ਨੈਸ਼ਨਲ ਡੈਸਕ: ਦੇਸ਼ ਵਿਚ ਜਾਰੀ ਲੋਕ ਸਭਾ ਚੋਣਾਂ ਵਿਚਾਲੇ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਤੇਲ ਮਾਰਕੀਟਿੰਗ ਕੰਪਨੀਆਂ ਨੇ ਲਗਾਤਾਰ ਦੂਜੇ ਮਹੀਨੇ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਹੈ। ਹਾਲਾਂਕਿ ਇਸ ਵਾਰ ਵੀ 19 ਕਿੱਲੋ ਦੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਘਟਾਈ ਗਈ ਹੈ। ਸਿਲੰਡਰ ਦੀਆਂ ਕੀਮਤਾਂ 'ਚ 19-20 ਰੁਪਏ ਦੀ ਕਮੀ ਆਈ ਹੈ। ਨਵੇਂ ਸਿਲੰਡਰ ਦੀਆਂ ਕੀਮਤਾਂ IOCL ਦੀ ਵੈੱਬਸਾਈਟ 'ਤੇ ਅਪਡੇਟ ਕੀਤੀਆਂ ਗਈਆਂ ਹਨ, ਜੋ ਕਿ 1 ਮਈ, 2024 ਤੋਂ ਲਾਗੂ ਹਨ।
ਇਹ ਖ਼ਬਰ ਵੀ ਪੜ੍ਹੋ - ਕਾਂਗਰਸ ਛੱਡ ਕੇ ਇਸ ਪਾਰਟੀ 'ਚ ਸ਼ਾਮਲ ਹੋਣਗੇ ਦਲਵੀਰ ਗੋਲਡੀ, CM ਮਾਨ ਖ਼ਿਲਾਫ਼ ਲੜ ਚੁੱਕੇ ਨੇ ਚੋਣ (ਵੀਡੀਓ)
ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ 1 ਮਈ ਤੋਂ ਰਾਜਧਾਨੀ ਦਿੱਲੀ 'ਚ 19 ਕਿੱਲੋ ਦੇ ਵਪਾਰਕ ਗੈਸ ਸਿਲੰਡਰ ਦੀ ਕੀਮਤ 'ਚ 19 ਰੁਪਏ ਦੀ ਕਟੌਤੀ ਕੀਤੀ ਗਈ ਹੈ ਅਤੇ ਇਸ ਦੀ ਕੀਮਤ 1764.50 ਰੁਪਏ ਤੋਂ ਘੱਟ ਕੇ 1745.50 ਰੁਪਏ 'ਤੇ ਆ ਗਈ ਹੈ। ਇਸੇ ਤਰ੍ਹਾਂ ਮੁੰਬਈ ਵਿਚ ਵਪਾਰਕ ਐੱਲ.ਪੀ.ਜੀ. ਸਿਲੰਡਰ ਦੀ ਕੀਮਤ 1717.50 ਰੁਪਏ ਤੋਂ ਘੱਟ ਕੇ 1698.50 ਰੁਪਏ ਹੋ ਗਈ ਹੈ। ਚੇਨਈ 'ਚ ਵੀ ਇਹ ਸਿਲੰਡਰ 19 ਰੁਪਏ ਸਸਤਾ ਹੋ ਗਿਆ ਹੈ ਅਤੇ ਇਸ ਦੀ ਕੀਮਤ 1930 ਰੁਪਏ ਤੋਂ ਘੱਟ ਕੇ 1911 ਰੁਪਏ ਹੋ ਗਈ ਹੈ। ਕੋਲਕਾਤਾ 'ਚ ਕਮਰਸ਼ੀਅਲ ਸਿਲੰਡਰ ਦੀ ਕੀਮਤ 'ਚ 1 ਰੁਪਏ ਹੋਰ ਯਾਨੀ 20 ਰੁਪਏ ਦੀ ਕਟੌਤੀ ਕੀਤੀ ਗਈ ਹੈ ਅਤੇ ਹੁਣ ਤੱਕ ਇਹ ਸਿਲੰਡਰ ਜੋ 1879 ਰੁਪਏ 'ਚ ਵਿਕ ਰਿਹਾ ਸੀ, ਹੁਣ ਇੱਥੇ 1859 ਰੁਪਏ ਹੋ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਚੋਣਾਂ ਤੋਂ ਪਹਿਲਾਂ ਚੰਨੀ ਨੂੰ ਲੱਗੇਗਾ ਇਕ ਹੋਰ ਝਟਕਾ! ਇਸ ਕਾਂਗਰਸੀ ਨੂੰ ਪਾਰਟੀ 'ਚ ਸ਼ਾਮਲ ਕਰਨਗੇ ਸੁਖਬੀਰ ਬਾਦਲ
ਘਰੇਲੂ ਸਿਲੰਡਰ ਦੀ ਕੀਮਤ 'ਚ ਨਹੀਂ ਹੋਇਆ ਕੋਈ ਬਦਲਾਅ
ਦੂਜੇ ਪਾਸੇ ਘਰਾਂ ਦੀ ਰਸੋਈ ਵਿਚ ਵਰਤੇ ਜਾਣ ਵਾਲੇ 14.2 ਕਿੱਲੋ ਵਾਲੇ LPG ਸਿਲੰਡਰ ਦੀਆਂ ਕੀਮਤਾਂ ਵਿਚ ਇਸ ਵਾਰ ਵੀ ਕੋਈ ਬਦਲਾਅ ਵੇਖਣ ਨੂੰ ਨਹੀਂ ਮਿਲਿਆ। ਕੇਂਦਰ ਸਰਕਾਰ ਨੇ ਮਹਿਲਾ ਦਿਵਸ 'ਤੇ ਇਸ ਸਿਲੰਡਰ ਦੀ ਕੀਮਤ ਵਿਚ 100 ਰੁਪਏ ਦੀ ਕਟੌਤੀ ਕੀਤੀ ਸੀ। ਹਾਲਾਂਕਿ ਕਮਰਸ਼ੀਅਲ ਗੈਸ ਸਿਲੰਡਰ ਦੀ ਵਰਤੋਂ ਹੋਟਲਾਂ-ਰੈਸਟੋਰੈਂਟਾਂ ਆਦਿ ਵਿਚ ਹੁੰਦੀ ਹੈ, ਇਸ ਲਈ ਇਸ ਦੀ ਕੀਮਤ ਘਟਣ ਨਾਲ ਬਾਹਰ ਦਾ ਖਾਣਾ-ਪੀਣਾ ਸਸਤਾ ਹੋ ਸਕਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਰੋਧੀ ਧਿਰ ਸਿਰਫ਼ ਭਾਰਤ ਹੀ ਨਹੀਂ ਪ੍ਰਧਾਨ ਮੰਤਰੀ ਅਹੁਦੇ ਨੂੰ ਵੀ ਟੁਕੜਿਆਂ 'ਚ ਵੰਡਣਾ ਚਾਹੁੰਦੀ ਹੈ: PM ਮੋਦੀ
NEXT STORY