ਸ਼੍ਰੀਨਗਰ— ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲੇ 'ਚ ਬੁੱਧਵਾਰ ਨੂੰ 3.5 ਦੀ ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਕਾਰਨ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਹੋਇਆ ਹੈ। ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ, 'ਸਵੇਰੇ ਸਾਢੇ 9 ਵਜੇ 3.5 ਦੀ ਤੀਬਰਤਾ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਰਾਜੌਰੀ ਜ਼ਿਲੇ 'ਚ 15 ਕਿਲੋਮੀਟਰ ਦੀ ਡੂੰਘਾਈ 'ਚ ਸੀ।' ਅਧਿਕਾਰੀਆਂ ਨੇ ਦੱਸਿਆ ਕਿ ਇਸ ਘੱਟ ਤੀਬਰਤਾ ਵਾਲੇ ਭੂਚਾਲ ਨਾਲ ਕੋਈ ਨੁਕਸਾਨ ਨਹੀਂ ਹੋਇਆ ਹੈ।
ਰਾਹੁਲ ਨੂੰ ਝਟਕਾ, ਅਖਿਲੇਸ਼ ਨੇ ਕੀਤਾ KCR ਦੇ ਫੈਡਰਲ ਫ੍ਰੰਟ ਦਾ ਸਮਰਥਨ
NEXT STORY