ਬੁਲੰਦਸ਼ਹਿਰ (ਯੂ. ਐੱਨ. ਆਈ.) – ਯੂ. ਪੀ. ਦੇ ਬੁਲੰਦਸ਼ਹਿਰ ਜ਼ਿਲ੍ਹੇ ’ਚ ਮੰਗਲਵਾਰ ਨੂੰ ਕੋਰਟ ਕੰਪਲੈਕਸ ’ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਪ੍ਰੇਮਿਕਾ ਨਾਲ ਕੋਰਟ ਮੈਰਿਜ ਕਰਨ ਪਹੁੰਚੇ ਹਿਸਟ੍ਰੀਸ਼ੀਟਰ ਕਤਲ ਕਰ ਦਿੱਤਾ ਗਿਆ। ਨੌਜਵਾਨ ਦਾ ਕਤਲ ਕੁੜੀ ਦੇ ਭਰਾਵਾਂ ਵਲੋਂ ਚਾਕੂ ਮਾਰ ਬੇਰਹਿਮੀ ਨਾਲ ਕੀਤਾ ਗਿਆ ਹੈ, ਜਿਸ ਤੋਂ ਬਾਅਦ ਉਕਤ ਸਥਾਨ 'ਤੇ ਹਫ਼ੜਾ-ਦਫ਼ੜੀ ਮਚ ਗਈ।
ਪੜ੍ਹੋ ਇਹ ਵੀ : ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਹੁਣ ਇਸ ਸਮੇਂ ਖੁੱਲ੍ਹਣਗੇ ਸਕੂਲ
ਇਸ ਮਾਮਲੇ ਦੀ ਜਾਂਚ ਕਰ ਰਹੇ ਸੀਨੀਅਰ ਪੁਲਸ ਸੁਪਰਡੈਂਟ ਦਿਨੇਸ਼ ਕੁਮਾਰ ਨੇ ਦੱਸਿਆ ਕਿ ਬੁਲੰਦਸ਼ਹਿਰ ਦੇ ਅੱਪਰ ਕੋਟ ਨਿਵਾਸੀ ਨਈਫ ਅੰਸਾਰੀ ਨਾਮੀ ਹਿਸਟ੍ਰੀਸ਼ੀਟਰ ਬਦਮਾਸ਼ ਸ਼ਹਿਰ ਦੀ ਹੀ ਗੱਦੀ ਬਰਾਦਰੀ ਦੀ ਇਕ ਔਰਤ ਨੂੰ 2 ਦਿਨ ਪਹਿਲਾਂ ਭਜਾ ਕੇ ਲੈ ਗਿਆ ਸੀ। ਅੱਜ ਦੁਪਹਿਰੇ ਉਹ ਜੱਜ ਕੰਪਾਊਂਡ ’ਚ ਕੋਰਟ ਮੈਰਿਜ ਕਰਨ ਲਈ ਆਇਆ ਸੀ। ਇਸ ਦੌਰਾਨ ਜਦੋਂ ਉਹ ਕੁਝ ਕਾਗਜ਼ਾਂ ਦੀ ਫੋਟੋ ਸਟੇਟ ਕਵਾਉਣ ਲਈ ਦੁਕਾਨ ’ਤੇ ਪਹੁੰਚਿਆ ਤਾਂ ਕੁੜੀ ਦੇ ਭਰਾਵਾਂ ਨੇ ਉਸ ’ਤੇ ਅੰਨ੍ਹੇਵਾਹ ਚਾਕੂ ਨਾਲ ਵਾਰ ਕਰਨੇ ਸ਼ੁਰੂ ਕਰ ਦਿੱਤੇ।
ਪੜ੍ਹੋ ਇਹ ਵੀ : ਮਹਿੰਗਾ ਹੋਇਆ LPG ਗੈਸ ਸਿਲੰਡਰ, ਤਿਉਹਾਰਾਂ 'ਤੇ ਲੱਗਾ ਵੱਡਾ ਝਟਕਾ
ਇਸ ਹਮਲੇ ਦੌਰਾਨ ਉਹ ਬੁਰੇ ਤਰੀਕੇ ਨਾਲ ਜ਼ਖ਼ਮੀ ਹੋ ਗਏ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਕਤਲ ਕਰਨ ਤੋਂ ਬਾਅਦ ਸਾਰੇ ਮੁਲਜ਼ਮ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਫ਼ਰਾਰ ਹੋ ਗਏ। ਪੁਲਸ ਦਾ ਕਹਿਣਾ ਹੈ ਕਿ ਕਾਤਲਾਂ ਦੀ ਗਿਣਤੀ 2 ਤੋਂ 3 ਸੀ। ਪੁਲਸ ਮੁਲਜ਼ਮਾਂ ਦੀ ਪਛਾਣ ਲਈ ਸੀ. ਸੀ. ਟੀ. ਵੀ. ਕੈਮਰਿਆਂ ਦੀ ਮਦਦ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਸਾਰੇ ਮੁਲਜ਼ਮ ਛੇਤੀ ਹੀ ਪੁਲਸ ਦੀ ਗ੍ਰਿਫਤ ’ਚ ਹੋਣਗੇ।
ਪੜ੍ਹੋ ਇਹ ਵੀ : ਭਲਕੇ ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ, ਹੋਇਆ ਛੁੱਟੀ ਦਾ ਐਲਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਭਲਕੇ ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ, ਹੋਇਆ ਛੁੱਟੀ ਦਾ ਐਲਾਨ
NEXT STORY