ਮੇਰਠ- ਉੱਤਰ ਪ੍ਰਦੇਸ਼ ਦੇ ਮੇਰਠ ਜ਼ਿਲੇ ਦੇ ਇਕ ਪਿੰਡ ਵਿਚ ਕਥਿਤ ਪ੍ਰੇਮ ਸਬੰਧਾਂ ਤੋਂ ਨਾਰਾਜ਼ ਪਿਤਾ ਨੇ ਆਪਣੀ ਧੀ ’ਤੇ ਚਾਕੂ ਨਾਲ ਕਈ ਵਾਰ ਕਰ ਕੇ ਉਸ ਨੂੰ ਗੰਭੀਰ ਤੌਰ ’ਤੇ ਜ਼ਖ਼ਮੀ ਕਰ ਦਿੱਤਾ। ਪੁਲਸ ਅਨੁਸਾਰ, ਜ਼ਖ਼ਮੀ ਮੁਟਿਆਰ ਦੀ ਪਛਾਣ ਤੈਅਬਾ (19) ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਤੈਅਬਾ ਦਾ ਪਿੰਡ ਦੇ ਹੀ ਇਕ ਨੌਜਵਾਨ ਨਾਲ ਪ੍ਰੇਮ ਸਬੰਧ ਸੀ ਅਤੇ ਉਹ ਕੁਝ ਦਿਨ ਪਹਿਲਾਂ ਆਪਣੇ ਪ੍ਰੇਮੀ ਨਾਲ ਘਰੋਂ ਫ਼ਰਾਰ ਹੋ ਗਈ ਸੀ, ਜਿਸ ਕਾਰਨ ਪਿਤਾ ਅਲਤਾਫ਼ ਨਾਰਾਜ਼ ਸੀ।
ਪੁਲਸ ਮੁਤਾਬਕ, ਵੀਰਵਾਰ ਦੇਰ ਰਾਤ ਜਦੋਂ ਮੁਟਿਆਰ ਸੁੱਤੀ ਪਈ ਸੀ, ਉਦੋਂ ਪਿਤਾ ਨੇ ਚਾਕੂ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਪੁਲਸ ਨੇ ਦੱਸਿਆ ਕਿ ਜਾਨ ਬਚਾਉਣ ਲਈ ਮੁਟਿਆਰ ਘਰੋਂ ਬਾਹਰ ਭੱਜੀ ਪਰ ਮੁਲਜ਼ਮ ਪਿਤਾ ਨੇ ਉਸ ਨੂੰ ਫੜ ਲਿਆ ਅਤੇ ਉਸ ’ਤੇ ਕਈ ਵਾਰ ਕੀਤੇ। ਪੁਲਸ ਅਨੁਸਾਰ ਚੀਕ-ਚਿਹਾੜਾ ਸੁਣ ਕੇ ਆਲੇ-ਦੁਆਲੇ ਦੇ ਲੋਕ ਮੌਕੇ ’ਤੇ ਪਹੁੰਚ ਗਏ, ਜਿਸ ਤੋਂ ਬਾਅਦ ਮੁਲਜ਼ਮ ਫ਼ਰਾਰ ਹੋ ਗਿਆ।
ਪਿੰਡ ਵਾਸੀਆਂ ਨੇ ਪੁਲਸ ਨੂੰ ਸੂਚਨਾ ਦੇ ਕੇ ਜ਼ਖ਼ਮੀ ਮੁਟਿਆਰ ਨੂੰ ਦੌਰਾਲਾ ਸਥਿਤ ਕਮਿਊਨਿਟੀ ਹੈਲਥ ਸੈਂਟਰ ਪਹੁੰਚਾਇਆ ਅਤੇ ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਜ਼ਿਲਾ ਹਸਪਤਾਲ ਭੇਜ ਦਿੱਤਾ ਗਿਆ। ਪੁਲਸ ਸੁਪਰਡੈਂਟ (ਸਿਟੀ) ਵਿਨਾਇਕ ਗੋਪਾਲ ਭੋਸਲੇ ਨੇ ਦੱਸਿਆ ਕਿ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਭੂਚਾਲ ਦੇ ਝਟਕਿਆਂ ਨਾਲ ਕੰਬੀ ਉੱਤਰਕਾਸ਼ੀ ਦੀ ਧਰਤੀ, ਘਰਾਂ ਤੋਂ ਬਾਹਰ ਆਏ ਲੋਕ
NEXT STORY