ਨਵੀਂ ਦਿੱਲੀ- ਤ੍ਰਿਣਮੂਲ ਕਾਂਗਰਸ (TMC) ਦੀ ਸੰਸਦ ਮੈਂਬਰ ਮਹੂਆ ਮੋਇਤਰਾ ਦੀ 'ਪੈਸੇ ਲੈ ਕੇ ਸਵਾਲ ਪੁੱਛਣ' ਦੇ ਮਾਮਲੇ ਵਿਚ ਸ਼ੁੱਕਰਵਾਰ ਨੂੰ ਸਦਨ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ। ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਮੋਇਤਰਾ ਦੀ ਬਰਖਾਸਤਗੀ ਲਈ ਮਤਾ ਪੇਸ਼ ਕੀਤਾ, ਜਿਸ ਨੂੰ ਸਦਨ ਨੇ ਆਵਾਜ਼ੀ (ਧੁੰਨੀ) ਵੋਟ ਨਾਲ ਮਨਜ਼ੂਰ ਕਰ ਲਿਆ। ਇਸ ਤੋਂ ਪਹਿਲਾਂ ਲੋਕ ਸਭਾ ਦੀ ਨੈਤਿਕਤਾ ਕਮੇਟੀ ਦੀ ਰਿਪੋਰਟ 'ਤੇ ਚਰਚਾ ਕਰਨ ਤੋਂ ਬਾਅਦ ਸਦਨ 'ਚ ਇਸ ਨੂੰ ਮਨਜ਼ੂਰੀ ਦਿੱਤੀ ਗਈ ਸੀ, ਜਿਸ 'ਚ ਮੋਇਤਰਾ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੀ ਸਿਫਾਰਿਸ਼ ਕੀਤੀ ਗਈ ਸੀ।
ਇਹ ਵੀ ਪੜ੍ਹੋ- 3 ਸੂਬਿਆਂ ਦੇ CM ’ਤੇ ਸਸਪੈਂਸ ਬਰਕਰਾਰ, ਕਾਂਗਰਸ ਦਾ ਤੰਜ਼- BJP ਨੂੰ ਬਰਾਤ ਦੇ ਲਾੜੇ ਅਜੇ ਤੱਕ ਨਹੀਂ ਮਿਲੇ
ਵਿਰੋਧੀ ਧਿਰ ਖ਼ਾਸ ਕਰ ਕੇ ਤ੍ਰਿਣਮੂਲ ਕਾਂਗਰਸ ਨੇ ਆਸਨ ਨੂੰ ਕਈ ਵਾਰ ਬੇਨਤੀ ਕੀਤੀ ਕਿ ਉਹ ਮੋਇਤਰਾ ਨੂੰ ਸਦਨ ਵਿਚ ਆਪਣਾ ਪੱਖ ਪੇਸ਼ ਕਰਨ ਦਾ ਮੌਕਾ ਮਿਲੇ ਪਰ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਪਿਛਲੇ ਸੰਸਦੀ ਅਭਿਆਸ ਦਾ ਹਵਾਲਾ ਦਿੰਦਿਆਂ ਇਨਕਾਰ ਕਰ ਦਿੱਤਾ। ਭਾਜਪਾ ਦੇ ਸੰਸਦ ਮੈਂਬਰ ਵਿਨੋਦ ਕੁਮਾਰ ਸੋਨਕਰ ਦੀ ਅਗਵਾਈ ਵਾਲੀ ਨੈਤਿਕਤਾ ਕਮੇਟੀ ਨੇ 9 ਨਵੰਬਰ ਨੂੰ ਆਪਣੀ ਬੈਠਕ ਵਿਚ 'ਪੈਸੇ ਲੈ ਕੇ ਸਦਨ ਵਿਚ ਸਵਾਲ ਪੁੱਛਣ' ਦੇ ਦੋਸ਼ ਵਿਚ ਮੋਇਤਰਾ ਨੂੰ ਲੋਕ ਸਭਾ ਤੋਂ ਬਾਹਰ ਕਰਨ ਦੀ ਸਿਫ਼ਾਰਸ਼ ਵਾਲੀ ਰਿਪੋਰਟ ਨੂੰ ਸਵੀਕਾਰ ਕਰ ਲਿਆ ਸੀ।
ਇਹ ਵੀ ਪੜ੍ਹੋ- ਸਾਬਕਾ ਅਕਾਲੀ ਵਿਧਾਇਕ ਦੇ ਘਰ ਬਾਹਰ ਫਾਇਰਿੰਗ ਦੇ ਮਾਮਲੇ 'ਚ ਲਾਰੈਂਸ-ਗੋਲਡੀ ਗੈਂਗ ਦੇ ਦੋ ਸ਼ੂਟਰ ਗ੍ਰਿਫ਼ਤਾਰ
ਕਮੇਟੀ ਦੇ 6 ਮੈਂਬਰਾਂ ਨੇ ਰਿਪੋਰਟ ਦੇ ਹੱਕ 'ਚ ਵੋਟ ਪਾਈ। ਇਨ੍ਹਾਂ 'ਚ ਕਾਂਗਰਸ ਦੀ ਮੁਅੱਤਲ ਸੰਸਦ ਮੈਂਬਰ ਪ੍ਰਨੀਤ ਕੌਰ ਵੀ ਸ਼ਾਮਲ ਹੈ। ਕਮੇਟੀ ਦੇ ਚਾਰ ਵਿਰੋਧੀ ਮੈਂਬਰਾਂ ਨੇ ਰਿਪੋਰਟ 'ਤੇ ਅਸਹਿਮਤੀ ਨੋਟ ਦਿੱਤੇ ਸਨ। ਵਿਰੋਧੀ ਧਿਰ ਦੇ ਮੈਂਬਰਾਂ ਨੇ ਇਸ ਰਿਪੋਰਟ ਨੂੰ 'ਫਿਕਸਡ ਮੈਚ' ਕਰਾਰ ਦਿੱਤਾ ਸੀ ਅਤੇ ਕਿਹਾ ਸੀ ਕਿ ਭਾਜਪਾ ਦੇ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਦੀ ਸ਼ਿਕਾਇਤ ਦੇ ਸਮਰਥਨ ਵਿਚ 'ਸਬੂਤ ਦਾ ਇਕ ਟੁਕੜਾ' ਵੀ ਨਹੀਂ ਸੀ, ਜਿਸ 'ਤੇ ਕਮੇਟੀ ਨੇ ਵਿਚਾਰ ਕੀਤਾ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਜ ਸਭਾ 'ਚ ਉੱਠੀ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ
NEXT STORY