ਨਵੀਂ ਦਿੱਲੀ— ਲੋਕ ਸਭਾ ਦਾ 29 ਜਨਵਰੀ ਤੋਂ ਸ਼ੁਰੂ ਹੋਇਆ ਬਜਟ ਸੈਸ਼ਨ ਦਾ ਪਹਿਲਾ ਪੜਾਅ ਸ਼ਨੀਵਾਰ ਨੂੰ ਪੂਰਾ ਹੋ ਗਿਆ ਹੈ ਅਤੇ 8 ਮਾਰਚ ਤੋਂ ਬਜਟ ਸੈਸ਼ਨ ਦਾ ਦੂਜਾ ਪੜਾਅ ਸ਼ੁਰੂ ਹੋਵੇਗਾ। ਹੇਠਲੇ ਸਦਨ ਵਿਚ ਆਮ ਬਜਟ ’ਤੇ ਵਿੱਤ ਮਤੰਰੀ ਨਿਰਮਲਾ ਸੀਤਾਰਮਨ ਦਾ ਜਵਾਬ, ਜੰਮੂ-ਕਸ਼ਮੀਰ ਪੁਨਰਗਠਨ (ਸੋਧ) ਬਿੱਲ ਪਾਸ ਕਰਨ ਅਤੇ ਸਿਫ਼ਰ ਕਾਲ ਦੌਰਾਨ ਮੈਂਬਰਾਂ ਦੇ ਲੋਕ ਮਹੱਤਵ ਦੇ ਮੁੱਦੇ ਚੁੱਕਣ ਤੋਂ ਬਾਅਦ ਕਰੀਬ 5 ਵਜੇ ਬੈਠਕ 8 ਮਾਰਚ ਸ਼ਾਮ 4 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਸਦਨ ਦੀ ਬੈਠਕ 8 ਮਾਰਚ ਸੋਮਵਾਰ ਸ਼ਾਮ 4 ਵਜੇ ਤੱਕ ਲਈ ਮੁਲਤਵੀ ਕੀਤੀ ਜਾਂਦੀ ਹੈ।
ਪਹਿਲਾਂ ਤੋਂ ਤੈਅ ਪ੍ਰੋਗਰਾਮ ਤਹਿਤ ਬਜਟ ਸੈਸ਼ਨ ਦਾ ਦੂਜਾ ਪੜਾਅ 8 ਮਾਰਚ ਨੂੰ ਸ਼ੁਰੂ ਹੋਵੇਗਾ ਅਤੇ 8 ਅਪ੍ਰੈਲ 2021 ਤੱਕ ਚਲੇਗਾ। ਲੋਕ ਸਭਾ ਵਿਚ ਬਜਟ ਸੈਸ਼ਨ ਦੇ ਪਹਿਲੇ ਹਿੱਸੇ ਵਿਚ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਪ੍ਰਸਤਾਵ ’ਤੇ ਚਰਚਾ ਹੋਈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਦਾ ਜਵਾਬ ਦਿੱਤਾ। ਇਸ ਤੋਂ ਇਲਾਵਾ ਵਿੱਤ ਸਾਲ 2021-22 ਦੇ ਬਜਟ ’ਤੇ ਚਰਚਾ ਹੋਈ ਅਤੇ ਸ਼ਨੀਵਾਰ ਯਾਨੀ ਕਿ ਅੱਜ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਜਵਾਬ ਦਿੱਤਾ।
ਬਜਟ ਸੈਸ਼ਨ ਦੇ ਪਹਿਲੇ ਹਿੱਸੇ ਵਿਚ ਹਾਲਾਂਕਿ ਸ਼ੁਰੂਆਤੀ ਹਫ਼ਤੇ ਵਿਚ ਕੰਮਕਾਜ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਵਿਰੋਧੀ ਧਿਰਾਂ ਦੇ ਰੌਲੇ-ਰੱਪੇ ਵਾਲਾ ਰਿਹਾ। ਪਹਿਲਾਂ ਤੈਅ ਪ੍ਰੋਗਰਾਮ ਮੁਤਾਬਕ ਲੋਕ ਸਭਾ ਵਿਚ ਬਜਟ ਸੈਸ਼ਨ ਦਾ ਪਹਿਲਾ ਪੜਾਅ 15 ਫਰਵਰੀ ਨੂੰ ਪੂਰਾ ਹੋਣਾ ਸੀ ਪਰ ਲੋਕ ਸਭਾ ਸਪੀਕਰ ਨੇ ਸਦਨ ਵਿਚ ਐਲਾਨ ਕੀਤਾ ਸੀ ਕਿ ਕਾਰਜ ਸਲਾਹਕਾਰ ਕਮੇਟੀ ਵਿਚ ਵੱਖ-ਵੱਖ ਧਿਰਾਂ ਦੇ ਨੇਤਾਵਾਂ ਵਿਚਾਲੇ ਬਣੀ ਸਹਿਮਤੀ ਦੇ ਆਧਾਰ ’ਤੇ ਇਹ ਤੈਅ ਕੀਤਾ ਗਿਆ ਕਿ ਹੇਠਲੇ ਸਦਨ ਵਿਚ ਬਜਟ ਸੈਸ਼ਨ ਦੇ ਪਹਿਲੇ ਪੜਾਅ ਨੂੰ ਸ਼ਨੀਵਾਰ ਯਾਨੀ ਕਿ 13 ਫਰਵਰੀ ਨੂੰ ਹੀ ਪੂਰਾ ਕੀਤਾ ਜਾਵੇਗਾ।
ਸਿਰ ’ਤੇ ‘ਲਾਲ ਪੱਗੜੀ’ ਬੰਨ੍ਹ ਗਾਜ਼ੀਪੁਰ ਬਾਰਡਰ ’ਤੇ ਬੂਟਿਆਂ ਨੂੰ ਪਾਣੀ ਦਿੰਦੇ ਦਿੱਸੇ ਰਾਕੇਸ਼ ਟਿਕੈਤ
NEXT STORY