ਨਵੀਂ ਦਿੱਲੀ- ਸਮਾਜਵਾਦੀ ਪਾਰਟੀ (ਸਪਾ) ਦੇ ਸੰਸਦ ਮੈਂਬਰ ਧਰਮੇਂਦਰ ਯਾਦਵ ਨੇ ਮੰਗਲਵਾਰ ਨੂੰ ਲੋਕ ਸਭਾ 'ਚ ਸਰਕਾਰ ਨੂੰ ਅਪੀਲ ਕੀਤੀ ਕਿ ਦੇਸ਼ 'ਚ ਪੁਰਾਣੀ ਪੈਨਸ਼ਨ ਯੋਜਨਾ ਮੁੜ ਲਾਗੂ ਕੀਤੀ ਜਾਵੇ ਤਾਂ ਕਿ ਸਰਕਾਰੀ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਭਵਿੱਖ ਦੀ ਸੁਰੱਖਿਆ ਯਕੀਨੀ ਹੋ ਸਕੇ। ਉਨ੍ਹਾਂ ਨੇ ਸਦਨ 'ਚ ਜ਼ੀਰੋ ਕਾਲ ਦੌਰਾਨ ਇਹ ਵਿਸ਼ਾ ਚੁੱਕਿਆ। ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਤੋਂ ਲੋਕ ਸਭਾ ਮੈਂਬਰ ਨੇ ਦੋਸ਼ ਲਗਾਇਆ ਕਿ ਮੌਜੂਦਾ ਸਮੇਂ ਪੈਨਸ਼ਨ ਯੋਜਨਾ ਦੇ ਮਾਧਿਅਮ ਨਾਲ ਕਰਮਚਾਰੀਆਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਸਰਕਾਰ ਨੇ ਏਕੀਕ੍ਰਿਤ ਪੈਨਸ਼ਨ ਯੋਜਨਾ ਲਿਆਉਣ ਦਾ ਐਲਾਨ ਕੀਤਾ ਹੈ ਪਰ ਕਰਮਚਾਰੀ ਅੱਜ ਵੀ ਅੰਦੋਲਨ ਕਰ ਰਹੇ ਹਨ।
ਯਾਦਵ ਨੇ ਕਿਹਾ,''ਕਰਮਚਾਰੀ ਨਹੀਂ ਚਾਹੁੰਦੇ ਕਿ ਉਨ੍ਹਾਂ ਦੀ ਪੂਰੀ ਕਮਾਈ ਸਟਾਕ ਬਜ਼ਾਰ 'ਚ ਲਗਾ ਦਿੱਤੀ ਜਾਵੇ। ਅੱਜ ਦੇਖ ਸਕਦੇ ਹਨ ਕਿ ਸ਼ੇਅਰ ਬਜ਼ਾਰ ਦੀ ਕੀ ਹਾਲਤ ਹੈ... ਪੁਰਾਣੀ ਪੈਨਸ਼ਨ ਯੋਜਨਾ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਦੀ ਗਾਰੰਟੀ ਹੈ।'' ਉਨ੍ਹਾਂ ਨੇ ਇਸ ਗੱਲ ਦਾ ਜ਼ਿਕਰ ਕੀਤਾ,''ਸਪਾ ਮੁਖੀ ਅਖਿਲੇਸ਼ ਯਾਦਵ ਨੇ ਕਿਹਾ ਹੈ ਕਿ ਜਦੋਂ ਸਾਨੂੰ ਪ੍ਰਦੇਸ਼ ਅਤੇ ਦੇਸ਼ ਦੀ ਸਰਕਾਰ 'ਚ ਮੌਕਾ ਮਿਲੇਗਾ ਤਾਂ ਪੁਰਾਣੀ ਪੈਨਸ਼ਨ ਯੋਜਨਾ ਲਾਗੂ ਕੀਤੀ ਜਾਵੇਗੀ।'' ਸਪਾ ਸੰਸਦ ਮੈਂਬਰ ਨੇ ਕਿਹਾ,''ਮੇਰੀ ਮੰਗ ਹੈ ਕਿ ਕਰਮਚਾਰੀਆਂ ਦਾ ਸ਼ੋਸ਼ਣ ਬੰਦ ਹੋਵੇ ਅਤੇ ਪੁਰਾਣੀ ਪੈਨਸ਼ਨ ਯੋਜਨਾ ਲਾਗੂ ਕੀਤੀ ਜਾਵੇ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚਾਰੇ ਪਾਸੇ ਫੈਲੀ ਬਦਬੂ, ਗੁਆਂਢੀਆਂ ਨੇ ਖੋਲ੍ਹਿਆ PNB ਅਧਿਕਾਰੀ ਦਾ ਕਮਰਾ ਤਾਂ ਵੇਖ ਕੇ ਉੱਡੇ ਹੋਸ਼
NEXT STORY