ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸੰਭਲ ਦੀ ਹੇਠਲੀ ਅਦਾਲਤ ਨੂੰ ਕਿਹਾ ਕਿ ਉਹ ਮੁਗਲ ਦੌਰ ਦੀ ਮਸਜਿਦ ਦੇ ਸਰਵੇਖਣ ਨਾਲ ਸਬੰਧਤ ਕੋਈ ਹੁਕਮ ਪਾਸ ਨਾ ਕਰੇ। ਇਸ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਹਿੰਸਾ ਪ੍ਰਭਾਵਿਤ ਸ਼ਹਿਰ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਸੰਜੇ ਕੁਮਾਰ ਦੀ ਬੈਂਚ ਨੇ ਇਲਾਹਾਬਾਦ ਹਾਈ ਕੋਰਟ ਨੂੰ ਮੁਸਲਿਮ ਪੱਖ ਦੀ ਪਟੀਸ਼ਨ ਦਾਇਰ ਕਰਨ ਦੇ ਤਿੰਨ ਦਿਨਾਂ ਦੇ ਅੰਦਰ ਸੁਣਵਾਈ ਕਰਨ ਦਾ ਹੁਕਮ ਦਿੱਤਾ ਹੈ।
ਇਹ ਵੀ ਪੜ੍ਹੋ - ਹੁਣ ਕੈਸ਼ ਨਾਲ ਨਹੀਂ ਖਰੀਦੀ ਜਾ ਸਕੇਗੀ 'ਸ਼ਰਾਬ', ਸ਼ੌਕੀਨਾਂ ਨੂੰ ਵੱਡਾ ਝਟਕਾ
ਉਸ ਨੇ ਕਿਗਾ, "ਸਾਨੂੰ ਉਮੀਦ ਹੈ ਅਤੇ ਭਰੋਸਾ ਹੈ ਕਿ ਹੇਠਲੀ ਅਦਾਲਤ ਇਸ ਮਾਮਲੇ ਵਿੱਚ ਉਦੋਂ ਤੱਕ ਅੱਗੇ ਨਹੀਂ ਵਧੇਗੀ, ਜਦੋਂ ਤੱਕ ਹਾਈ ਕੋਰਟ ਇਸ ਦੀ ਸੁਣਵਾਈ ਨਹੀਂ ਕਰਦੀ ਅਤੇ ਇਸ ਮਾਮਲੇ ਵਿੱਚ ਕੋਈ ਆਦੇਸ਼ ਨਹੀਂ ਦਿੰਦੀ।" ਬੈਂਚ ਨੇ ਰਾਜ ਸਰਕਾਰ ਨੂੰ ਸੰਭਲ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਅਤੇ ਦੋਵਾਂ ਭਾਈਚਾਰਿਆਂ ਦੇ ਮੈਂਬਰਾਂ ਵਾਲੀ ਸ਼ਾਂਤੀ ਕਮੇਟੀ ਦਾ ਗਠਨ ਕਰਨ ਦਾ ਨਿਰਦੇਸ਼ ਦਿੱਤਾ। ਸਿਖਰਲੀ ਅਦਾਲਤ ਨੇ ਸੰਭਲ ਦੀ ਹੇਠਲੀ ਅਦਾਲਤ ਨੂੰ ਕਿਹਾ ਕਿ ਜਦੋਂ ਤੱਕ ਹਾਈ ਕੋਰਟ ਕੇਸ ਦੀ ਸੁਣਵਾਈ ਨਹੀਂ ਕਰਦੀ ਅਤੇ ਮੁਸਲਿਮ ਪੱਖ ਦੀ ਪਟੀਸ਼ਨ 'ਤੇ ਕੋਈ ਆਦੇਸ਼ ਨਹੀਂ ਦਿੰਦੀ, ਉਦੋਂ ਤੱਕ ਉਸ ਦੇ ਸਾਹਮਣੇ ਦਾਇਰ ਕੋਈ ਵੀ ਰਿਪੋਰਟ ਨਾ ਖੋਲ੍ਹੇ।
ਇਹ ਵੀ ਪੜ੍ਹੋ - ਇਸ ਕਿਸਾਨ ਦੇ ਖੇਤਾਂ 'ਚ 'ਉੱਗੇ' ਹੀਰੇ, ਰਾਤੋ-ਰਾਤ ਬਣ ਗਿਆ ਕਰੋੜਪਤੀ
