ਵੈੱਬ ਡੈਸਕ : ਹਰਿਆਣਾ ਦੇ ਪਲਵਲ ਜ਼ਿਲ੍ਹੇ ਵਿੱਚ ਐਤਵਾਰ ਨੂੰ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ, ਜਿੱਥੇ ਪ੍ਰੇਮ ਸਬੰਧਾਂ 'ਚ ਦਰਾਰ ਆਉਣ ਤੋਂ ਬਾਅਦ ਇੱਕ ਨੌਜਵਾਨ ਨੇ ਆਪਣੀ ਪ੍ਰੇਮਿਕਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਅਤੇ ਫਿਰ ਆਪਣੇ ਆਪ ਨੂੰ ਗੋਲੀ ਮਾਰ ਲਈ। ਇਹ ਘਟਨਾ ਜ਼ਿਲ੍ਹੇ ਦੇ ਪਿੰਡ ਮਾਨਪੁਰ 'ਚ ਦਿਨ-ਦਿਹਾੜੇ ਵਾਪਰੀ, ਜਦੋਂ ਨੌਜਵਾਨ ਦੇਸੀ ਪਿਸਤੌਲ ਨਾਲ ਲੜਕੀ ਦੇ ਘਰ ਵਿੱਚ ਦਾਖਲ ਹੋਇਆ। ਘਟਨਾ ਸਮੇਂ ਲੜਕੀ ਦੀ ਭੈਣ ਵੀ ਘਰ ਵਿੱਚ ਮੌਜੂਦ ਸੀ, ਉਸ ਦੀਆਂ ਚੀਕਾਂ ਸੁਣ ਕੇ ਆਲੇ-ਦੁਆਲੇ ਦੇ ਲੋਕ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਪੁਲਸ ਨੂੰ ਸੂਚਿਤ ਕੀਤਾ। ਪੁਲਸ ਨੇ ਦੋਵਾਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਦੋ ਸਾਲ ਤੋਂ ਸੀ ਪ੍ਰੇਮ ਸਬੰਧ, ਹਾਲ ਹੀ 'ਚ ਹੋਇਆ ਸੀ ਵਿਵਾਦ
ਪੁਲਸ ਦੇ ਅਨੁਸਾਰ, ਮ੍ਰਿਤਕ ਨੌਜਵਾਨ ਦੀ ਪਛਾਣ ਰਵੀ ਵਜੋਂ ਹੋਈ ਹੈ, ਜੋ ਪਿੰਡ ਮਾਨਪੁਰ ਦਾ ਰਹਿਣ ਵਾਲਾ ਹੈ, ਜਦੋਂ ਕਿ ਲੜਕੀ ਦਾ ਨਾਮ ਪੂਜਾ ਸੀ। ਦੋਵੇਂ ਪਿਛਲੇ ਦੋ ਸਾਲਾਂ ਤੋਂ ਇੱਕ ਦੂਜੇ ਨੂੰ ਜਾਣਦੇ ਸਨ ਅਤੇ ਪ੍ਰੇਮ ਸਬੰਧਾਂ ਵਿੱਚ ਸਨ। ਹਾਲਾਂਕਿ, ਹਾਲ ਹੀ ਵਿੱਚ ਦੋਵਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ। ਸ਼ਨੀਵਾਰ ਨੂੰ ਦੋਵਾਂ ਵਿਚਕਾਰ ਬਹਿਸ ਹੋਈ, ਜਿਸ ਤੋਂ ਬਾਅਦ ਨੌਜਵਾਨ ਨੇ ਇਹ ਭਿਆਨਕ ਕਦਮ ਚੁੱਕਿਆ।
ਘਰ 'ਚ ਦਾਖਲ ਹੋ ਕੇ ਲੜਕੀ ਦੇ ਸਿਰ 'ਚ ਮਾਰੀ ਗੋਲੀ
ਐਤਵਾਰ ਦੁਪਹਿਰ ਨੂੰ ਰਵੀ ਪੂਜਾ ਦੇ ਘਰ ਪਹੁੰਚਿਆ। ਉਹ ਪਹਿਲਾਂ ਹੀ ਹਥਿਆਰ ਲੈ ਕੇ ਆਇਆ ਸੀ। ਉਸਨੇ ਬਿਨਾਂ ਕਿਸੇ ਚੇਤਾਵਨੀ ਦੇ ਪੂਜਾ 'ਤੇ ਗੋਲੀਆਂ ਚਲਾਈਆਂ। ਗੋਲੀ ਲੱਗਣ ਕਾਰਨ ਲੜਕੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਚਸ਼ਮਦੀਦਾਂ ਦੇ ਅਨੁਸਾਰ, ਰਵੀ ਨੇ ਪੂਜਾ ਦੇ ਸਿਰ ਅਤੇ ਮੋਢੇ ਨੂੰ ਨਿਸ਼ਾਨਾ ਬਣਾਇਆ। ਆਪਣੀ ਪ੍ਰੇਮਿਕਾ ਨੂੰ ਮਾਰਨ ਤੋਂ ਬਾਅਦ, ਰਵੀ ਨੇ ਉਸੇ ਹਥਿਆਰ ਨਾਲ ਆਪਣੇ ਸਿਰ ਵਿੱਚ ਗੋਲੀ ਮਾਰ ਲਈ। ਗੋਲੀ ਲੱਗਣ ਕਾਰਨ ਉਸਦੀ ਵੀ ਮੌਕੇ 'ਤੇ ਹੀ ਮੌਤ ਹੋ ਗਈ। ਥੋੜ੍ਹੀ ਦੇਰ ਵਿੱਚ, ਪਿੰਡ ਦੇ ਲੋਕ ਘਰ ਦੇ ਬਾਹਰ ਇਕੱਠੇ ਹੋ ਗਏ ਅਤੇ ਪੁਲਸ ਨੂੰ ਸੂਚਿਤ ਕੀਤਾ ਗਿਆ।
ਦੋ ਮਹੀਨੇ ਪਹਿਲਾਂ ਹੀ ਜੇਲ੍ਹ ਤੋਂ ਬਾਹਰ ਆਇਆ ਸੀ
ਪੁਲਸ ਜਾਂਚ 'ਚ ਸਾਹਮਣੇ ਆਇਆ ਹੈ ਕਿ ਦੋਸ਼ੀ ਰਵੀ ਅਪਰਾਧਿਕ ਪ੍ਰਵਿਰਤੀ ਦਾ ਨੌਜਵਾਨ ਸੀ। ਉਸ ਵਿਰੁੱਧ ਪਹਿਲਾਂ ਵੀ ਕਈ ਮਾਮਲੇ ਦਰਜ ਕੀਤੇ ਗਏ ਸਨ, ਜਿਨ੍ਹਾਂ ਵਿੱਚ ਹਮਲਾ ਕਰਨ ਤੇ ਹਥਿਆਰਾਂ ਨਾਲ ਧਮਕੀ ਦੇਣ ਵਰਗੇ ਮਾਮਲੇ ਸ਼ਾਮਲ ਸਨ। ਪੁਲਸ ਦੇ ਅਨੁਸਾਰ, ਪਿਛਲੇ ਸਾਲ ਉਸਨੇ ਪੁਲਸ 'ਤੇ ਵੀ ਗੋਲੀਬਾਰੀ ਕੀਤੀ ਸੀ, ਜਿਸ ਤੋਂ ਬਾਅਦ ਉਸਨੂੰ ਜੇਲ੍ਹ ਭੇਜ ਦਿੱਤਾ ਗਿਆ ਸੀ। ਉਸਨੂੰ ਸਿਰਫ਼ ਦੋ ਮਹੀਨੇ ਪਹਿਲਾਂ ਹੀ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਸੀ।
ਮਾਤਾ-ਪਿਤਾ ਦੀ ਪਹਿਲਾਂ ਹੀ ਹੋ ਚੁੱਕੀ ਹੈ ਮੌਤ
ਪੁਲਸ ਸੂਤਰਾਂ ਅਨੁਸਾਰ, ਰਵੀ ਬਚਪਨ ਤੋਂ ਹੀ ਮਾਨਸਿਕ ਤਣਾਅ 'ਚ ਰਿਹਾ ਹੈ। ਉਸਦੇ ਪਿਤਾ ਦੀ 16 ਸਾਲ ਪਹਿਲਾਂ ਬਿਮਾਰੀ ਕਾਰਨ ਮੌਤ ਹੋ ਗਈ ਸੀ, ਜਦੋਂ ਕਿ ਉਸਦੀ ਮਾਂ ਦੀ ਵੀ ਲਗਭਗ 13 ਸਾਲ ਪਹਿਲਾਂ ਮੌਤ ਹੋ ਗਈ ਸੀ। ਉਹ ਆਪਣੇ ਰਿਸ਼ਤੇਦਾਰਾਂ ਨਾਲ ਰਹਿ ਰਿਹਾ ਸੀ। ਪੁਲਸ ਨੇ ਦੱਸਿਆ ਕਿ ਕਤਲ ਅਤੇ ਖੁਦਕੁਸ਼ੀ ਦੇ ਇਸ ਮਾਮਲੇ ਵਿੱਚ ਮੁੰਡਕਾਟੀ ਪੁਲਸ ਸਟੇਸ਼ਨ 'ਚ ਮਾਮਲਾ ਦਰਜ ਕੀਤਾ ਗਿਆ ਹੈ। ਹੁਣ ਪੁਲਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਦੋਵਾਂ ਵਿਚਕਾਰ ਕੀ ਲੜਾਈ ਸੀ, ਜਿਸ ਕਾਰਨ ਇਹ ਦੁਖਦਾਈ ਅੰਤ ਹੋਇਆ। ਲੜਕੀ ਦੇ ਪਰਿਵਾਰ ਅਤੇ ਆਲੇ-ਦੁਆਲੇ ਦੇ ਲੋਕਾਂ ਤੋਂ ਪੁੱਛਗਿੱਛ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
7-ਇਲੇਵਨ ਸਟੋਰ ‘ਚ ਸਾਫ-ਸਫ਼ਾਈ ਦੀਆਂ ਉੱਡੀਆਂ ਧੱਜੀਆਂ, ਆਈਸਕ੍ਰੀਮ ਖਾਂਦੇ ਨਜ਼ਰ ਆਏ ਚੂਹੇ
NEXT STORY