥ ਨੇ ਇਸ ਦੇ ਜਵਾਬ ਵਿਚ ਕਿਹਾ ਕਿ ਕਿਸਾਨਾਂ ਦੀ ਜੋ ਹਾਲਤ ਹੈ, ਉਹ ਪਿਛਲੇ ਕੁਝ ਸਾਲਾਂ ਵਿਚ ਨਹੀਂ ਹੋਈ। ਇਸ ਹਾਲਤ ਲਈ ਲੰਬੇ ਸਮੇਂ ਤਕ ਸਰਕਾਰਾਂ 'ਚ ਰਹਿਣ ਵਾਲੇ ਲੋਕ ਜ਼ਿੰਮੇਵਾਰ ਹਨ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੀ ਖੁਦਕੁਸ਼ੀ ਦੇ ਸਭ ਤੋਂ ਜ਼ਿਆਦਾ ਮਾਮਲੇ ਪਹਿਲਾਂ ਦੀਆਂ ਸਰਕਾਰਾਂ ਦੌਰਾਨ ਆਏ। ਸਾਡੀ ਸਰਕਾਰ ਨੇ ਕਿਸਾਨਾਂ ਦੀ ਆਮਦਨੀ ਦੋਗੁਣੀ ਕਰਨ ਸਮੇਤ ਕਈ ਮਹੱਤਵਪੂਰਨ ਪਹਿਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ 'ਚ ਸਰਕਾਰ ਬਣਨ ਤੋਂ ਬਾਅਦ ਕਿਸਾਨਾਂ ਦੇ ਹਿੱਤ 'ਚ ਕਈ ਕਦਮ ਚੁੱਕੇ ਗਏ, ਜਿਨ੍ਹਾਂ 'ਚ ਸਾਰੇ ਕਿਸਾਨਾਂ ਨੂੰ ਸਾਲਾਨਾ 6,000 ਰੁਪਏ ਦੇਣ ਦਾ ਕਦਮ ਸ਼ਾਮਲ ਹੈ। ਰਾਜਨਾਥ ਨੇ ਇਹ ਵੀ ਕਿਹਾ ਕਿ ਪਿਛਲੇ ਕੁਝ ਸਾਲਾਂ 'ਚ ਕਿਸਾਨਾਂ ਦੀ ਖੁਦਕੁਸ਼ੀ ਦੇ ਮਾਮਲਿਆਂ 'ਚ ਕਮੀ ਆਈ ਹੈ। ਇਸ ਤੋਂ ਬਾਅਦ ਸੱਤਾਪੱਖ ਅਤੇ ਕਾਂਗਰਸ ਮੈਂਬਰਾਂ ਵਿਚਾਲੇ ਤਕਰਾਰ ਦੇਖਣ ਨੂੰ ਮਿਲੀ।
ਅਮਿਤ ਜੇਠਵਾ ਕਤਲਕਾਂਡ : ਭਾਜਪਾ ਦੇ ਸਾਬਕਾ ਸੰਸਦ ਮੈਂਬਰ ਸਮੇਤ 7 ਦੋਸ਼ੀਆਂ ਨੂੰ ਉਮਰ ਕੈਦ
NEXT STORY