ਬੁਲੰਦਸ਼ਹਿਰ- ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ 'ਚ ਇਕ ਕੁੜੀ ਨਾਲ ਸਮੂਹਕ ਜਬਰ ਜ਼ਿਨਾਹ ਦੀ ਵਾਰਦਾਤ ਸਾਹਮਣੇ ਆਈ ਹੈ। ਪੀੜਤਾ ਦਾ ਦੋਸ਼ ਹੈ ਕਿ ਦੋਸ਼ੀ ਨੇ ਪਹਿਲਾਂ ਉਸ ਨੂੰ ਆਪਣੇ ਪਿਆਰ 'ਚ ਫਸਾ ਕੇ ਜਬਰ ਜ਼ਿਨਾਹ ਕੀਤਾ ਅਤੇ ਉਸ ਤੋਂ ਬਾਅਦ ਉਸ ਦੀ ਇਤਰਾਜ਼ਯੋਗ ਫੋਟੋ ਸੋਸ਼ਲ ਮੀਡੀਆ 'ਤੇ ਦੋਸਤਾਂ ਨੂੰ ਵਾਇਰਲ ਕਰ ਦਿੱਤਾ। ਇੰਨਾ ਹੀ ਨਹੀਂ ਬਾਅਦ 'ਚ ਪ੍ਰੇਮੀ ਦੇ ਦੋਸਤਾਂ ਨੇ ਵੀ ਕੁੜੀ ਨੂੰ ਬਲੈਕਮੇਲ ਕਰ ਕੇ ਉਸ ਨਾਲ ਜਬਰ ਜ਼ਿਨਾਹ ਕੀਤਾ। ਮਾਮਲਾ ਬੁਲੰਦਸ਼ਹਿਰ ਜ਼ਿਲ੍ਹੇ ਦੇ ਆਹਾਰ ਥਾਣਾ ਖੇਤਰ ਦੇ ਇਕ ਪਿੰਡ ਦਾ ਹੈ। ਇਕ ਨਿਊਜ਼ ਏਜੰਸੀ ਅਨੁਸਾਰ, ਦੋਸ਼ੀਆਂ ਨੇ ਸਮੂਹਕ ਜਬਰ ਜ਼ਿਨਾਹ ਤੋਂ ਬਾਅਦ ਕੁੜੀ ਦਾ ਵੀਡੀਓ ਵੀ ਬਣਾ ਲਿਆ ਅਤੇ ਉਸ ਨੂੰ ਵਾਇਰਲ ਕਰਨ ਦੀ ਧਮਕੀ ਦਿੱਤੀ ਗਈ। ਦੋਸ਼ੀ ਨੌਜਵਾਨਾਂ ਤੋਂ ਪਰੇਸ਼ਾਨ ਹੋ ਕੇ ਕੁੜੀ ਨੇ ਥਾਣੇ 'ਚ ਸ਼ਿਕਾਇਤ ਦਿੱਤੀ। ਜਿਸ ਤੋਂ ਬਾਅਦ ਦੋਸ਼ੀਆਂ ਵਿਰੁੱਧ ਕੇਸ ਦਰਜ ਕਰ ਕੇ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਆਨਲਾਈਨ ਕਲਾਸ ਮਗਰੋਂ 11 ਸਾਲ ਦੇ ਮਾਸੂਮ ਵਿਦਿਆਰਥੀ ਨੇ ਆਪਣੀ ਟਾਈ ਨਾਲ ਲਿਆ ਫਾਹਾ
ਪੀੜਤ ਕੁੜੀ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਪਿੰਡ ਵਾਸੀ ਅਕਸ਼ੈ ਕੁਮਾਰ ਨਾਂ ਦੇ ਨੌਜਵਾਨ ਨੇ ਪਹਿਲਾਂ ਉਸ ਨੂੰ ਆਪਣੇ ਪਿਆਰ 'ਚ ਫਸਾਇਆ ਅਤੇ ਫਿਰ ਉਸ ਦੀ ਅਸ਼ਲੀਲ ਫੋਟੋ ਬਣਾ ਲਈ। ਇੰਨਾ ਹੀ ਨਹੀਂ ਉਸ ਨੇ ਉਨ੍ਹਾਂ ਫੋਟੋ ਨੂੰ ਆਪਣੇ ਦੋਸਤਾਂ ਨੂੰ ਵਾਇਰਲ ਕਰ ਦਿੱਤਾ। ਜਿਸ ਤੋਂ ਬਾਅਦ ਦੋਸਤਾਂ ਨੇ ਕੁੜੀ 'ਤੇ ਦਬਾਅ ਬਣਾ ਕੇ ਯੌਨ ਸ਼ੋਸ਼ਣ ਕੀਤਾ ਅਤੇ ਫੋਟੋ ਵਾਇਰਲ ਕਰਨ ਦੀ ਧਮਕੀ ਦਿੱਤੀ ਸੀ। ਪੀੜਤਾ ਨੇ ਆਪਬੀਤੀ ਆਪਣੇ ਪਰਿਵਾਰ ਵਾਲਿਆਂ ਨੂੰ ਦੱਸੀ, ਜਿਸ ਤੋਂ ਬਾਅਦ ਪੀੜਤ ਕੁੜੀ ਦੇ ਪਰਿਵਾਰ ਦੇ ਲੋਕਾਂ ਨੇ ਤੁਰੰਤ ਆਹਾਰ ਥਾਣੇ ਪਹੁੰਚ ਕੇ ਤਿੰਨੋਂ ਦੋਸ਼ੀਆਂ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ਵਿਆਹ ਤੋਂ ਪਹਿਲਾਂ ਫੋਟੋਸ਼ੂਟ ਕਰਵਾ ਰਹੇ ਲਾੜਾ-ਲਾੜੀ ਦੀ ਝੀਲ 'ਚ ਡੁੱਬਣ ਨਾਲ ਮੌਤ
ਮੌਤ ਖਿੱਚ ਲਿਆਈ ਮਾਮੇ ਦੇ ਘਰ, ਖੁਸ਼ੀ 'ਚ ਝੂਮ ਰਹੀ 5 ਸਾਲ ਦੀ ਬੱਚੀ ਨੂੰ ਮਿਲੀ ਦਰਦਨਾਕ ਮੌਤ
NEXT STORY