ਬੈਂਚ ਨੇ ਮੁਸਲਿਮ ਧਿਰ ਨੂੰ ਜ਼ਿਲ੍ਹਾ ਅਦਾਲਤ ਦੇ ਹੁਕਮਾਂ ਖ਼ਿਲਾਫ਼ ਹਾਈ ਕੋਰਟ ਵਿੱਚ ਜਾਣ ਦੀ ਸਲਾਹ ਦਿੱਤੀ। ਇਸ ਮਾਮਲੇ ਨੂੰ ਪੈਂਡਿੰਗ ਰੱਖਿਆ ਅਤੇ ਇਸ ਨੂੰ 6 ਜਨਵਰੀ ਤੋਂ ਸ਼ੁਰੂ ਹੋਣ ਵਾਲੇ ਹਫ਼ਤੇ ਵਿੱਚ ਸੂਚੀਬੱਧ ਕਰਨ ਦਾ ਹੁਕਮ ਦਿੱਤਾ। ਸੰਭਲ ਦੀ ਸ਼ਾਹੀ ਜਾਮਾ ਮਸਜਿਦ ਦੀ ਪ੍ਰਬੰਧਕ ਕਮੇਟੀ ਨੇ ਜ਼ਿਲ੍ਹਾ ਅਦਾਲਤ ਦੇ 19 ਨਵੰਬਰ ਦੇ ਹੁਕਮ ਨੂੰ ਵੀਰਵਾਰ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਜ਼ਿਲ੍ਹਾ ਅਦਾਲਤ ਨੇ ਮੁਗਲ ਕਾਲ ਦੀ ਮਸਜਿਦ ਦਾ ਸਰਵੇਖਣ ਕਰਨ ਦਾ ਹੁਕਮ ਦਿੱਤਾ ਸੀ। ਉੱਤਰ ਪ੍ਰਦੇਸ਼ ਦੇ ਸੰਭਲ 'ਚ 19 ਨਵੰਬਰ ਤੋਂ ਉਦੋਂ ਤੋਂ ਤਣਾਅ ਬਣਿਆ ਹੋਇਆ ਹੈ, ਜਦੋਂ ਅਦਾਲਤ ਦੇ ਹੁਕਮਾਂ 'ਤੇ ਸ਼ਾਹੀ ਜਾਮਾ ਮਸਜਿਦ ਦਾ ਸਰਵੇਖਣ ਕੀਤਾ ਗਿਆ ਸੀ।
ਇਹ ਵੀ ਪੜ੍ਹੋ - MRI ਮਸ਼ੀਨ 'ਚ ਪਿਆ ਮਰੀਜ਼ ਮਲਣ ਲੱਗਾ ਜਰਦਾ, ਵੀਡੀਓ ਵਾਇਰਲ, ਡਾਕਟਰ ਤੇ ਲੋਕ ਹੈਰਾਨ
ਸਰਵੇਖਣ ਦੀ ਮੰਗ ਕਰਨ ਵਾਲੀ ਪਟੀਸ਼ਨ 'ਚ ਦਾਅਵਾ ਕੀਤਾ ਗਿਆ ਹੈ ਕਿ ਮਸਜਿਦ ਵਾਲੀ ਥਾਂ 'ਤੇ ਪਹਿਲਾਂ ਹਰੀਹਰ ਮੰਦਰ ਸੀ। ਪ੍ਰਦਰਸ਼ਨਕਾਰੀ 24 ਨਵੰਬਰ ਨੂੰ ਮਸਜਿਦ ਦੇ ਨੇੜੇ ਇਕੱਠੇ ਹੋਏ ਅਤੇ ਸੁਰੱਖਿਆ ਕਰਮਚਾਰੀਆਂ ਨਾਲ ਝੜਪਾਂ ਹੋਈਆਂ ਅਤੇ ਪੱਥਰਬਾਜ਼ੀ ਅਤੇ ਅੱਗਜ਼ਨੀ ਦੀਆਂ ਘਟਨਾਵਾਂ ਵਾਪਰੀਆਂ। ਇਸ ਹਿੰਸਾ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਮਹਿੰਗੀ ਹੋਈ CNG, ਜਾਣੋ ਕਿੰਨੇ ਰੁਪਏ ਦਾ ਹੋਇਆ ਵਾਧਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼ਖ਼ਸ ਦਾ ਬੇਰਹਿਮੀ ਨਾਲ ਕ.ਤਲ ਦੇ ਦੋਸ਼ 'ਚ 7 ਲੋਕਾਂ ਨੂੰ ਮੌਤ ਦੀ ਸਜ਼ਾ
NEXT STORY