ਨਵੀਂ ਦਿੱਲੀ, (ਭਾਸ਼ਾ)– ਸੀ. ਬੀ. ਆਈ. ਨੇ ਆਈ. ਸੀ. ਆਈ. ਸੀ. ਆਈ. ਬੈਂਕ ਦੀ ਸਾਬਕਾ ਸੀ. ਈ. ਓ. ਚੰਦਾ ਕੋਚਰ, ਉਸ ਦੇ ਪਤੀ ਦੀਪਕ ਅਤੇ ਵੀਡੀਓਕਾਨ ਗਰੁੱਪ ਦੇ ਐੱਮ. ਡੀ. ਵੇਣੂਗੋਪਾਲ ਵਿਰੁੱਧ ਲੁਕਆਊਟ ਨੋਟਿਸ ਜਾਰੀ ਕੀਤਾ ਹੈ।
ਅਧਿਕਾਰੀਆਂ ਨੇ ਸ਼ੁੱਕਰਵਾਰ ਦੱਸਿਆ ਕਿ ਚੰਦਾ ਕੋਚਰ, ਦੀਪਕ ਅਤੇ ਵੇਣੂਗੋਪਾਲ ਵਿਰੁੱਧ ਮਾਮਲਾ ਦਰਜ ਹੋਣ ਤੋਂ ਇਕ ਹਫਤੇ ਬਾਅਦ ਇਹ ਕਦਮ ਚੁੱਕਿਆ ਗਿਆ ਹੈ। ਕਦਮ ਚੁੱਕਣ ਦੀ ਦੌੜ ਇਸ ਲਈ ਪਈ ਤਾਂ ਜੋ ਵੀਡੀਓਕਾਨ ਗਰੁੱਪ ਲਈ 1875 ਕਰੋੜ ਰੁਪਏ ਦੇ ਕਰਜ਼ੇ ਨੂੰ ਪ੍ਰਵਾਨਗੀ ਦੇਣ ਵਿਚ ਕਥਿਤ ਭ੍ਰਿਸ਼ਟਾਚਾਰ ਮਾਮਲੇ ਵਿਚ ਮੁਲਜ਼ਮ ਦੇਸ਼ ਛੱਡ ਕੇ ਨਾ ਭੱਜ ਜਾਣ।
ਤਾਮਿਲਨਾਡੂ ਦੀ ਪਟਾਕਾ ਫੈਕਟਰੀ ਅੱਗ, 6 ਮਰੇ
NEXT STORY