ਪਣਜੀ– ਗੋਆ ਦੇ ਕਟਰਰਿਮ ਦੇ ਸਾਬਕਾ ਵਿਧਾਇਕ ਅਲੈਕਸੋ ਰੇਜਿਨਾਲਡੋ ਲੌਰੈਂਕੋ ਨੇ ਤ੍ਰਿਣਮੂਲ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਗੋਆ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਤ੍ਰਿਣਮੂਲ ਨੂੰ ਝ ਟਕਾ ਦਿੰਦੇ ਹੋਏ ਲੌਰੈਂਕੋ ਨੇ ਕਿਹਾ ਕਿ ਉਹ ਇਕ-ਦੋ ਦਿਨਾਂ ਵਿਚ ਮੁੜ ਕਾਂਗਰਸ 'ਚ ਸ਼ਾਮਲ ਹੋਣ ਬਾਰੇ ਫੈਸਲਾ ਲੈਣਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੇਰੇ ਲੋਕਾਂ ਨੇ ਮੈਨੂੰ ਦੋਬਾਰਾ ਕਾਂਗਰਸ ਵਿਚ ਸ਼ਾਮਲ ਹੋਣ ਦੀ ਸਲਾਹ ਦਿੱਤੀ ਹੈ, ਮੈਂ ਇਸ ’ਤੇ ਵਿਚਾਰ ਕਰਾਂਗਾ। ਉਨ੍ਹਾਂ ਕਿਹਾ ਕਿ ਉਹ ਹਾਲ ਹੀ 'ਚ ਲਏ ਗਏ ਫੈਸਲੇ ’ਤੇ ਆਪਣੇ ਹਮਾਇਤੀਆਂ ਤੋਂ ਮੁਆਫੀ ਚਾਹੁੰਦੇ ਹਨ।
ਇਹ ਖ਼ਬਰ ਪੜ੍ਹੋ- ਆਸਟਰੇਲੀਅਨ ਓਪਨ : ਨਡਾਲ ਤੇ ਓਸਾਕਾ ਦੂਜੇ ਦੌਰ 'ਚ, ਕੇਨਿਨ ਬਾਹਰ
ਗੋਆ ਕਾਂਗਰਸ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਨੇ ਇਹ ਵੀ ਕਿਹਾ ਕਿ ਉਨ੍ਹਾਂ ਇਹ ਫੈਸਲਾ ਵਿਧਾਨ ਸਭਾ ਅਤੇ ਸੂਬੇ ਦੇ ਲੋਕਾਂ ਦੇ ਹਿੱਤ ਵਿਚ ਲਿਆ ਸੀ। ਉਨ੍ਹਾਂ ਕਿਹਾ ਕਿ ਸਿਰਫ ਮੈਂ ਜਾਣਦਾ ਹਾਂ ਕਿ ਮੈਂ 20 ਦਿਨਾਂ ਤੱਕ ਕਿਸ ਦੌਰ ਵਿਚੋਂ ਲੰਘਿਆ ਪਰ ਮੈਂ ਲੜਿਆ ਅਤੇ ਖੂਬ ਲੜਿਆ। ਮੈਂ ਆਪਣੇ ਹਮਾਇਤੀਆਂ ਦਾ ਧੰਨਵਾਦੀ ਹਾਂ। ਮੈਂ ਤ੍ਰਿਣਮੂਲ ਕਾਂਗਰਸ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ। ਮੈਨੂੰ ਪਤਾ ਹੈ ਕਿ ਮੈਂ ਬਹੁਤ ਸਾਰੇ ਲੋਕਾਂ ਨੂੰ ਦੁੱਖ ਪਹੁੰਚਾਇਆ ਹੈ। ਲੌਰੈਂਕੋ 20 ਦਸੰਬਰ 2021 ਨੂੰ ਕਾਂਗਰਸ ਛੱਡ ਕੇ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਲ ਹੋ ਗਏ ਸਨ।
ਇਹ ਖ਼ਬਰ ਪੜ੍ਹੋ-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਬੁਲਾਰਿਆਂ ਦੀ ਸੂਚੀ ਜਾਰੀ,ਇਨ੍ਹਾਂ ਨਾਂਵਾਂ 'ਤੇ ਲੱਗੀ ਮੋਹਰ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਹਰਿਆਣਾ 'ਚ ਆਮਦਨ ਕਰ ਵਿਭਾਗ ਦੇ ਛਾਪੇ, ਕਰੋੜਾਂ ਰੁਪਏ ਦੀ ਨਕਦੀ ਤੇ ਗਹਿਣੇ ਕੀਤੇ ਬਰਾਮਦ
NEXT STORY