ਨੈਸ਼ਨਲ ਡੈਸਕ: ਤੇਲ ਮਾਰਕੀਟਿੰਗ ਕੰਪਨੀਆਂ ਨੇ 1 ਜੁਲਾਈ ਦੀ ਸਵੇਰ ਨੂੰ ਖਪਤਕਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਤੇਲ ਕੰਪਨੀਆਂ ਨੇ ਐੱਲ.ਪੀ.ਜੀ. ਸਿਲੰਡਰ ਦੀਆਂ ਕੀਮਤਾਂ ਘਟਾਈਆਂ ਹਨ। ਤੇਲ ਕੰਪਨੀਆਂ ਨੇ 19 ਕਿੱਲੋ ਦੇ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰ ਦੀ ਕੀਮਤ ਘਟਾ ਦਿੱਤੀ ਹੈ। ਅੱਜ (1 ਜੁਲਾਈ, 2024) ਤੋਂ ਕਮਰਸ਼ੀਅਲ ਸਿਲੰਡਰ ਦੀ ਕੀਮਤ ਵਿਚ 30 ਰੁਪਏ ਦੀ ਕਟੌਤੀ ਕੀਤੀ ਗਈ ਹੈ। ਹਾਲਾਂਕਿ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਤੋਂ ਪਾਕਿਸਤਾਨ ਗਏ ਸ਼ਰਧਾਲੂ ਨਾਲ ਵਾਪਰ ਗਈ ਅਣਹੋਣੀ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ
LPG ਸਿਲੰਡਰ ਦੀਆਂ ਨਵੀਆਂ ਕੀਮਤਾਂ
ਤੇਲ ਕੰਪਨੀਆਂ ਵੱਲੋਂ ਜਾਰੀ ਨਵੀਆਂ ਦਰਾਂ ਅਨੁਸਾਰ 1 ਜੁਲਾਈ ਤੋਂ ਰਾਜਧਾਨੀ ਦਿੱਲੀ ਵਿਚ ਐੱਲ.ਪੀ.ਜੀ. ਸਿਲੰਡਰ ਦੀ ਕੀਮਤ 1646 ਰੁਪਏ, ਕੋਲਕਾਤਾ ਵਿਚ 1756 ਰੁਪਏ, ਮੁੰਬਈ ਵਿਚ 1598 ਰੁਪਏ ਅਤੇ ਚੇਨਈ ਵਿਚ 1809.50 ਰੁਪਏ ਪ੍ਰਤੀ ਸਿਲੰਡਰ ਹੋ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗ ਕਰਨ ਵਾਲੇ ਕੁੜੀ ਦੇ ਮਾਮਲੇ 'ਚ ਨਵਾਂ ਮੋੜ
ਘਰੇਲੂ ਰਸੋਈ ਗੈਸ ਦੀਆਂ ਕੀਮਤਾਂ ਨਹੀਂ ਘਟੀਆਂ
ਇਸ ਵਾਰ ਵੀ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰਾਂ ਦੀਆਂ ਕੀਮਤਾਂ ਵਿਚ ਕਟੌਤੀ ਕੀਤੀ ਗਈ ਹੈ, ਪਰ ਰਸੋਈ ਗੈਸ ਲਈ ਵਰਤੇ ਜਾਣ ਵਾਲੇ ਸਿਲੰਡਰਾਂ ਦੀਆਂ ਕੀਮਤਾਂ ਵਿਚ ਕੋਈ ਬਦਲਾਅ ਨਹੀਂ ਹੋਇਆ ਹੈ। ਘਰੇਲੂ ਸਿਲੰਡਰ ਦੀ ਕੀਮਤ ਅੱਜ ਵੀ ਪਹਿਲਾਂ ਦੀ ਤਰ੍ਹਾਂ ਹੀ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 803 ਰੁਪਏ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰੌਂਗ ਸਾਈਡ ’ਤੇ ਵਾਹਨ ਚਲਾਉਣ ’ਚ ਦਿੱਲੀ ਵਾਲੇ ਫਿਰ ਅੱਗੇ, ਟ੍ਰੈਫਿਕ ਪੁਲਸ ਨੇ ਦਰਜ ਕੀਤੇ 2500 ਮਾਮਲੇ
NEXT STORY