ਨੈਸ਼ਨਲ ਡੈਸਕ: ਆਮ ਜਨਤਾ ਨੂੰ ਅਕਤੂਬਰ ਦੇ ਪਹਿਲੇ ਦਿਨ ਵੱਡਾ ਝਟਕਾ ਲੱਗਾ ਹੈ। ਤਿਉਹਾਰਾਂ ਤੋਂ ਪਹਿਲਾਂ ਐੱਲ.ਪੀ.ਜੀ. ਗੈਸ ਸਿਲੰਡਰ ਮਹਿੰਗਾ ਹੋ ਗਿਆ ਹੈ। 1 ਅਕਤੂਬਰ, 2024 ਤੋਂ 19 ਕਿਲੋ ਦੇ ਵਪਾਰਕ ਐੱਲ.ਪੀ.ਜੀ. ਸਿਲੰਡਰ ਦੀ ਕੀਮਤ ਵਿਚ 48.50 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਹ ਨਵੀਆਂ ਦਰਾਂ ਦੇਸ਼ ਭਰ ਵਿਚ ਲਾਗੂ ਹੋ ਗਈਆਂ ਹਨ।
ਇਹ ਖ਼ਬਰ ਵੀ ਪੜ੍ਹੋ - ਲਾਡੋਵਾਲ ਟੋਲ ਪਲਾਜ਼ਾ ਵੱਲ ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
ਹਾਲਾਂਕਿ 14.2 ਕਿਲੋਗ੍ਰਾਮ ਦੇ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ, ਜਿਸ ਨਾਲ ਆਮ ਘਰਾਂ ਨੂੰ ਰਾਹਤ ਮਿਲ ਸਕਦੀ ਹੈ। ਪਰ ਕਮਰਸ਼ੀਅਲ ਸਿਲੰਡਰਾਂ ਦੀਆਂ ਕੀਮਤਾਂ ਵਧਣ ਕਾਰਨ ਹੋਟਲਾਂ, ਰੈਸਟੋਰੈਂਟਾਂ ਅਤੇ ਢਾਬਿਆਂ 'ਤੇ ਖਾਣ-ਪੀਣ ਦੀਆਂ ਕੀਮਤਾਂ 'ਚ ਵਾਧਾ ਹੋਣ ਦੀ ਸੰਭਾਵਨਾ ਹੈ ਕਿਉਂਕਿ ਇਨ੍ਹਾਂ ਥਾਵਾਂ 'ਤੇ ਮੁੱਖ ਤੌਰ 'ਤੇ ਵਪਾਰਕ ਗੈਸ ਸਿਲੰਡਰਾਂ ਦੀ ਵਰਤੋਂ ਹੁੰਦੀ ਹੈ |
ਅਕਤੂਬਰ 2024 ਸਮੇਤ ਪਿਛਲੇ ਤਿੰਨ ਮਹੀਨਿਆਂ ਵਿਚ ਵਪਾਰਕ ਐੱਲ.ਪੀ.ਜੀ. ਸਿਲੰਡਰਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋਇਆ ਹੈ। ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ਵਿਚ ਸਤੰਬਰ ਵਿਚ 39 ਰੁਪਏ ਅਤੇ ਅਗਸਤ ਵਿਚ 8-9 ਰੁਪਏ ਦਾ ਵਾਧਾ ਹੋਇਆ ਸੀ।
ਇਹ ਖ਼ਬਰ ਵੀ ਪੜ੍ਹੋ - ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ! ਪੈ ਗਈਆਂ ਭਾਜੜਾਂ
ਪ੍ਰਮੁੱਖ ਸ਼ਹਿਰਾਂ ਵਿਚ ਕਮਰਸ਼ੀਅਲ ਸਿਲੰਡਰ ਦੀਆਂ ਨਵੀਆਂ ਕੀਮਤਾਂ
ਦਿੱਲੀ: ₹1740 (ਪਿਛਲੇ ਮਹੀਨੇ ₹1691.50)
ਕੋਲਕਾਤਾ: ₹1850.50 (ਪਿਛਲੇ ਮਹੀਨੇ ₹1802.50)
ਮੁੰਬਈ: ₹1692 (ਪਿਛਲੇ ਮਹੀਨੇ ₹1644)
ਚੇਨਈ: ₹1903 (ਪਿਛਲੇ ਮਹੀਨੇ ₹1855)
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੰਮੂ-ਕਸ਼ਮੀਰ ਚੋਣਾਂ: ਆਖਰੀ ਪੜਾਅ ਲਈ ਵੋਟਿੰਗ ਸ਼ੁਰੂ
NEXT STORY