ਨਵੀਂ ਦਿੱਲੀ (ਭਾਸ਼ਾ)- ਉੱਪ ਰਾਜਪਾਲ ਦਫ਼ਤਰ ਨੇ ਬੁੱਧਵਾਰ ਨੂੰ 'ਆਪ' ਸਰਕਾਰ ਅਤੇ ਦਿੱਲੀ ਦੇ ਸਿਹਤ ਮੰਤਰੀ ਸੌਰਭ ਭਾਰਦਵਾਜ 'ਤੇ ਤਿੱਖਾ ਹਮਲਾ ਕਰਦੇ ਹੋਏ ਉਨ੍ਹਾਂ 'ਤੇ ਹਸਪਤਾਲਾਂ 'ਚ ਡਾਕਟਰਾਂ ਅਤੇ ਹੋਰ ਕਰਮਚਾਰੀਆਂ ਦੇ ਖ਼ਾਲੀ ਅਹੁਦਿਆਂ ਸਮੇਤ ਵੱਖ-ਵੱਖ ਮੁੱਦਿਆਂ 'ਤੇ ਲੋਕਾਂ ਅਤੇ ਨਿਆਂਪਾਲਿਕਾ ਨੂੰ ਗੁੰਮਰਾਹ ਕਰਨ ਲਈ 'ਝੂਠ ਦਾ ਜਾਲ ਬਣਾਉਣ' ਦਾ ਦੋਸ਼ ਲਗਾਇਆ।
ਉੱਪ ਰਾਜਪਾਲ ਸਕੱਤਰੇਤ ਦੇ ਅਧਿਕਾਰੀਆਂ ਨੇ ਦੋਸ਼ ਲਗਾਇਆ ਕਿ ਵੱਖ-ਵੱਖ ਅਹੁਦਿਆਂ 'ਤੇ ਨਿਯੁਕਤੀ ਦੀ ਪ੍ਰਕਿਰਿਆ ਪਹਿਲਾਂ ਤੋਂ ਹੀ ਚੱਲ ਰਹੀ ਹੈ, ਹਾਲਾਂਕਿ ਮੰਤਰੀ 'ਆਪਣੀ ਅਤੇ 'ਆਪ' ਸਰਕਾਰ ਦੀਆਂ ਅਸਫ਼ਲਤਾਵਾਂ ਨੂੰ ਲੁਕਾਉਣ ਲਈ ਰੋਜ਼ਾਨਾ ਝੂਠ ਦਾ ਜਾਲ ਬਣਾ ਰਹੀ ਹੈ।'' ਪਿਛਲੇ ਐਤਵਾਰ ਨੂੰ ਭਾਰਦਵਾਜ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਦੇ ਹਾਲ ਦੇ ਮਹੀਨਿਆਂ 'ਚ ਉੱਪ ਰਾਜਪਾਲ ਵੀ.ਕੇ. ਸਕਸੈਨਾ ਨੂੰ ਕਈ ਵਾਰ ਚਿੱਠੀ ਲਿਖ ਕੇ ਸਰਕਾਰੀ ਹਸਪਤਾਲਾਂ 'ਚ ਡਾਕਟਰਾਂ ਦੀ ਕਮੀ ਦੀ ਗੱਲ ਕਹੀ ਸੀ ਪਰ ਉਨ੍ਹਾਂ ਦੀਆਂ ਚਿੱਠੀਆਂ 'ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਉੱਪ ਰਾਜਪਾਲ ਦਫ਼ਤਰ ਨੇ ਦੋਸ਼ ਲਗਾਇਆ ਕਿ ਇਹ ਜਾਣਬੁੱਝ ਕੇ ਅਤੇ ਪਹਿਲਾਂ ਤੋਂ ਤੈਅ ਤਰੀਕੇ ਨਾਲ ਕੀਤਾ ਜਾ ਰਿਹਾ ਹੈ, ਤਾਂ ਕਿ ਨਾ ਸਿਰਫ਼ ਦਿੱਲੀ ਦੇ ਲੋਕਾਂ ਨੂੰ ਸਗੋਂ ਨਿਆਂਪਾਲਿਕਾ ਨੂੰ ਵੀ ਗੁੰਮਰਾਹ ਕੀਤਾ ਜਾ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤੀ ਡਾਕ ਵਿਭਾਗ 'ਚ ਨੌਕਰੀ ਦਾ ਸੁਨਹਿਰੀ ਮੌਕਾ, ਤੁਸੀਂ ਵੀ ਕਰੋ ਅਪਲਾਈ
NEXT STORY